ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਅੱਜ ਹੋਵੇਗੀ ਹਾਈਕੋਰਟ 'ਚ ਸੁਣਵਾਈ, ਜਾਣੋ ਕੀ ਹੈ ਪੂਰਾ ਮਾਮਲਾ
Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਅੱਜ ਸੁਣਵਾਈ ਕਰੇਗਾ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਛੇ ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖ਼ਤਮ....
ਰਜਨੀਸ਼ ਕੌਰ ਦੀ ਰਿਪੋਰਟ
Punjab News : ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਚੇਅਰਪਰਸਨ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਅੱਜ ਸੁਣਵਾਈ ਕਰੇਗਾ। ਮਨੀਸ਼ਾ ਗੁਲਾਟੀ ਨੇ ਪੰਜਾਬ ਸਰਕਾਰ ਵੱਲੋਂ ਛੇ ਮਹੀਨੇ ਪਹਿਲਾਂ ਆਪਣੀ ਸੇਵਾਕਾਲ ਖ਼ਤਮ ਕਰਨ ਦੇ ਫੈਸਲੇ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਹੈ।
ਇਹ ਹੈ ਪੂਰਾ ਮਾਮਲਾ
ਕੱਲ੍ਹ ਮੰਗਲਵਾਰ ਨੂੰ ਹਾਈਕੋਰਟ ਨੇ ਮਨੀਸ਼ਾ ਗੁਲਾਟੀ ਦੀ ਪਟੀਸ਼ਨ 'ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਦੇਣ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਅੱਜ ਸਰਕਾਰ ਵੱਲੋਂ ਜਵਾਬ ਲਈ ਸਮਾਂ ਮੰਗਣ ’ਤੇ ਸੁਣਵਾਈ ਬੁੱਧਵਾਰ ਤੱਕ ਮੁਲਤਵੀ ਕਰ ਦਿੱਤੀ। ਮਹੱਤਵਪੂਰਨ ਗੱਲ ਇਹ ਹੈ ਕਿ ਮਹਿਲਾ ਸੁਰੱਖਿਆ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਇਹ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿੱਚ ਮਨੀਸ਼ਾ ਗੁਲਾਟੀ ਨੂੰ ਸੇਵਾ ਵਾਧਾ ਨਾ ਦੇਣ ਸਬੰਧੀ ਜਾਰੀ ਪੱਤਰ ਨੂੰ ਰੱਦ ਕਰ ਦਿੱਤਾ ਗਿਆ। ਹਾਲਾਂਕਿ ਮਨੀਸ਼ਾ ਗੁਲਾਟੀ ਦਾ ਕਾਰਜਕਾਲ ਖਤਮ ਹੋਣ 'ਚ ਫਿਲਹਾਲ 6 ਮਹੀਨੇ ਬਾਕੀ ਸਨ।
2018 'ਚ ਨਿਯੁਕਤ ਕੀਤਾ ਗਿਆ ਤੇ 2020 ਕੀਤਾ ਗਿਆ ਸੀ 3 ਸਾਲ ਦਾ ਵਾਧਾ
ਮਨੀਸ਼ਾ ਗੁਲਾਟੀ ਨੂੰ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪਿਛਲੀ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਮਾਰਚ 2018 ਵਿੱਚ ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਫਿਰ ਸਾਲ 2020 ਵਿੱਚ ਉਨ੍ਹਾਂ ਦਾ ਕਾਰਜਕਾਲ ਤਿੰਨ ਸਾਲ ਲਈ ਵਧਾ ਦਿੱਤਾ ਗਿਆ। ਇਸ ਤੋਂ ਬਾਅਦ 20 ਫਰਵਰੀ 2022 ਨੂੰ ਉਹ ਵੀ ਭਾਜਪਾ 'ਚ ਸ਼ਾਮਲ ਹੋ ਗਈ ਪਰ ਆਪਣੇ ਅਹੁਦੇ 'ਤੇ ਬਣੀ ਰਹੀ।
ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦੇ ਹੁਕਮ
ਸਬੰਧਤ ਵਿਭਾਗ ਵੱਲੋਂ ਮਨੀਸ਼ਾ ਗੁਲਾਟੀ ਨੂੰ ਸਮੇਂ ਤੋਂ ਪਹਿਲਾਂ ਸੇਵਾ ਮੁਕਤ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਇਸ ਵਿਚ ਕਿਹਾ ਗਿਆ ਹੈ ਕਿ ਪੰਜਾਬ ਰਾਜ ਮਹਿਲਾ ਕਮਿਸ਼ਨ ਐਕਟ 2001 (ਹੋਰ ਸੋਧ) ਵਿਚ ਕਮਿਸ਼ਨ ਦੇ ਮੌਜੂਦਾ ਚੇਅਰਪਰਸਨ ਜਾਂ ਮੈਂਬਰਾਂ ਦੀ ਸੇਵਾ ਵਿਚ ਵਾਧਾ ਕਰਨ ਦੀ ਕੋਈ ਵਿਵਸਥਾ ਨਹੀਂ ਹੈ। ਚੇਅਰਪਰਸਨ ਅਤੇ ਮੈਂਬਰਾਂ ਦਾ ਕਾਰਜਕਾਲ ਸਿਰਫ਼ ਤਿੰਨ ਸਾਲ ਦਾ ਹੁੰਦਾ ਹੈ। ਨਿਯਮ ਦੇ ਤਹਿਤ ਜਦੋਂ ਵੀ ਚੇਅਰਪਰਸਨ ਅਤੇ ਮੈਂਬਰਾਂ ਦੀਆਂ ਖਾਲੀ ਅਸਾਮੀਆਂ ਨੂੰ ਭਰਨਾ ਹੁੰਦਾ ਹੈ ਤਾਂ ਇਸ ਸਬੰਧੀ ਅਖਬਾਰਾਂ ਵਿੱਚ ਇਸ਼ਤਿਹਾਰ ਦੇਣਾ ਪੈਂਦਾ ਹੈ। ਯੋਗ ਪ੍ਰਕਿਰਿਆ ਦੀ ਪਾਲਣਾ ਕੀਤੇ ਬਿਨਾਂ ਕਿਸੇ ਵੀ ਵਿਅਕਤੀ ਨੂੰ ਅਜਿਹੇ ਮਹੱਤਵਪੂਰਨ ਅਹੁਦੇ 'ਤੇ ਨਿਯੁਕਤ ਨਹੀਂ ਕੀਤਾ ਜਾ ਸਕਦਾ ਹੈ।