ਚਰਨਜੀਤ ਚੰਨੀ ਨੇ ਬਦਲੇ ਸੁਰ, ਕਿਹਾ- ਜੇ ਮਜੀਠੀਆ ਖ਼ਿਲਾਫ਼ ਗਵਾਹੀ ਦੀ ਲੋੜ ਤਾਂ ਮੈਂ ਦੇਣ ਲਈ ਤਿਆਰ, ਮੇਰੇ ਵਿਰੱਧ ਕੀਤਾ ਜਾ ਰਿਹਾ ਝੂਠਾ ਪ੍ਰਚਾਰ
ਚੰਨੀ ਨੇ ਕਿਹਾ ਕਿ ਵਿਜੀਲੈਂਸ ਸਾਡੇ ਵਿਧਾਇਕ ਪ੍ਰਗਟ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੂੰ ਇਸ ਵੇਲੇ ਇਧਰ-ਉਧਰ ਕੀਤਾ ਗਿਆ ਹੈ। ਪ੍ਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਕਪਤਾਨ ਰਹੇ ਹਨ ਤੇ ਇੱਕ ਚੰਗੇ ਖਿਡਾਰੀ ਹਨ। ਉਨ੍ਹਾਂ ਨੇ ਪ੍ਰਗਟ ਸਿੰਘ ਦੇ ਹੱਕ ਵਿੱਚ ਗੱਲ ਕੀਤੀ ਹੈ, ਮਜੀਠੀਆ ਦੇ ਨਹੀਂ।

Punjab News: ਕਾਂਗਰਸੀ ਸੰਸਦ ਮੈਂਬਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ (charanjit singh channi) ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਗ੍ਰਿਫ਼ਤਾਰੀ 'ਤੇ ਵੱਡਾ ਦਾਅਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਜੀਲੈਂਸ ਨੇ ਮਜੀਠੀਆ ਖ਼ਿਲਾਫ਼ ਉਹੀ ਕੇਸ ਦਰਜ ਕੀਤਾ ਹੈ ਜੋ ਉਨ੍ਹਾਂ ਨੇ ਕਾਂਗਰਸ ਸਰਕਾਰ ਦੌਰਾਨ ਕਰਵਾਇਆ ਸੀ। ਉਨ੍ਹਾਂ ਇਹ ਵੀ ਕਿਹਾ ਕਿ ਜੇ ਮਜੀਠੀਆ ਖ਼ਿਲਾਫ਼ ਉਨ੍ਹਾਂ ਦੀ ਗਵਾਹੀ ਦੀ ਲੋੜ ਹੈ ਤਾਂ ਉਹ ਤਿਆਰ ਹਨ।
ਸਾਬਕਾ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਿਜੀਲੈਂਸ ਸਿਰਫ਼ ਭ੍ਰਿਸ਼ਟਾਚਾਰ ਦੇ ਮਾਮਲਿਆਂ ਨਾਲ ਨਜਿੱਠਦੀ ਹੈ, ਨਸ਼ੀਲੇ ਪਦਾਰਥਾਂ ਨਾਲ ਸਬੰਧਤ ਮਾਮਲਿਆਂ ਨਾਲ ਨਹੀਂ, ਫਿਰ ਵੀ ਜੇ ਇਸ ਪਰਚੇ ਵਿੱਚ ਮਜੀਠੀਆ ਖ਼ਿਲਾਫ਼ ਕਿਸੇ ਵੀ ਤਰ੍ਹਾਂ ਦੀ ਗਵਾਹੀ ਦੀ ਲੋੜ ਹੈ ਤਾਂ ਉਹ ਤਿਆਰ ਹਨ। ਉਨ੍ਹਾਂ ਦਾਅਵਾ ਕੀਤਾ ਕਿ ਉਨ੍ਹਾਂ ਖ਼ਿਲਾਫ਼ ਝੂਠਾ ਪ੍ਰਚਾਰ ਕੀਤਾ ਜਾ ਰਿਹਾ ਹੈ। ਉਹ ਕਿਸੇ ਵੀ ਨਸ਼ਾ ਤਸਕਰ ਦਾ ਸਮਰਥਨ ਨਹੀਂ ਕਰ ਰਹੇ ਹਨ। ਸਗੋਂ ਉਹ ਹਮੇਸ਼ਾ ਨਸ਼ਾ ਤਸਕਰਾਂ ਖ਼ਿਲਾਫ਼ ਰਹੇ ਹਨ।
ਚੰਨੀ ਨੇ ਕਿਹਾ ਕਿ ਵਿਜੀਲੈਂਸ ਸਾਡੇ ਵਿਧਾਇਕ ਪ੍ਰਗਟ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਵੀ ਤਿਆਰੀ ਕਰ ਰਹੀ ਹੈ। ਉਨ੍ਹਾਂ ਨੂੰ ਇਸ ਵੇਲੇ ਇਧਰ-ਉਧਰ ਕੀਤਾ ਗਿਆ ਹੈ। ਪ੍ਰਗਟ ਸਿੰਘ ਭਾਰਤੀ ਹਾਕੀ ਟੀਮ ਦੇ ਕਪਤਾਨ ਰਹੇ ਹਨ ਤੇ ਇੱਕ ਚੰਗੇ ਖਿਡਾਰੀ ਹਨ। ਉਨ੍ਹਾਂ ਨੇ ਪ੍ਰਗਟ ਸਿੰਘ ਦੇ ਹੱਕ ਵਿੱਚ ਗੱਲ ਕੀਤੀ ਹੈ, ਮਜੀਠੀਆ ਦੇ ਨਹੀਂ।
ਕੁੰਵਰ ਵਿਜੇ ਪ੍ਰਤਾਪ ਮਾਮਲੇ ਉੱਤੇ ਵੀ ਚੰਨੀ ਨੇ ਕਿਹਾ ਕਿ ਜੋ ਵੀ ਸੱਚ ਬੋਲਦਾ ਹੈ, ਉਸ ਉੱਤੇ ਪਰਚਾ ਦਰਜ ਕਰ ਦਿੱਤਾ ਜਾਂਦਾ ਹੈ। ਉਨ੍ਹਾਂ ਆਮ ਆਦਮੀ ਪਾਰਟੀ ਨੂੰ ਨਕਲੀ ਨੈਰੇਟਿਵ ਬਣਾਉਣ ਵਾਲੀ ਸਰਕਾਰ ਕਰਾਰ ਦਿੱਤਾ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।






















