ਪਟਿਆਲਾ : ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Capt. Amarinder Singh)
  ਦੇ ਮੋਤੀ ਮਹਿਲ ਦੀ ਦੀਵਾਰ ਡਿੱਗ ਗਈ ਹੈ। ਮੋਤੀ ਮਹਿਲ ਦੀ ਪੁਰਾਣੀ ਦੀਵਾਰ ਗਾਰੇ ਦੀ ਚਿਣਾਈ ਦੀ ਬਣੀ ਹੋਈ ਸੀ ,ਜੋ ਕਿ ਭਾਰੀ ਬਾਰਿਸ਼ ਹੋਣ ਕਰਕੇ ਇਕਦਮ ਗਿਰ ਗਈ। ਫਿਲਹਾਲ ਕੈਪਟਨ ਅਮਰਿੰਦਰ ਸਿੰਘ ਨੇ ਰੀੜ ਦੀ ਹੱਡੀ ਦੀ ਸਰਜਰੀ ਕਾਰਵਾਈ ਹੈ।

 

ਦਰਅਸਲ ਕੈਪਟਨ ਅਮਰਿੰਦਰ ਸਿੰਘ ਪਿਛਲੇ ਦਿਨੀਂ (Capt. Amarinder Singh) ਲੰਡਨ ਦੇ ਹਸਪਤਾਲ (Hospitals of London) ਵਿੱਚ ਆਪਣਾ ਇਲਾਜ ਕਰਵਾਉਣ ਦੇ ਲਈ ਗਏ ਸਨ। ਲੰਡਨ ਦੇ ਹਸਪਤਾਲ ਵਿੱਚ ਉਨ੍ਹਾਂ ਦੀ ਰੀੜ ਦੀ ਹੱਡੀ ਦੀ ਸਫ਼ਲ ਸਰਜਰੀ ਹੋਈ ਹੈ। ਕੈਪਟਨ ਅਮਰਿੰਦਰ ਸਿੰਘ ਕਾਫ਼ੀ ਸਮੇਂ ਤੋਂ ਰੀੜ ਦੀ ਹੱਡੀ ਦੀ ਸਮੱਸਿਆ ਨਾਲ ਜੂਝ ਰਹੇ ਸਨ। ਇਸ ਤੋਂ ਬਾਅਦ ਡਾਕਟਰਾਂ ਨੇ ਉਨ੍ਹਾਂ ਸਰਜਰੀ ਕਰਵਾਉਣ ਦੀ ਸਲਾਹ ਦਿੱਤੀ ਸੀ। 

 

ਦੱਸ ਦੇਈਏ ਕਿ ਪਿਛਲੇ ਸਾਲ ਕੈਪਟਨ ਅਮਰਿੰਦਰ ਸਿੰਘ ਤੋਂ ਕਾਂਗਰਸ ਪਾਰਟੀ ਨੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਲੈ ਲਿਆ ਸੀ। ਉਨ੍ਹਾਂ ਖ਼ਿਲਾਫ਼ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਕਈ ਮੰਤਰੀ ਚੋਣ ਮਨੋਰਥ ਪੱਤਰ ਮੁਤਾਬਕ ਵਾਅਦੇ ਪੂਰੇ ਨਾ ਕਰਨ ਦੇ ਇਲਜ਼ਾਮ ਲਗਾਏ ਸਨ। ਇਸ ਮਗਰੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾ ਦਿੱਤਾ ਗਿਆ ਸੀ।

 

ਮੁੱਖ ਮੰਤਰੀ ਦੇ ਅਹੁਦੇ ਤੋਂ ਬਰਖਾਸਤ ਹੋਣ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਤੋਂ ਵੱਖ ਹੋ ਕੇ ਆਪਣੀ ਪਾਰਟੀ ਪੰਜਾਬ ਲੋਕ ਕਾਂਗਰਸ ਦੀ ਸਥਾਪਨਾ ਕੀਤੀ। ਕੈਪਟਨ ਅਮਰਿੰਦਰ ਸਿੰਘ ਪਟਿਆਲਾ ਤੋਂ ਹਾਰ ਗਏ ਸਨ। ਕੈਪਟਨ ਅਮਰਿੰਦਰ ਸਿੰਘ ਨੇ ਭਾਜਪਾ ਨਾਲ ਗਠਜੋੜ ਕਰਕੇ ਚੋਣ ਲੜੀ ਸੀ। ਦੋ ਵਾਰ ਮੁੱਖ ਮੰਤਰੀ ਰਹਿ ਚੁੱਕੇ ਉਹ ਆਮ ਆਦਮੀ ਪਾਰਟੀ (ਆਪ) ਦੇ ਵਿਰੋਧੀ ਅਜੀਤਪਾਲ ਸਿੰਘ ਕੋਹਲੀ ਤੋਂ ਹਾਰ ਗਏ ਸਨ। ਪਿਛਲੀਆਂ ਚੋਣਾਂ 2017 'ਚ ਉਨ੍ਹਾਂ ਦੀ ਜਿੱਤ ਦਾ ਫਰਕ 49 ਫੀਸਦੀ ਰਿਹਾ ਸੀ।