Punjab News: ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਅੱਜ ਐਸਆਈਟੀ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸਿੱਟ ਦੇ ਅਧਿਕਾਰੀ ਅੱਜ ਪ੍ਰਕਾਸ਼ ਸਿੰਘ ਬਾਦਲ ਤੋਂ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ ਵਿਖੇ ਸਵੇਰੇ 11 ਵਜੇ ਪੁੱਛਗਿੱਛ ਕਰਨਗੇ।
ਦੱਸ ਦਈਏ ਕਿ ਪੰਜਾਬ ਸਰਕਾਰ ਦੀ ਵਿਸ਼ੇਸ਼ ਜਾਂਚ ਟੀਮ ਨੇ ਪੜਤਾਲ ਦਾ ਕੰਮ ਤੇਜ਼ ਕਰ ਦਿੱਤਾ ਹੈ। ਸਿੱਟ ਮੰਗਲਵਾਰ ਹੀ ਇੱਕ ਵਾਰ ਮੁੜ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਕੋਟਕਪੂਰਾ ਦੇ ਮੁੱਖ ਚੌਕ ’ਚ ਪਹੁੰਚੀ ਸੀ ਜਿੱਥੇ 14 ਅਕਤੂਬਰ 2015 ਨੂੰ ਧਰਨਾਕਾਰੀ ਸੰਗਤ ’ਤੇ ਪੰਜਾਬ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ ਸਨ।
ਦੱਸ ਦਈਏ ਕਿ ਇਸ ਘਟਨਾ ਮਗਰੋਂ ਨੇੜਲੇ ਪਿੰਡ ਬਹਿਬਲ ਕਲਾਂ ਵਿੱਚ ਵੀ ਇੱਕ ਪੁਲੀਸ ਅਧਿਕਾਰੀ ਨੇ ਸਿੱਖ ਕਾਰਕੁਨਾਂ ’ਤੇ ਗੋਲੀਆਂ ਚਲਾਈਆਂ ਸਨ, ਜਿਸ ਵਿੱਚ ਵੱਡੀ ਗਿਣਤੀ ਲੋਕ ਫੱਟੜ ਹੋਏ ਸਨ ਤੇ ਦੋ ਸਿੱਖ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਬਿੱਟੂ ਸਰਾਵਾਂ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ ਸੀ।
Farmer Protest: ਮੋਦੀ ਸਰਕਾਰ ਵਾਂਗ ਹੀ ਭਗਵੰਤ ਮਾਨ ਸਰਕਾਰ ਖਿਲਾਫ਼ ਡਟੇ ਕਿਸਾਨ, CM ਦੀ ਕੋਠੀ ਸਾਹਮਣੇ ਹਜ਼ਾਰਾਂ ਕਿਸਾਨਾਂ ਵੱਲੋਂ ਪੱਕਾ ਡੇਰਾ
ਹਾਸਲ ਜਾਣਕਾਰੀ ਅਨੁਸਾਰ ਮ੍ਰਿਤਕ ਨੌਜਵਾਨ ਕ੍ਰਿਸ਼ਨ ਭਗਵਾਨ ਸਿੰਘ ਦਾ ਪੁੱਤਰ ਸੁਖਰਾਜ ਸਿੰਘ ਨਿਆਮੀ ਪਿਛਲੇ ਗਿਆਰਾਂ ਮਹੀਨਿਆਂ ਤੋਂ ਬਹਿਬਲ ਇਨਸਾਫ ਮੋਰਚੇ ਤਹਿਤ ਧਰਨੇ ’ਤੇ ਬੈਠਾ ਹੋਇਆ ਹੈ। ਮੋਰਚੇ ਵੱਲੋਂ 14 ਅਕਤੂਬਰ ਨੂੰ ਸੂਬਾ ਪੱਧਰੀ ਇਕੱਠ ਕਰਕੇ ਤਿੱਖਾ ਸੰਘਰਸ਼ ਵਿੱਢਣ ਦਾ ਐਲਾਨ ਕਰਨ ਸਬੰਧੀ ਪ੍ਰੋਗਰਾਮ ਉਲੀਕਿਆ ਗਿਆ ਹੈ।
ਸਿੱਖ ਕਾਰਕੁਨ ਗੁਰਿੰਦਰ ਸਿੰਘ ਕੋਟਕਪੂਰਾ ਨੇ ਇਸ ਮਸਲੇ ’ਤੇ ਸਰਕਾਰ ਦੀ ਨਿਖੇਧੀ ਕਰਦਿਆਂ ਆਖਿਆ ਕਿ ਸਰਕਾਰਾਂ ਵੱਲੋਂ ਸਿੱਖਾਂ ਨਾਲ ਕੋਝਾ ਮਜ਼ਾਕ ਕੀਤਾ ਜਾ ਰਿਹਾ ਹੈ। ਜਾਂਚ ਕਰਵਾਈ ਜਾਰ ਹੀ ਹੈ, ਪਰ ਸਿੱਖਾਂ ਨੂੰ ਇਨਸਾਫ਼ ਨਹੀਂ ਮਿਲ ਰਿਹਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।