Punjab News: ‘ਸਕੂਲ ਆਫ਼ ਐਮੀਨੈਂਸ’ 'ਤੇ ਸਾਬਕਾ ਤੇ ਮੌਜੂਦਾ ਸਿੱਖਿਆ ਮੰਤਰੀ ਭਿੜੇ! ਪਰਗਟ ਸਿੰਘ ਨੇ ਹਰਜੋਤ ਬੈਂਸ ਦੀ ਚੁਣੌਤੀ ਕਬੂਲੀ, ਹੁਣ ਪੇਸ਼ ਕਰਨਗੇ ਸਬੂਤ
Punjab News: ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ‘ਸਕੂਲ ਆਫ਼ ਐਮੀਨੈਂਸ’ ਦੇ ਮੁੱਦੇ ’ਤੇ ਖੜਕ ਗਈ ਹੈ। ਵਿਰੋਧੀ ਧਿਰਾਂ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ...
Punjab News: ਮੌਜੂਦਾ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਤੇ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਵਿਚਾਲੇ ‘ਸਕੂਲ ਆਫ਼ ਐਮੀਨੈਂਸ’ ਦੇ ਮੁੱਦੇ ’ਤੇ ਖੜਕ ਗਈ ਹੈ। ਵਿਰੋਧੀ ਧਿਰਾਂ ਵੱਲੋਂ ‘ਸਕੂਲ ਆਫ਼ ਐਮੀਨੈਂਸ’ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਸਵਾਲਾਂ ਮਗਰੋਂ ਸਿੱਖਿਆ ਮੰਤਰੀ ਬੈਂਸ ਨੇ ਵਿਰੋਧੀ ਧਿਰ ਦੇ ਆਗੂਆਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਸੀ। ਬੈਂਸ ਨੇ ਅਕਾਲੀ ਤੇ ਕਾਂਗਰਸੀ ਆਗੂਆਂ ਨੂੰ ਚੁਣੌਤੀ ਦਿੰਦਿਆਂ ਕਿਹਾ ਕਿ ਵਿਰੋਧੀ ਆਗੂ ਮਾਰਚ 2022 ਤੋਂ ਪਹਿਲਾਂ ਦਾ ਸਿੱਖਿਆ ਬਾਰੇ ਆਪਣਾ ਇੱਕ ਵੀ ਟਵੀਟ ਦਿਖਾਉਣ।
ਉਧਰ ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਬੈਂਸ ਦੀ ਚੁਣੌਤੀ ਕਬੂਲ ਲਈ ਹੈ। ਪਰਗਟ ਸਿੰਘ ਨੇ ਕਿਹਾ ਕਿ ਉਹ ਇਕੱਲੇ ਟਵੀਟ ਹੀ ਨਹੀਂ ਦਿਖਾਉਣਗੇ ਬਲਕਿ ਉਹ ਸਕੂਲ ਵੀ ਦਿਖਾਉਣਗੇ, ਜਿਹੜੇ ਕਾਂਗਰਸ ਰਾਜ ਦੌਰਾਨ ਸਮਾਰਟ ਬਣੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ 2022 ਤੋਂ ਪਹਿਲਾਂ ਕੌਮੀ ਪੱਧਰ ’ਤੇ ਰੇਟਿੰਗ ਵਿੱਚ ਪਹਿਲੇ ਨੰਬਰ ’ਤੇ ਆਏ ਹਨ।
ਹਾਸਲ ਜਾਣਕਾਰੀ ਮੁਤਾਬਕ ਪਰਗਟ ਸਿੰਘ ਆਉਂਦੇ ਦਿਨਾਂ ਵਿਚ ਸਕੂਲੀ ਸਿੱਖਿਆ ਵਿਚ ਲੰਘੇ ਪੰਜ ਵਰ੍ਹਿਆਂ ਵਿਚ ਹੋਏ ਕੰਮਾਂ ਬਾਰੇ ਵੇਰਵੇ ਪੇਸ਼ ਕਰਨਗੇ। ਅਮਰਿੰਦਰ ਸਰਕਾਰ ਸਮੇਂ ਪੰਜਾਬ ਵਿਚ ਵੱਡੀ ਪੱਧਰ ’ਤੇ ਸਮਾਰਟ ਸਕੂਲ ਬਣੇ ਸਨ। ਕਰੋਨਾ ਮਹਾਮਾਰੀ ਦੌਰਾਨ ਸਰਕਾਰੀ ਸਕੂਲਾਂ ਵਿਚ ਦਾਖ਼ਲੇ ਵੀ ਵਧੇ ਸਨ।
ਮੌਜੂਦਾ ‘ਆਪ’ ਸਰਕਾਰ ਨੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਵਿੱਚ 117 ‘ਸਕੂਲ ਆਫ਼ ਐਮੀਨੈਂਸ’ ਬਣਾਉਣ ਦਾ ਐਲਾਨ ਕੀਤਾ ਹੈ। ਪ੍ਰਿੰਸੀਪਲਾਂ ਨੂੰ ਸਿੰਗਾਪੁਰ ਤੋਂ ਸਿਖਲਾਈ ਦਿਵਾਉਣ ਦੀ ਮੁਹਿੰਮ ਵਿੱਢੀ ਹੋਈ ਹੈ ਤੇ ਮੁੱਖ ਅਧਿਆਪਕਾਂ ਨੂੰ ਅਹਿਮਦਾਬਾਦ ਤੋਂ ਸਿਖਲਾਈ ਦਿਵਾਈ ਜਾ ਰਹੀ ਹੈ। ਸਿਖਲਾਈ ਪ੍ਰੋਗਰਾਮ ਲਈ 20 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।
ਸਿੱਖਿਆ ਮੰਤਰੀ ਬੈਂਸ ਨੇ ਆਖਿਆ ਹੈ ਕਿ ਪਹਿਲਾਂ ਸਰਕਾਰੀ ਸਕੂਲਾਂ ਦਾ ਬੁਰਾ ਹਾਲ ਸੀ ਤੇ ਪਿਛਲੀਆਂ ਸਰਕਾਰਾਂ ਨੇ ਸਿੱਖਿਆ ਲਈ ਕੁਝ ਨਹੀਂ ਕੀਤਾ। ਦੂਸਰੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਵੀ ਅਕਾਲੀ-ਭਾਜਪਾ ਦੇ 10 ਵਰ੍ਹਿਆਂ ਦੌਰਾਨ ਸਿੱਖਿਆ ਖੇਤਰ ਵਿਚ ਹੋਏ ਕੰਮਾਂ ਦੀ ਸੂਚੀ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਹੈ। ਉਨ੍ਹਾਂ ਦਰਜਨਾਂ ’ਵਰਸਿਟੀਆਂ ਬਣਾਏ ਜਾਣ ਤੋਂ ਇਲਾਵਾ ਮੈਰੀਟੋਰੀਅਸ ਸਕੂਲ ਬਣਾਏ ਜਾਣ ਦੇ ਵੇਰਵੇ ਦਿੱਤੇ ਹਨ।
ਇਹ ਵੀ ਪੜ੍ਹੋ: Gold Silver Prices: ਜਾਰੀ ਹੋਈ 25 ਸਤੰਬਰ ਦੀ ਸੋਨੇ-ਚਾਂਦੀ ਦੀਆਂ ਕੀਮਤਾਂ, ਜਾਣੋ ਅੱਜ ਦਾ ਰੇਟ
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਨਵੇਂ ਨਿਰਦੇਸ਼, ਸੂਬੇ 'ਚ ਕੇਂਦਰ ਸਰਕਾਰ ਦੀਆਂ ਹਦਾਇਤਾਂ ਲਾਗੂ