Punjab News: ਦਸਤਾਰ 'ਤੇ ਟੋਪੀ ਲਈ ਸਾਬਕਾ ਸੀਐਮ ਚੰਨੀ ਨੇ ਮੰਗੀ ਮਾਫੀ? ਸੋਸ਼ਲ ਮੀਡੀਆ 'ਤੇ ਖਿਮਾ ਯਾਚਨਾ ਪੱਤਰ ਦੀ ਚਰਚਾ
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਦਸਤਾਰ ’ਤੇ ਟੋਪੀ ਰੱਖਣ ਦੇ ਮਾਮਲੇ ਵਿੱਚ ਗਲਤੀ ਦੀ ਖਿਮਾ ਯਾਚਨਾ ਕੀਤੀ ਹੈ। ਇਸ ਸਬੰਧੀ ਇੱਕ ਪੱਤਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ।
Punjab News: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜ ਕੇ ਦਸਤਾਰ ’ਤੇ ਟੋਪੀ ਰੱਖਣ ਦੇ ਮਾਮਲੇ ਵਿੱਚ ਗਲਤੀ ਦੀ ਖਿਮਾ ਯਾਚਨਾ ਕੀਤੀ ਹੈ। ਇਸ ਸਬੰਧੀ ਇੱਕ ਪੱਤਰ ਸੋਸ਼ਲ ਮੀਡੀਆ ’ਤੇ ਵਾਇਰਲ ਹੋਇਆ ਹੈ। ਸੋਸ਼ਲ ਮੀਡੀਆ ’ਤੇ ਵਾਇਰਲ ਪੱਤਰ ਉੱਪਰ ਚਰਨਜੀਤ ਸਿੰਘ ਚੰਨੀ ਦੇ ਦਸਤਖ਼ਤ ਹਨ ਤੇ ਇਹ ਪੱਤਰ ਅਕਾਲ ਤਖ਼ਤ ਦੇ ਜਥੇਦਾਰ ਨੂੰ ਲਿਖਿਆ ਗਿਆ ਹੈ।
ਇਸ ਪੱਤਰ ਵਿੱਚ ਲਿਖਿਆ ਗਿਆ ਹੈ ਕਿ ਪਿਛਲੇ ਦਿਨੀਂ ਚੰਨੀ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੂੰ ਸ਼ੁਭਕਾਮਨਾਵਾਂ ਦੇਣ ਵਾਸਤੇ ਸ਼ਿਮਲਾ ਗਏ ਸਨ। ਉੱਥੇ ਉਨ੍ਹਾਂ ਨੂੰ ਸਨਮਾਨ ਵਜੋਂ ਇੱਕ ਸ਼ਾਲ ਤੇ ਹਿਮਾਚਲ ਦੀ ਰਵਾਇਤੀ ਟੋਪੀ ਭੇਟ ਕੀਤੀ ਗਈ ਸੀ। ਉਨ੍ਹਾਂ ਗ਼ਲਤੀ ਨਾਲ ਇਹ ਟੋਪੀ ਪਗੜੀ ’ਤੇ ਰੱਖ ਲਈ ਸੀ।
ਚੰਨੀ ਨੇ ਕਿਹਾ ਹੈ ਕਿ ਆਪਣੀ ਇਸ ਗਲਤੀ ਨੂੰ ਸਵੀਕਾਰ ਕਰਦਿਆਂ ਕਿਹਾ ਕਿ ਨਿਮਾਣੇ ਸਿੱਖ ਵਜੋਂ ਹੋਈ ਇਸ ਗ਼ਲਤੀ ਲਈ ਉਹ ਸਮੂਹ ਸਿੱਖ ਸੰਗਤ ਕੋਲੋਂ ਮੁਆਫ਼ੀ ਮੰਗਦੇ ਹਨ। ਇਸ ਭੁੱਲ ਨੂੰ ਬਖਸ਼ਾਉਣ ਵਾਸਤੇ ਉਹ ਆਪਣੇ ਗ੍ਰਹਿ ਵਿਖੇ ਗੁਰੂ ਗ੍ਰੰਥ ਸਾਹਿਬ ਦੇ ਸਹਿਜ ਪਾਠ ਤੇ ਗੁਰਬਾਣੀ ਦਾ ਕੀਰਤਨ ਵੀ ਕਰਵਾਉਣਗੇ।
ਉਧਰ, ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਨੇ ਇਸ ਤਰ੍ਹਾਂ ਦਾ ਕੋਈ ਵੀ ਪੱਤਰ ਮਿਲਣ ਤੋਂ ਇਨਕਾਰ ਕੀਤਾ ਹੈ। ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਦੇ ਨਿੱਜੀ ਸਕੱਤਰ ਜਸਪਾਲ ਸਿੰਘ ਨੇ ਦੱਸਿਆ ਕਿ ਇਸ ਸਬੰਧ ਵਿੱਚ ਹੁਣ ਤੱਕ ਕੋਈ ਮੁਆਫ਼ੀ ਪੱਤਰ ਨਹੀਂ ਮਿਲਿਆ। ਉਨ੍ਹਾਂ ਕਿਹਾ ਕਿ ਨਾ ਹੀ ਕਿਸੇ ਨੇ ਦਸਤੀ ਰੂਪ ਵਿੱਚ ਤੇ ਨਾ ਹੀ ਈਮੇਲ ਜਾਂ ਫੈਕਸ ਰਾਹੀਂ ਅਜਿਹਾ ਮੁਆਫ਼ੀ ਪੱਤਰ ਭੇਜਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ