ਮੋਗਾ : ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਅਤੇ ਸੀਨੀਅਰ ਮੀਤ ਪ੍ਰਧਾਨ, ਸਾਬਕਾ ਕੈਬਨਟਿ ਮੰਤਰੀ ਪੰਜਾਬ ਤੇ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜੱਥੇਦਾਰ ਤੋਤਾ ਸਿੰਘ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਪਿਛਲੇ ਕਾਫੀ ਲੰਬੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਆਪਣਾ ਆਖਰੀ ਸਾਹ ਮੁਹਾਲੀ ਦੇ ਹਸਪਤਾਲ 'ਚ ਲਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਦਸਦਿਆਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਹੈ।