Punjab Politics: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਨਾ ਸਿੱਧੂ ਦੀ ਗ੍ਰਿਫ਼ਤਾਰੀ ਤੋਂ ਬਾਅਦ ਉਨ੍ਹਾਂ ਦੇ ਹੱਕ ਵਿੱਚ ਡਟ ਗਏ ਹਨ । ਚੰਨੀ ਨੇ ਇੱਕ ਨਿੱਜੀ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਦੀਆਂ ਗ਼ਲਤ ਨੀਤੀਆਂ ਦਾ ਵਿਰੋਧ ਕਰਨ ਵਾਲਿਆਂ ਖਿਲਾਫ ਸਰਕਾਰ ਕਾਰਵਾਈ ਕਰ ਰਹੀ ਹੈ। ਭਾਨਾ ਸਿੱਧੂ ਲੋਕਾਂ ਦੀ ਮਦਦ ਕਰਦਾ ਹੈ। ਕਈ ਵਾਰ ਉਹ ਪੰਜਾਬ ਸਰਕਾਰ ਖਿਲਾਫ ਵੀ ਭਾਵੁਕ ਹੋ ਕੇ ਕੁਝ ਬੋਲਿਆ ਹੋਵੇਗਾ। ਇਸੇ ਕਾਰਨ ਹੁਣ ਸਰਕਾਰ ਭਾਨਾ ਸਿੱਧੂ, ਲੱਖਾ ਸਿਧਾਨਾ ਤੇ ਹੋਰ ਸਿਆਸੀ ਆਗੂਆਂ 'ਤੇ ਝੂਠੇ ਕੇਸ ਦਰਜ ਕਰ ਰਹੀ ਹੈ।


ਜ਼ਮਾਨਤ ਮਿਲਣ ਤੋਂ ਬਾਅਦ ਕੀਤੇ ਜਾ ਰਹੇ ਨੇ ਫਰਜ਼ੀ ਪਰਚੇ ਦਰਜ


ਚੰਨੀ ਨੇ ਕਿਹਾ ਕਿ ਜੇ ਇੱਕ ਕੇਸ ਵਿੱਚ ਜ਼ਮਾਨਤ ਹੋ ਜਾਂਦੀ ਹੈ ਤਾਂ ਸਰਕਾਰ ਵਿਅਕਤੀ ਨੂੰ ਦੂਜੇ ਝੂਠੇ ਕੇਸ ਵਿੱਚ ਫਸਾਉਂਦੀ ਹੈ। ਇਸ ਤਰ੍ਹਾਂ ਦਾ ਦਬਾਅ ਜ਼ਿਆਦਾ ਦੇਰ ਨਹੀਂ ਚੱਲੇਗਾ। ਚੰਨੀ ਨੇ ਕਿਹਾ ਕਿ ਜੇ 26 ਜਨਵਰੀ ਦੇ ਜਸ਼ਨਾਂ ਦੀ ਗੱਲ ਕਰੀਏ ਤਾਂ ਇਸ ਦਿਨ ਮੁੱਖ ਮੰਤਰੀ ਨੂੰ ਸੂਬੇ ਦੀ ਕਾਨੂੰਨ ਵਿਵਸਥਾ, ਸਰਕਾਰ ਦੀਆਂ ਪ੍ਰਾਪਤੀਆਂ, ਆਰਥਿਕ ਸਥਿਤੀ, ਰੁਜ਼ਗਾਰ ਆਦਿ ਬਾਰੇ ਗੱਲ ਕਰਨੀ ਚਾਹੀਦੀ ਹੈ। ਪਰ, ਸੀਐਮ ਭਗਵੰਤ ਸਿੰਘ ਮਾਨ ਆਪਣੇ ਪਰਿਵਾਰ ਦੀਆਂ ਪ੍ਰਾਪਤੀਆਂ ਗਿਣ ਰਹੇ ਹਨ।


ਚੰਨੀ ਨੇ ਕਿਹਾ ਕਿ ਮਾਨ ਨੇ ਲੋਕਾਂ ਨੂੰ ਦੱਸਿਆ ਕਿ ਉਸ ਦੀ ਪਤਨੀ ਗਰਭਵਤੀ ਹੈ। ਮਾਰਚ ਦੇ ਮਹੀਨੇ ਉਨ੍ਹਾਂ ਦੇ ਘਰ ਖੁਸ਼ੀਆਂ ਆਉਣ ਵਾਲੀਆਂ ਹਨ। ਘਰ ਵਿੱਚ ਖੁਸ਼ੀਆਂ ਲਿਆਉਣਾ ਚੰਗੀ ਗੱਲ ਹੈ, ਪਰ ਲੋਕਾਂ ਨੂੰ ਦੱਸਣਾ ਕਿੰਨਾ ਜ਼ਰੂਰੀ ਹੈ ਕਿ ਲਿੰਗ ਜਾਂਚ ਨਹੀਂ ਕੀਤੀ ਗਈ। ਲਿੰਗ ਜਾਂਚ ਦੀ ਕਈ ਸਾਲਾਂ ਤੋਂ ਮਨਾਹੀ ਹੈ ਫਿਰ ਮੁੱਖ ਮੰਤਰੀ ਅਜਿਹਾ ਕਿਉਂ ਕਹਿ ਰਹੇ ਹਨ, ਇਸ ਦਾ ਕੀ ਮਤਲਬ ਹੈ?


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।