ਪੜਚੋਲ ਕਰੋ

ਸਾਬਕਾ ਸੀਐਮ ਚਰਨਜੀਤ ਚੰਨੀ ਵਾਲੀ ਬੱਕਰੀ ਦੇ ਮਾਲਕ ਦੀ ਸ਼ਾਮਤ! ਅਦਾਲਤ ਨੇ ਭਗੌੜਾ ਐਲਾਨਿਆ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੋਈ ਗਈ ਬਹੁ-ਚਰਚਿਤ ਬੱਕਰੀ ਨੂੰ ਖ਼ਰੀਦਣ ਕਾਰਨ ਚਰਚਾ ਵਿੱਚ ਆਏ ਡਰਾਈਵਰ ਪਰਮਜੀਤ ਸਿੰਘ ਨੂੰ ਮੁਹਾਲੀ ਦੀ ਅਦਾਲਤ ਨੇ ਇੱਕ ਪੁਰਾਣੇ ਮਾਮਲੇ ਵਿੱਚ ਭਗੌੜਾ ਐਲਾਨ ਦਿੱਤਾ ਹੈ

ਚੰਡੀਗੜ੍ਹ: ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਚੋਈ ਗਈ ਬਹੁ-ਚਰਚਿਤ ਬੱਕਰੀ ਨੂੰ ਖ਼ਰੀਦਣ ਕਾਰਨ ਚਰਚਾ ਵਿੱਚ ਆਏ ਡਰਾਈਵਰ ਪਰਮਜੀਤ ਸਿੰਘ ਨੂੰ ਮੁਹਾਲੀ ਦੀ ਅਦਾਲਤ ਨੇ ਪੈਸਿਆਂ ਦੇ ਲੈਣ-ਦੇਣ ਦੇ ਇੱਕ ਪੁਰਾਣੇ ਮਾਮਲੇ ਵਿੱਚ ਭਗੌੜਾ ਐਲਾਨ ਦਿੱਤਾ ਹੈ। ਚਮਕੌਰ ਸਾਹਿਬ ਦੇ ਵਸਨੀਕ ਪਰਮਜੀਤ ਸਿੰਘ ਵਿਧਾਨ ਸਭਾ ਚੋਣਾਂ ਦੌਰਾਨ ਉਸ ਸਮੇਂ ਚਰਚਾ ਵਿੱਚ ਆਇਆ ਸੀ, ਜਦੋਂ ਉਸ ਨੇ ਭਦੌੜ ਤੋਂ ਉਕਤ ਚਰਚਿਤ ਬੱਕਰੀ ਖ਼ਰੀਦੀ ਸੀ ਤੇ ਚਮਕੌਰ ਸਾਹਿਬ ਸਥਿਤ ਆਪਣੇ ਘਰ ਲੈ ਆਇਆ ਸੀ। 

ਮੁਹਾਲੀ ਦੇ ਚੀਫ਼ ਜੁਡੀਸ਼ਲ ਮੈਜਿਸਟਰੇਟ ਹਰਪ੍ਰੀਤ ਕੌਰ ਦੀ ਅਦਾਲਤ ਨੇ ਪਰਮਜੀਤ ਸਿੰਘ ਨੂੰ ਇੱਕ ਕੇਸ ਵਿੱਚ ਭਗੌੜਾ ਐਲਾਨਿਆ ਹੈ ਤੇ ਚਮਕੌਰ ਸਾਹਿਬ ਥਾਣਾ ਦੇ ਐਸਐਚਓ ਨੂੰ ਹਦਾਇਤ ਕੀਤੀ ਹੈ ਕਿ ਵਿਸ਼ੇਸ਼ ਪੁਲਿਸ ਟੀਮ ਕਾਇਮ ਕਰ ਕੇ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਸਬੰਧਤ ਅਦਾਲਤ ਵਿੱਚ ਪੇਸ਼ ਕੀਤਾ ਜਾਵੇ। ਸ਼ਿਕਾਇਤਕਰਤਾ ਬਲਜਿੰਦਰ ਸਿੰਘ ਨੇ ਦੱਸਿਆ ਕਿ ਪਰਮਜੀਤ ਸਿੰਘ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਵਿੱਚ ਬਤੌਰ ਐਂਬੂਲੈਂਸ ਦੇ ਡਰਾਈਵਰ ਕੰਮ ਕਰਦਾ ਰਿਹਾ ਹੈ ਤੇ ਇਸ ਵੇਲੇ ਉਹ ਸਰਕਾਰੀ ਹਸਪਤਾਲ ਖਰੜ ਵਿੱਚ ਤਾਇਨਾਤ ਹੈ।

ਉਸ ਨੇ ਬਲਜਿੰਦਰ ਸਿੰਘ ਕੋਲੋਂ ਕੁਝ ਸਾਲ ਪਹਿਲਾਂ ਕਿਸੇ ਕੰਮ ਲਈ ਡੇਢ ਲੱਖ ਰੁਪਏ ਉਧਾਰ ਲਏ ਸਨ, ਪਰ ਬਾਅਦ ਵਿੱਚ ਉਸ ਨੇ ਪੈਸੇ ਵਾਪਸ ਮੋੜਨ ਤੋਂ ਇਨਕਾਰ ਕਰ ਦਿੱਤਾ। ਇਸ ਤੋਂ ਬਾਅਦ ਬਲਜਿੰਦਰ ਨੇ ਮੁਹਾਲੀ ਦੀ ਅਦਾਲਤ ਵਿੱਚ ਕੇਸ ਦਾਇਰ ਕਰ ਦਿੱਤਾ। ਕੇਸ ਦੀ ਸੁਣਵਾਈ ਦੌਰਾਨ ਕਈ ਪੇਸ਼ੀਆਂ ਭੁਗਤਣ ਮਗਰੋਂ ਪਰਮਜੀਤ ਸਿੰਘ ਨੇ 90 ਹਜ਼ਾਰ ਰੁਪਏ ਅਦਾਲਤ ਦੀ ਹਾਜ਼ਰੀ ਵਿੱਚ ਵਾਪਸ ਕਰ ਦਿੱਤੇ ਸਨ ਪਰ ਬਾਕੀ ਦੀ ਰਾਸ਼ੀ ਦੇਣ ਤੋਂ ਟਾਲਾ ਵੱਟਦਾ ਆ ਰਿਹਾ ਸੀ। 

ਉਨ੍ਹਾਂ ਦੱਸਿਆ ਕਿ ਅਦਾਲਤ ਨੇ ਪਰਮਜੀਤ ਸਿੰਘ ਨੂੰ ਪੇਸ਼ ਹੋਣ ਲਈ ਵਾਰ-ਵਾਰ ਸੰਮਨ ਕੱਢੇ ਸਨ ਪਰ ਉਹ ਅਦਾਲਤ ਵਿੱਚ ਪੇਸ਼ ਨਹੀਂ ਹੋਇਆ। ਇਸ ਕਾਰਨ ਅਦਾਲਤ ਨੇ ਪਰਮਜੀਤ ਸਿੰਘ ਨੂੰ ਇਸ਼ਤਿਹਾਰੀ ਮੁਲਜ਼ਮ ਕਰਾਰ ਦੇ ਦਿੱਤਾ ਅਤੇ ਉਸ ਨੂੰ ਗ੍ਰਿਫ਼ਤਾਰ ਕਰਨ ਦੇ ਹੁਕਮ ਦਿੱਤੇ ਗਏ ਹਨ। ਜ਼ਿਕਰਯੋਗ ਹੈ ਕਿ ਪਰਮਜੀਤ ਸਿੰਘ ਨੇ ਇਹ ਬੱਕਰੀ 21 ਹਜ਼ਾਰ ਰੁਪਏ ਵਿੱਚ ਖ਼ਰੀਦੀ ਸੀ।

ਇਸ ਤੋਂ ਇਲਾਵਾ ਉਸ ਉੱਤੇ ਡਿਪਟੀ ਕਮਿਸ਼ਨਰ ਰੂਪਨਗਰ ਦੇ ਜਾਅਲੀ ਦਸਤਖ਼ਤ ਕਰਕੇ ਇੱਕ ਵਿਅਕਤੀ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਸਰਕਾਰੀ ਹਸਪਤਾਲ ਵਿੱਚ ਨੌਕਰੀ ’ਤੇ ਰੱਖਣ ਦਾ ਵੀ ਦੋਸ਼ ਹੈ। ਇਸ ਸਬੰਧੀ ਡੀਸੀ ਦੇ ਹੁਕਮਾਂ ’ਤੇ ਪਰਮਜੀਤ ਦੇ ਖ਼ਿਲਾਫ਼ ਜਾਅਲਸਾਜ਼ੀ ਦਾ ਪਰਚਾ ਦਰਜ ਕੀਤਾ ਗਿਆ ਸੀ।

ਟਾਪ ਹੈਡਲਾਈਨ

ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
ਚੋਣਾਂ ਲਈ ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਨੇ ਪਹਿਲੇ ਉਮੀਦਵਾਰ ਦਾ ਕੀਤਾ ਐਲਾਨ, ਬੱਸੀ ਪਠਾਣਾ ਤੋਂ ਬਣਾਇਆ Candidate
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
AAP Sarpanch ਦੀ ਸੜਕ ਦੇ ਟੋਏ ਨੇ ਲਈ ਜਾਨ, SDM ਖੰਨਾ ਵੱਲੋਂ NHAI ਆਈ ਨੂੰ ਕਾਰਨ ਦੱਸੋ ਨੋਟਿਸ ਜਾਰੀ 
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 
Phagwara 'ਚ ਟਿਊਬਵੈੱਲ ਨੇੜੇ ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ , ਇਟਲੀ 'ਚ ਰਹਿੰਦੇ ਹਨ ਦੋਵੇਂ ਬੱਚੇ 

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
FSSAI Action: ਦੁਨੀਆ ਦੀ ਸਭ ਤੋਂ ਵੱਡੀ ਸ਼ਰਾਬ ਕੰਪਨੀ 'ਤੇ FSSAI ਦੀ ਕਾਰਵਾਈ, ਵੋਦਕਾ ਅਤੇ ਵ੍ਹਿਸਕੀ ਦਾ ਸਟਾਕ ਜਬਤ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਕੋਲੰਬੀਆ 'ਚ 7.4 ਦੀ ਤੀਬਰਤਾ ਨਾਲ ਆਏ ਭੂਚਾਲ ਨੇ ਮਚਾਈ ਤਬਾਹੀ, ਹੁਣ ਤੱਕ 111 ਮੌਤਾਂ, 1500 ਤੋਂ ਵੱਧ ਘਰ ਤਬਾਹ; ਮੱਚਿਆ ਹੜਕੰਪ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 11 ਅਗਸਤ 2026
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Embed widget