ਟਕਸਾਲੀ ਲੀਡਰਾਂ ਦਾ ਬਾਦਲਾਂ 'ਤੇ ਵੱਡਾ ਵਾਰ, ਨਵੇਂ ਅਕਾਲੀ ਦਲ ਦਾ ਐਲਾਨ
ਏਬੀਪੀ ਸਾਂਝਾ | 02 Dec 2018 01:27 PM (IST)
ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚੋਂ ਬਾਹਰ ਕੀਤੇ ਗਏ ਟਕਸਾਲੀ ਲੀਡਰਾਂ ਨੇ ਵੱਡਾ ਫੈਸਲਾ ਲੈਂਦਿਆਂ ਨਵੀਂ ਸਿਆਸੀ ਪਾਰਟੀ ਦੇ ਗਠਨ ਦਾ ਐਲਾਨ ਕਰ ਦਿੱਤਾ ਹੈ। ਰਣਜੀਤ ਸਿੰਘ ਬ੍ਰਹਮਪੁਰਾ, ਸੇਵਾ ਸਿੰਘ ਸੇਖਵਾਂ ਤੇ ਡਾ. ਰਤਨ ਸਿੰਘ ਅਜਨਾਲਾ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਨਵਾਂ ਅਕਾਲੀ ਦਲ ਬਣਾਉਣ ਦਾ ਐਲਾਨ ਕਰ ਦਿੱਤਾ ਹੈ। ਮਾਝੇ ਦੇ ਵੱਡੇ ਲੀਡਰਾਂ ਨੇ ਅਕਾਲੀ ਦਲ ਬਾਦਲ 'ਤੇ ਵੱਡੇ ਹਮਲੇ ਬੋਲਦਿਆਂ ਆਪਣੇ ਹਮਖਿਆਲੀਆਂ ਨੂੰ ਨਵੇਂ ਅਕਾਲੀ ਦਲ ਦੇ ਝੰਡੇ ਹੇਠ ਇਕੱਠੇ ਹੋਣ ਦਾ ਸੱਦਾ ਦਿੱਤਾ ਹੈ। ਸੁਖਪਾਲ ਖਹਿਰਾ ਤੇ ਸਿਮਰਜੀਤ ਸਿੰਘ ਬੈਂਸ ਸਮੇਤ ਹੋਰ ਅਕਾਲੀ ਲੀਡਰਾਂ ਨੂੰ ਵੀ ਨਵੀਂ ਪਾਰਟੀ ਵਿੱਚ ਸ਼ਾਮਲ ਹੋਣ ਦਾ ਸੱਦਾ ਦਿੱਤਾ ਹੈ। ਇਨ੍ਹਾਂ ਟਕਸਾਲੀ ਅਕਾਲੀ ਲੀਡਰਾਂ ਦੀ ਪ੍ਰੈੱਸ ਕਾਨਫ਼ਰੰਸ ਚੱਲ ਰਹੀ ਹੈ ਤੇ ਜਲਦ ਹੀ ਇਸ ਦੀ ਵਿਸਥਾਰਤ ਖ਼ਬਰ ਸਾਂਝੀ ਕੀਤੀ ਜਾਵੇਗੀ।