Punjab News: 'ਆਪ' ਸਰਕਾਰ ਮੇਰਾ ਕਤਲ ਵੀ ਕਰਵਾ ਸਕਦੀ, ਵਿਸਾਖੀ ਦੀ ਛੁੱਟੀ ਦੇ ਬਾਵਜੂਦ ਮੇਰੀ ਪੇਸ਼ੀ ਲਈ ਵਿਜੀਲੈਂਸ ਦਫਤਰ ਖੁੱਲ੍ਹਵਾਇਆ: ਚੰਨੀ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਇਲਜ਼ਾਮ ਲਾਇਆ ਹੈ ਕਿ ਉਹ ਮੇਰਾ ਕਤਲ ਵੀ ਕਰਵਾ ਸਕਦੇ ਹਨ। ਚੰਨੀ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ।
Punjab News: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ 'ਤੇ ਇਲਜ਼ਾਮ ਲਾਇਆ ਹੈ ਕਿ ਉਹ ਮੇਰਾ ਕਤਲ ਵੀ ਕਰਵਾ ਸਕਦੇ ਹਨ। ਚੰਨੀ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਵਿਜੀਲੈਂਸ ਸਾਹਮਣੇ ਪੇਸ਼ ਹੋਏ ਹਨ। ਪੇਸ਼ੀ ਤੋਂ ਪਹਿਲਾਂ ਚੰਡੀਗੜ੍ਹ ਦੇ ਪੰਜਾਬ ਕਲਾ ਭਵਨ ਵਿਖੇ ਚਰਨਜੀਤ ਚੰਨੀ ਨੇ ਕਿਹਾ, 'ਵਿਜੀਲੈਂਸ ਨੇ ਪਹਿਲਾਂ 12 ਅਪ੍ਰੈਲ ਨੂੰ ਜਾਂਚ 'ਚ ਸ਼ਾਮਲ ਹੋਣ ਲਈ ਬੁਲਾਇਆ ਸੀ। ਮੈਂ ਉਨ੍ਹਾਂ ਨੂੰ ਕਿਹਾ ਕਿ ਕੁਝ ਰੁਝੇਵੇਂ ਹੋਣ ਕਰਕੇ ਮੈਂ ਅਜੇ ਨਹੀਂ ਆ ਸਕਦਾ।
ਚੰਨੀ ਨੇ ਕਿਹਾ, 'ਇਸ ਮਗਰੋਂ ਵਿਜੀਲੈਂਸ ਨੇ ਮੈਨੂੰ 20 ਅਪ੍ਰੈਲ ਨੂੰ ਬੁਲਾਇਆ ਸੀ। ਜਦੋਂ ਮੈਂ ਪ੍ਰੈੱਸ ਕਾਨਫਰੰਸ ਵਿੱਚ ਸੱਚਾਈ ਦੱਸੀ ਤਾਂ ਸਰਕਾਰ ਬੁਖਲਾ ਗਈ ਤੇ ਵਿਜੀਲੈਂਸ ਵੱਲੋਂ ਮੈਨੂੰ ਅੱਜ ਹੀ ਬੁਲਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਸਾਖੀ ਦੀ ਛੁੱਟੀ ਹੋਣ ਦੇ ਬਾਵਜੂਦ ਮੇਰੇ ਲਈ ਵਿਜੀਲੈਂਸ ਦਫਤਰ ਖੋਲ੍ਹਿਆ ਹੈ, ਤਾਂ ਜੋ ਮੈਨੂੰ ਪ੍ਰੇਸ਼ਾਨ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਮੈਂ CM ਭਗਵੰਤ ਮਾਨ ਦੀ ਸਰਕਾਰ ਦੇ ਜ਼ੁਲਮ ਸਹਿਣ ਲਈ ਤਿਆਰ ਹਾਂ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੇਰੇ ਨਾਲ ਮਾਰ-ਕੁਟਾਈ ਵੀ ਕਰ ਸਕਦੀ ਹੈ। ਇੱਥੋਂ ਤੱਕ ਕਿ ਕਤਲ ਵੀ ਕਰਵਾ ਸਕਦੀ ਹੈ, ਪਰ ਮੈਂ ਇਕੱਲਾ ਹੀ ਵਿਜੀਲੈਂਸ ਦਫ਼ਤਰ ਜਾਵਾਂਗਾ। ਪੰਜਾਬ ਸਰਕਾਰ ਮੈਨੂੰ ਗ੍ਰਿਫਤਾਰ ਕਰ ਸਕਦੀ ਹੈ। ਅੱਜ ਹੀ ਮੈਨੂੰ ਜੇਲ੍ਹ ਵਿੱਚ ਸੁੱਟ ਸਕਦਾ ਹੈ ਪਰ, ਮੈਨੂੰ ਮੇਰੇ ਗੁਰੂ ਤੇ ਚਮਕੌਰ ਸਾਹਿਬ ਦੇ ਵੱਡੇ ਸਾਹਿਬਜ਼ਾਦਿਆਂ ਤੋਂ ਸਰਕਾਰ ਦੇ ਜ਼ੁਲਮ ਨੂੰ ਸਹਿਣ ਦਾ ਬਲ ਮਿਲ ਰਿਹਾ ਹੈ।'
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ