ਪੜਚੋਲ ਕਰੋ

ਸਾਬਕਾ CM ਚੰਨੀ 'ਤੇ SC ਭਾਈਚਾਰੇ ਦੇ 6 ਜਣਿਆ ਨੂੰ ਪੰਜਾਬ ਪੁਲਿਸ ਵਿਚ ਭਰਤੀ ਕਰਨ ਦੇ ਨਾਂ ’ਤੇ ਠੱਗੀ ਮਾਰਨ ਦਾ ਕੇਸ ਦਰਜ ਕੀਤਾ ਜਾਵੇ : ਮਜੀਠੀਆ

Punjab News : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਸਸੀ ਭਾਈਚਾਰੇ ਦੇ ਸਾਬਕਾ ਫੌਜੀਆਂ ਤੇ

Punjab News : ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗ ਕੀਤੀ ਕਿ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਐਸਸੀ ਭਾਈਚਾਰੇ ਦੇ ਸਾਬਕਾ ਫੌਜੀਆਂ ਤੇ ਦੋ ਹੋਰਨਾਂ ਨੂੰ ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂ ’ਤੇ ਮਾਰੀ 45 ਲੱਖ ਰੁਪਏ ਦੀ ਠੱਗੀ ਦਾ ਕੇਸ ਦਰਜ ਕੀਤਾ ਜਾਵੇ।

ਇਥੇ ਸਾਬਕਾ ਫੌਜੀਆਂ ਜਿਹਨਾਂ ਨੇ ਪੰਜਾਬ ਪੁਲਿਸ ’ਤੇ ਉਹਨਾ ਦੀਆਂ ਸ਼ਿਕਾਇਤਾਂ ਦੇ ਬਾਵਜੂਦ ਸਾਬਕਾ ਮੁੱਖ ਮੰਤਰੀ ਦਾ ਨਾਂ ਐਫ ਆਈ ਆਰ ਵਿਚ ਸ਼ਾਮਲ ਨਾ ਕਰਨ ਦੇ ਦੋਸ਼ ਲਗਾਏ, ਦੇ ਸਮੇਤ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਜਿਹਾ ਜਾਪਦਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਚੰਨੀ ਨਾਲ ਅੰਦਰਖਾਤੇ ਸਮਝੌਤਾ ਹੋ ਗਿਆ ਹੈ ਤੇ ਇਸੇ ਕਾਰਨ ਪੁਲਿਸ ਵੱਲੋਂ ਇਸ ਕੇਸ ਵਿਚ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ।

ਕੇਸ ਦੇ ਵੇਰਵੇ ਸਾਂਝੇ ਕਰਦਿਆਂ ਮਜੀਠੀਆ ਨੇ ਕਿਹਾ ਕਿ ਚਾਰ ਸਾਬਕਾ ਫੌਜੀਆਂ ਨੇ ਚੰਨੀ ਦੇ ਕਰੀਬੀ ਦਲਜੀਤ ਸਿੰਘ ਕੋਲ ਪਹੁੰਚ ਕੀਤੀ ,ਜਿਸਨੇ ਵਾਅਦਾ ਕੀਤਾ ਕਿ ਉਹਨਾਂ ਨੂੰ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਭਰਤੀ ਕੀਤਾ ਜਾਵੇਗਾ। ਉਹਨਾਂ ਦੱਸਿਆ ਕਿ ਦੋ ਹੋਰਨਾਂ ਜਿਹਨਾਂ ਨੇ ਦਲਜੀਤ ਨੂੰ ਮੋਟੀਆਂ ਰਕਮਾਂ ਦਿੱਤੀਆਂ, ਨੂੰ ਪੰਜਾਬ ਪੁਲਿਸ ਵਿਚ ਨੌਕਰੀਆਂ ਦਾ ਵਾਅਦਾ ਕੀਤਾ ਗਿਆ।

ਇਕ ਸਾਬਕਾ ਫੌਜੀ ਗੁਰਦਿਆਲ ਸਿੰਘ ਨੇ ਸਾਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਦਲਜੀਤ ਸਿੰਘ ਦੇ ਨਾਲ ਚੰਨੀ ਨੂੰ ਮਿਲੇ ਸਨ ਤੇ ਬੇਨਤੀ ਕੀਤੀ ਸੀ ਕਿ ਉਹਨਾਂ ਨੂੰ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਵਜੋਂ ਭਰਤੀ ਕੀਤਾ ਜਾਵੇ। ਉਹਨਾਂ ਕਿਹਾ ਕਿ ਜਦੋਂ ਉਹਨਾਂ ਨੇ ਚੰਨੀ ਕੰਮ ਵਾਸਤੇ ’ਸੇਵਾ ਪਾਣੀ’ ਪੁੱਛਿਆ ਤਾਂ ਚੰਨੀ ਨੇ ਉਹਨਾਂ ਨੂੰ ਆਖਿਆ ਕਿ ਉਹ ਆਪਣੇ ਵੱਲੋਂ ਸਭ ਕੁਝ ਦਲਜੀਤ ਸਿੰਘ ਨੂੰ ਦੱਸ ਦੇਣਗੇ। 

ਗੁਰਮੇਲ ਸਿੰਘ ਨੇ ਦੱਸਿਆ ਕਿ ਇਸ ਉਪਰੰਤ ਉਸਨੇ 17 ਲੱਖ ਰੁਪਏ ਅਦਾ ਕਰ ਦਿੱਤੇ ਜਦੋਂ ਕਿ ਸਾਬਕਾ ਫੌਜੀ ਜਗਦੀਸ਼ ਸਿੰਘ ਨੇ 6 ਲੱਖ ਰੁਪਏ ਤੇ ਸਾਬਕਾ ਫੌਜੀ ਦਰਸ਼ਨ ਸਿੰਘ ਤੇ ਧਰਮਿੰਦਰ ਸਿੰਘ ਨੇ 5-5 ਲੱਖ ਰੁਪਏ ਅਦਾ ਕੀਤੇ। ਉਹਨਾਂ ਦੱਸਿਆ ਕਿ ਦੋ ਹੋਰਨਾਂ ਨਵਦੀਪ ਸਿੰਘ ਤੇ ਬੱਚਿਤਰ ਸਿੰਘ ਨੇ 5 ਲੱਖ ਰੁਪਏ ਤੇ 3.70 ਰੁਪਏ ਅਦਾ ਕੀਤੇ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਚੰਨੀ ਦੇ ਕਰੀਬੀ ਰੋਬਿਨ ਨੇ ਉਹਨਾਂ ਤੋਂ ਪੈਸੇ ਇਕੱਤਰ ਕੀਤੇ, ਉਸਦਾ ਵੀਡੀਓ ਗ੍ਰਾਫਿਕ ਸਬੂਤ ਵੀ ਮੌਜੂਦ ਹੈ।

ਹੋਰ ਵੇਰਵੇ ਸਾਂਝੇ ਕਰਦਿਆਂ ਗੁਰਮੇਲ ਸਿੰਘ ਨੇ ਦੱਸਿਆ ਕਿ ਉਹ ਅਪ੍ਰੈਲ 2021 ਅਤੇ ਨਵੰਬਰ 2021 ਵਿਚ ਚੰਨੀ ਨੂੰ ਮਿਲੇ ਸਨ ਤੇ ਬਾਅਦ ਵਿਚ ਚੰਨੀ ਨੇ ਸਾਬਕਾ ਫੌਜੀਆਂ ਨੂੰ ਡੀ ਜੀ ਪੀ ਦਫਤਰ ਤੋਂ ਇਕ ਪਾਸ ਜਾਰੀ ਕੀਤਾ ਤਾਂ ਜੋ ਉਹ 10 ਨਵੰਬਰ 2023 ਨੂੰ ਡੀ ਜੀ ਪੀ ਨੂੰ ਮਿਲ ਸਕਣ। ਉਹਨਾਂ ਕਿਹਾ ਕਿ ਜਦੋਂ ਕੁਝ ਵੀ ਨਹੀਂ ਹੋਇਆ ਤਾਂ ਉਹਨਾਂ ਨੂੰ ਮਹਿਸੂਸ ਹੋਇਆ ਕਿ ਉਹਨਾਂ ਨਾਲ ਠੱਗੀ ਮਾਰੀ ਗਈ ਹੈ ਤੇ ਉਹਨਾਂ ਅੰਮ੍ਰਿਤਸਰ ਦਿਹਾਤੀ ਪੁਲਿਸ ਕੋਲ ਪਹੁੰਚ ਕੀਤੀ ਪਰ ਉਸਨੇ ਮਾਮਲੇ ਵਿਚ ਕੇਸ ਦਰਜ ਕਰਨ ਤੋਂ ਨਾਂਹ ਕਰ ਦਿੱਤੀ।

ਗੁਰਦਿਆਲ ਸਿੰਘ ਨੇ ਦੱਸਿਆ ਕਿ ਅਖੀਰ ਵਿਚ ਦਲਜੀਤ ਸਿੰਘ ਖਿਲਾਫ ਕੇਸ ਉਦੋਂ ਦਰਜ ਕੀਤਾ ਗਿਆ ,ਜਦੋਂ ਬੀਕੇਯੂ ਉਗਰਾਹਾਂ ਗਰੁੱਪ ਨੇ ਸਾਡੀਆਂ ਮੰਗਾਂ ਦੇ ਹੱਕ ਵਿਚ ਧਰਨਾ ਦਿੱਤਾ ਪਰ ਹਾਲੇ ਵੀ ਸਾਬਕਾ ਮੁੱਖ ਮੰਤਰੀ ਦਾ ਨਾਂ ਐਫਆਈਆਰ ਵਿਚ ਸ਼ਾਮਲ ਨਹੀਂ ਕੀਤਾ ਜਾ ਰਿਹਾ।

ਮਜੀਠੀਆ ਨੇ ਕਿਹਾ ਕਿ ਗੁਰਦਿਆਲ ਸਿੰਘ ਤੇ ਉਸਦੇ ਸਾਥੀਆਂ ਨੂੰ ਆਪ ਸਰਕਾਰ ਵੱਲੋਂ ਇਸ ਕਰ ਕੇ ਨਿਆਂ ਨਹੀਂ ਦਿੱਤਾ ਜਾ ਰਿਹਾ ਕਿਉਂਕਿ ਸ੍ਰੀ ਚੰਨੀ ਦਾ ਮੁੱਖ ਮੰਤਰੀ ਨਾਲ ਸਮਝੌਤਾ ਹੋ ਗਿਆ ਹੈ। ਉਹਨਾਂ ਕਿਹਾ ਕਿ ਅਜਿਹਾ ਇਸ ਕਰ ਕੇ ਹੈ ਕਿਉਂਕਿ ਮੁੱਖ ਮੰਤਰੀ ਉਹਨਾਂ ਵੱਲੋਂ ਸ੍ਰੀ ਚੰਨੀ ਖਿਲਾਫ 2 ਕਰੋੜ ਰੁਪਏ ਦੀ ਰਿਸ਼ਵਤ ਲੈਣ ਦੇ ਲਾਏ ਦੋਸ਼ ਭੁੱਲ ਗਏ ਹਨ ਤੇ ਇਸ ਮਾਮਲੇ ਵਿਚ ਕੇਸ ਹਾਲੇ ਤੱਕ ਦਰਜ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਜੇਕਰ ਸਰਕਾਰ ਨੇ ਸ੍ਰੀ ਚੰਨੀ ਖਿਲਾਫ ਕਾਰਵਾਈ ਨਾ ਕੀਤੀ ਤਾਂ ਅਕਾਲੀ ਦਲ ਰਾਜਪਾਲ ਕੋਲ ਪਹੁੰਚ ਕਰ ਕੇ ਕੇਸ ਵਿਚ ਕਾਰਵਾਈ ਦੀ ਮੰਗ ਕਰੇਗਾ।

ਅਕਾਲੀ ਆਗੂ ਨੇ ਇਹ ਵੀ ਦੱਸਿਆ ਕਿ ਕਿਵੇਂ ਸਾਬਕਾ ਮੁੱਖ ਮੰਤਰੀ ਦਾ ਭਾਣਜਾ ਹਨੀ ਕੇਂਦਰੀ ਏਜੰਸੀਆਂ ਵੱਲੋਂ 10 ਕਰੋੜ ਰੁਪਏ ਨਾਲ ਫੜਿਆ ਗਿਆ ਸੀ। ਉਹਨਾਂ ਕਿਹਾ ਕਿ ਹਨੀ ਨੂੰ ਮੁੱਖ ਮੰਤਰੀ ਦੀ ਸੁਰੱਖਿਆ ਦੇ ਦਸਤਿਆਂ ਰਾਹੀਂ ਸੁਰੱਖਿਆ ਪ੍ਰਦਾਨ ਕੀਤੀ ਗਈ ਸੀ। ਉਹਨਾਂ ਕਿਹਾ ਕਿ ਸਪਸ਼ਟ ਹੈ ਕਿ ਉਹ ਸ੍ਰੀ ਚੰਨੀ ਵੱਲੋਂ ਰਿਸ਼ਵਤ ਇਕੱਠੀ ਕਰ ਰਿਹਾ ਸੀ। ਉਹਨਾਂ ਕਿਹਾ ਕਿ ਬਜਾਏ ਸ੍ਰੀ ਚੰਨੀ ਖਿਲਾਫ ਲੱਗੇ ਦੋਸ਼ਾਂ ਦੀ ਤਹਿ ਤੱਕ ਜਾਣ ਦੇ ਮੁੱਖ ਮੰਤਰੀ ਨੇ ਹੁਣ ਫੈਸਲਾ ਲੈ ਲਿਆ ਹੈ ਕਿ ਉਹਨਾਂ ਨੂੰ ਬਖਸ਼ ਦਿੱਤਾ ਜਾਵੇ ਕਿਉਂਕਿ ਸਾਬਕਾ ਮੁੱਖ ਮੰਤਰੀ ਨੇ ਜਲੰਧਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਵਿਚ ਖੁੱਲ੍ਹ ਕੇ ਆਪ ਦੇ ਉਮੀਦਵਾਰ ਦੀ ਮਦਦ ਕੀਤੀ ਹੈ।
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਵਾਰੀਆਂ ਬੰਨ੍ਹ ਬੰਨ੍ਹ ਲੁੱਟਿਆ ਤੁਹਾਨੂੰ ਜਲੰਧਰ ਵਾਲਿਓ- CM ਭਗਵੰਤ ਮਾਨFarmer Protest | ਵਿਰੋਧੀ ਧਿਰ ਦੇ ਸਾਂਸਦਾਂ ਨੂੰ ਕਿਸਾਨ ਦੇਣਗੇ ਮੰਗ ਪੱਤਰਜਲੰਧਰ ਪੱਛਮੀ ਤੋਂ ਕਾਂਗਰਸ ਦੀ ਉਮੀਦਵਾਰ 'ਤੇ ਪਵਨ ਕੁਮਾਰ ਟੀਨੂੰ ਨੇ ਲਾਏ ਵੱਡੇ ਆਰੋਪਜੰਮੂ-ਕਸ਼ਮੀਰ ਦੇ ਕੁਲਗਾਮ 'ਚ ਫੌਜ ਦਾ ਜਵਾਨ ਹੋਇਆ ਸ਼ਹੀਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget