Punjab News: ਸਾਬਕਾ ਸੀਐਮ ਚੰਨੀ ਤੀਜੀ ਵਾਰ ਵਿਜੀਲੈਂਸ ਸਾਹਮਣੇ ਪੇਸ਼, ਗੋਆ ਵਾਲੀ ਜ਼ਮੀਨ ਬਾਰੇ ਵੀ ਪੁੱਛਗਿੱਛ?
ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਚੰਨੀ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸਬੰਧੀ ਵਿਜੀਲੈਂਸ ਦਫ਼ਤਰ ਪੁੱਜੇ ਹਨ।
Punjab News: ਸਾਬਕਾ ਮੁੱਖ ਮੰਤਰੀ ਤੇ ਕਾਂਗਰਸੀ ਆਗੂ ਚਰਨਜੀਤ ਚੰਨੀ ਅੱਜ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜਾਂਚ ਸਬੰਧੀ ਵਿਜੀਲੈਂਸ ਦਫ਼ਤਰ ਪੁੱਜੇ ਹਨ। ਵਿਜੀਲੈਂਸ ਦੀ ਜਾਂਚ ਟੀਮ ਵੱਲੋਂ ਅੱਜ ਤੀਜੀ ਵਾਰ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਟੀਮ ਨੇ ਚੰਨੀ ਦੀ ਪੂਰੀ ਜਾਇਦਾਦ ਬਾਰੇ ਜਾਣਕਾਰੀ ਮੰਗੀ ਹੈ। ਇਸ ਤੋਂ ਇਲਾਵਾ ਗੋਆ ਵਿੱਚ ਪੰਜਾਬ ਦੀ ਸਰਕਾਰੀ ਜ਼ਮੀਨ ਬਾਰੇ ਵੀ ਵਿਜੀਲੈਂਸ ਵੱਲੋਂ ਚੰਨੀ ਤੋਂ ਪੁੱਛਗਿੱਛ ਕੀਤੀ ਜਾ ਸਕਦੀ ਹੈ। ਇਹ ਜ਼ਮੀਨ ਚੰਨੀ ਦੇ ਮੁੱਖ ਮੰਤਰੀ ਹੁੰਦਿਆਂ ਹੀ ਲੀਜ਼ 'ਤੇ ਦਿੱਤੀ ਗਈ ਸੀ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਵੀ ਚੰਨੀ ਜਾਇਦਾਦ ਸਬੰਧੀ ਦਸਤਾਵੇਜ਼ ਲੈ ਕੇ ਵਿਜੀਲੈਂਸ ਟੀਮ ਦੇ ਸਾਹਮਣੇ ਪੇਸ਼ ਹੋ ਚੁੱਕੇ ਹਨ ਪਰ ਵਿਜੀਲੈਂਸ ਉਨ੍ਹਾਂ ਵੱਲੋਂ ਦਿੱਤੀ ਸੂਚਨਾ ਤੋਂ ਸੰਤੁਸ਼ਟ ਨਹੀਂ। ਇਸ ਕਾਰਨ ਉਸ ਤੋਂ ਤੀਜੀ ਵਾਰ ਸਾਰੀ ਜਾਇਦਾਦ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੰਗੀ ਗਈ ਹੈ।
ਇਸ ਤੋਂ ਪਹਿਲਾਂ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ 'ਤੇ ਚੰਨੀ ਨੇ ਆਪਣੇ ਕਤਲ ਦਾ ਖਦਸ਼ਾ ਪ੍ਰਗਟਾਇਆ ਸੀ। ਉਨ੍ਹਾਂ ਨੇ ਪ੍ਰੈੱਸ ਕਾਨਫਰੰਸ ਵਿੱਚ ਕਿਹਾ ਸੀ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਉਨ੍ਹਾਂ ਨੂੰ ਪ੍ਰੇਸ਼ਾਨ ਕਰ ਰਹੀ ਹੈ। ਉਨ੍ਹਾਂ ਨੂੰ ਕਿਸੇ ਵੇਲੇ ਵੀ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਇੱਥੋਂ ਤੱਕ ਕਿ ਉਨ੍ਹਾਂ ਨੂੰ ਮਾਰਿਆ ਵੀ ਜਾ ਸਕਦਾ ਹੈ।
ਇਹ ਵੀ ਪੜ੍ਹੋ: Punjab News: ਵਿਜੀਲੈਂਸ ਬਿਊਰੋ ਦਾ ਬ੍ਰਹਮ ਮਹਿੰਦਰਾ 'ਤੇ ਸ਼ਿਕੰਜਾ, ਫਾਰਮ ਹਾਊਸ 'ਤੇ ਛਾਪਾ
ਉਨ੍ਹਾਂ ਨੇ ਮੁੱਖ ਮੰਤਰੀ ਭਗਵੰਤ ਮਾਨ 'ਤੇ ਬਦਲਾਖੋਰੀ ਦੀ ਰਾਜਨੀਤੀ ਕਰਨ ਦਾ ਦੋਸ਼ ਲਗਾਇਆ ਸੀ ਪਰ ਚੰਨੀ ਨੇ ਵਿਜੀਲੈਂਸ ਜਾਂਚ ਦਾ ਸਾਹਮਣਾ ਕਰਨ ਦੀ ਗੱਲ ਵੀ ਕਹੀ ਸੀ। ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦਲਿਤ ਭਾਈਚਾਰੇ ਦੀਆਂ ਉਮੀਦਾਂ ’ਤੇ ਖਰੀ ਉਤਰਨ ਵਿੱਚ ਨਾਕਾਮ ਰਹੀ ਹੈ। ਇਸ ਲਈ ਪਰਦਾ ਪਾਉਣ ਲਈ ਵਿਰੋਧੀਆਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: ਅਕਾਲੀ ਦਲ ਤੇ ਬੀਜੇਪੀ ਹਮੇਸ਼ਾ ਇਕੱਠੇ, ਕਿਸਾਨ ਅੰਦੋਲਨ ਦੌਰਾਨ ਸਿਰਫ਼ ਡਰਾਮਾ ਕੀਤਾ: ਰਾਜਾ ਵੜਿੰਗ