ਫਾਜ਼ਿਲਕਾ: ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਡੇਢ ਮਹੀਨੇ ਤੋਂ ਸੜਕਾਂ 'ਤੇ ਹਨ ਪਰ ਭਾਜਪਾ ਦੀ ਕੇਂਦਰ ਸਰਕਾਰ ਅਜੇ ਤੱਕ ਕਿਸਾਨਾਂ ਨਾਲ ਗੱਲਬਾਤ ਨਹੀਂ ਕਰ ਸਕੀ। ਇਸ ਕਾਰਨ ਭਾਜਪਾ ਦੇ ਸਾਬਕਾ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੂੰ ਪੰਜਾਬ ਵਿੱਚ 8 ਮੈਂਬਰਾਂ ਦੀ ਕਮੇਟੀ ਬਣਾ ਕੇ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ ਪਰ ਕਿਸਾਨੀ ਸਮੂਹਾਂ ਨਾਲ ਉਸ ਦੀ ਗੱਲਬਾਤ ਸਫਲ ਨਹੀਂ ਹੋ ਸਕੀ। ਅੱਜ ਸੁਰਜੀਤ ਕੁਮਾਰ ਜਿਆਣੀ ਨੇ ਕੇਂਦਰੀ ਮੰਤਰੀਆਂ ਵੱਲੋਂ ਕਿਸਾਨਾਂ ਨਾਲ ਗੱਲਬਾਤ ਨਾ ਕਰਨ ਕਰਕੇ ਆਪਣੀ ਹੀ ਪਾਰਟੀ ਵਿਰੁੱਧ ਆਪਣਾ ਗੁੱਸਾ ਜ਼ਾਹਰ ਕੀਤਾ।

ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਨਾਲ ਗੱਲਬਾਤ ਕਰਕੇ ਮਸਲਾ ਹੱਲ ਕਰਨਾ ਚਾਹੀਦਾ ਹੈ ਪਰ ਉਹ ਕਿਸਾਨਾਂ ਨੂੰ ਸਮਾਂ ਨਹੀਂ ਦੇ ਰਹੇ। ਇਸ ਕਾਰਨ ਇਹ ਮਾਮਲਾ ਦਿਨੋ ਦਿਨ ਵਿਗੜਦਾ ਜਾ ਰਿਹਾ ਹੈ। ਜਦੋਂ ਕਿ ਕਿਸਾਨ ਅੰਨਦਾਤਾ ਤੇ ਉਨ੍ਹਾਂ ਨੂੰ ਦਲਾਲ ਕਹਿਣਾ ਗਲਤ ਗੱਲ ਹੈ।

ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਕੁਝ ਲੋਕ ਗਲਤ ਸੁਨੇਹਾ ਭੇਜ ਰਹੇ ਹਨ, ਜਿਸ ਕਰਕੇ ਸਾਡੀ ਸੁਣਵਾਈ ਨਹੀਂ ਹੋ ਰਹੀ। ਇਸ ਦੇ ਨਾਲ ਹੀ ਮਾਹੌਲ ਅਜਿਹਾ ਬਣਿਆ ਹੋਇਆ ਹੈ ਕਿ ਜੇਕਰ ਕਿਸਾਨਾਂ ਨਾਲ ਗੱਲਬਾਤ ਕਰਨ ਤੋਂ ਬਾਅਦ ਉਨ੍ਹਾਂ ਨੂੰ ਸਮਝਾਇਆ ਜਾਏ ਕਿ ਇਹ ਖੇਤੀਬਾੜੀ ਕਾਨੂੰਨ ਉਨ੍ਹਾਂ ਦੇ ਹੱਕ ਵਿੱਚ ਹੈ ਤਾਂ ਇਸ ਮਸਲੇ ਦਾ ਹੱਲ ਹੋ ਸਕਦਾ ਹੈ।

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904