ਸੰਗਰੂਰ : ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਸਰਕਾਰੀ ਥਾਵਾਂ 'ਤੇ ਲੋਕਾਂ ਵੱਲੋਂ ਕੀਤੇ ਗਏ ਨਾਜਾਇਜ਼ ਕਬਜ਼ੇ ਨੂੰ ਛੁਡਵਾਉਣ ਲਈ ਚਲਾਈ ਗਈ ਮੁਹਿੰਮ ਦੇ ਚੱਲਦੇ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਵੱਲੋਂ ਆਪਣੀ ਲਹਿਰਾਗਾਗਾ ਸਥਿਤ ਪੁਰਾਣੀ ਰਿਹਾਇਸ਼ (ਕੋਠੀ ) ਦੇ ਬਾਹਰ ਮੁੱਖ ਮਾਰਗ ਦਿਆਲਪੁਰਾ ਰਜਬਾਹੇ ਦੇ ਇੱਕ ਪਾਸੇ ਰਸਤੇ 'ਤੇ ਪਿਛਲੇ 40 ਸਾਲਾਂ ਤੋਂ ਕੀਤਾ ਗਿਆ ਕਬਜ਼ਾ ਆਪਣੀ ਸਹਿਮਤੀ ਨਾਲ ਖੁਦ ਛੱਡ ਦਿੱਤਾ ਗਿਆ ਹੈ। 


ਲੇਬਰ ਵੱਲੋਂ ਰਸਤੇ 'ਤੇ ਖਿੱਚੀ ਗਈ ਦੀਵਾਰ ਦੇ ਨਾਲ ਨਾਲ ਬਣੇ ਦੋ ਕਮਰੇ ਨੂੰ ਢਾਹਿਆ ਜਾ ਰਿਹਾ ਸੀ ਤੇ ਕੁਝ ਵਿਅਕਤੀਆਂ ਵੱਲੋਂ ਟਰਾਲੀਆਂ ਵਿਚ ਮਟੀਰੀਅਲ ਭਰਕੇ ਲਿਜਾ ਰਹੇ ਸਨ। ਆਖਿਰਕਾਰ ਸ਼ਹਿਰ ਨਿਵਾਸੀਆਂ ਨੂੰ ਕਰੀਬ 40 ਸਾਲ ਤੋਂ ਬਾਅਦ ਉਕਤ ਰਸਤੇ 'ਤੇ ਸਫਰ ਕਰਨ ਦਾ ਮੌਕਾ ਮਿਲੇਗਾ। 

ਉਕਤ ਮਾਮਲੇ 'ਤੇ ਸਾਬਕਾ ਪ੍ਰਧਾਨ ਨਗਰ ਕੌਂਸਲ ਲਹਿਰਾ ਦੇ ਰਾਜੇਸ਼ ਕੁਮਾਰ ਭੋਲਾ ਨੇ ਕਿਹਾ ਕਿ ਉਹ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਦਾ ਹਮੇਸ਼ਾਂ ਸਹਿਯੋਗ ਕਰਦੇ ਹਨ। ਉਕਤ ਰਸਤੇ ਸਬੰਧੀ ਉਨ੍ਹਾਂ ਕਿਹਾ ਕਿ ਉਨ੍ਹਾਂ ਕੋਈ ਨਾਜਾਇਜ਼ ਕਬਜ਼ਾ ਨਹੀਂ ਕੀਤਾ ਸੀ ਬਲਕਿ ਸਕਿਉਰਿਟੀ ਲਈ ਕਮਰਾ ਬਣਾਇਆ ਗਿਆ ਸੀ। 

 

ਪਿਛਲੇ ਸਮੇਂ ਕਾਂਗਰਸ ਦੀ ਸਰਕਾਰ ਦੌਰਾਨ ਵੀ ਬੀਬੀ ਭੱਠਲ ਨੇ ਉਕਤ ਥਾਂ ਤੇ ਸੜਕ ਬਣਾਉਣ ਲਈ ਕਿਹਾ ਸੀ ਪਰ ਕੁਝ ਤਕਨੀਕੀ ਕਾਰਨਾਂ ਕਰਕੇ ਉਹ ਸੜਕ ਨਹੀਂ ਬਣ ਸਕੀ। ਨਾਜਾਇਜ਼ ਕਬਜ਼ੇ ਛੁਡਾਉਣ ਦੇ ਫ਼ੈਸਲੇ ਦਾ ਸਵਾਗਤ ਕੀਤਾ ਹੈ,  ਉਨ੍ਹਾਂ ਕਿਹਾ ਕਿ ਉਕਤ ਥਾਂ 'ਤੇ ਜੋ ਵੀ ਮਟੀਰੀਅਲ ਨਿਕਲੇਗਾ ,ਉਹ ਗ਼ਰੀਬ ਲੋਕ ਲਿਜਾ ਰਹੇ ਹਨ, ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਰਕਾਰ ਦੇ ਲੋਕ ਪੱਖੀ ਫ਼ੈਸਲਿਆਂ ਦਾ ਸਵਾਗਤ ਕਰਨ।

 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।