Jalandhar News: ਸ਼ਰਾਬੀਆਂ ਤੋਂ ਤਾਂ ਬੱਚਾ ਨਹੀਂ ਸੰਭਾਲਿਆ ਜਾਂਦਾ, ਸੂਬੇ ਨੂੰ ਕਿਵੇਂ ਸੰਭਾਲ ਲੈਣਗੇ? ਸਾਬਕਾ ਸੀਐਮ ਚੰਨੀ ਦਾ ਹਮਲਾ
Former CM Channi allegation on CM Bhagwant Mann: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਤੇ ਆਮ ਆਦਮੀ ਪਾਰਟੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ।

Former CM Channi allegation on CM Bhagwant Mann: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਅੱਜ ਜਲੰਧਰ ਵਿੱਚ ਇੱਕ ਪ੍ਰੈਸ ਕਾਨਫਰੰਸ ਕੀਤੀ ਤੇ ਆਮ ਆਦਮੀ ਪਾਰਟੀ ਸਰਕਾਰ 'ਤੇ ਗੰਭੀਰ ਦੋਸ਼ ਲਗਾਏ। ਐਮਪੀ ਚੰਨੀ ਨੇ ਕਿਹਾ ਕਿ ਸ਼ਰਾਬੀਆਂ ਤੋਂ ਤਾਂ ਇੱਕ ਬੱਚੇ ਨਹੀਂ ਸੰਭਾਲਿਆ ਜਾਂਦਾ, ਉਹ ਪੰਜਾਬ ਨੂੰ ਕਿਵੇਂ ਸੰਭਾਲਣਗੇ। ਉਨ੍ਹਾਂ ਨੇ ਕਿਹਾ ਕਿ ਰਾਜ ਚਲਾਉਣ ਲਈ ਇੱਛਾ ਸ਼ਕਤੀ ਦੀ ਲੋੜ ਹੁੰਦੀ ਹੈ ਜੋ ਆਮ ਆਦਮੀ ਪਾਰਟੀ ਕੋਲ ਨਹੀਂ ਹੈ।
ਸੰਸਦ ਮੈਂਬਰ ਚੰਨੀ ਨੇ ਸ਼ਹਿਰ ਵਿੱਚ ਪਾਣੀ ਦੀ ਸਮੱਸਿਆ ਸਮੇਤ ਕਾਨੂੰਨ ਵਿਵਸਥਾ ਦੀ ਸਥਿਤੀ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਸਰਕਾਰ 'ਤੇ ਨਿਸ਼ਾਨਾ ਸਾਧਿਆ। ਸਾਬਕਾ ਮੁੱਖ ਮੰਤਰੀ ਚੰਨੀ ਨੇ ਜਲੰਧਰ ਵਿੱਚ ਦਿਸ਼ਾ ਕਮੇਟੀ ਦੀ ਮੀਟਿੰਗ ਤੋਂ ਬਾਅਦ ਉਕਤ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਦੱਸਿਆ ਕਿ ਇਹ ਮੀਟਿੰਗ ਜਲੰਧਰ ਦੇ ਕਈ ਵਿਭਾਗਾਂ ਦੇ ਅਧਿਕਾਰੀਆਂ ਨਾਲ ਹੋਈ ਸੀ ਤੇ ਉਨ੍ਹਾਂ ਨੇ ਅਧਿਕਾਰੀਆਂ ਨਾਲ ਸ਼ਹਿਰ ਦੇ ਕਈ ਮੁੱਦਿਆਂ 'ਤੇ ਚਰਚਾ ਕੀਤੀ।
ਚਰਨਜੀਤ ਚੰਨੀ ਨੇ ਕਿਹਾ ਕਿ ਮੁੱਖ ਮੰਤਰੀ ਦਾ ਕੰਮ ਵਿਵਾਦ ਨੂੰ ਖਤਮ ਕਰਨਾ ਤੇ ਕਿਸਾਨਾਂ ਦੇ ਮੁੱਦਿਆਂ ਨੂੰ ਹੱਲ ਕਰਨਾ ਹੈ ਪਰ ਮੁੱਖ ਮੰਤਰੀ ਨੇ ਖੁਦ ਕਿਸਾਨਾਂ ਨਾਲ ਲੜਾਈ ਵਿੱਢ ਲਈ। ਅਜਿਹੀ ਸਥਿਤੀ ਵਿੱਚ ਸਰਕਾਰ ਕਿਵੇਂ ਚੱਲੇਗੀ? ਚੰਨੀ ਨੇ ਕਿਹਾ ਕਿ ਪੰਜਾਬ ਦੀ ਕਾਨੂੰਨ ਵਿਵਸਥਾ ਖਤਮ ਹੋ ਗਈ ਹੈ। ਮੈਨੂੰ ਖੁਦ ਫਿਰੌਤੀ ਦਾ ਫੋਨ ਆਇਆ ਹੈ। ਸਾਡੇ ਬੱਚੇ ਨਸ਼ਿਆਂ ਨਾਲ ਮਰ ਰਹੇ ਹਨ ਪਰ ਪੰਜਾਬ ਦੇ ਮੁੱਖ ਮੰਤਰੀ ਇਸ ਬਾਰੇ ਕੁਝ ਨਹੀਂ ਕਹਿ ਰਹੇ।
ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਸਮਰਥਨ ਨਾਲ ਗੈਰ-ਕਾਨੂੰਨੀ ਮਾਈਨਿੰਗ ਚੱਲ ਰਹੀ ਹੈ। ਕਿਸੇ ਵੀ ਥਾਂ 'ਤੇ ਮਾਈਨਿੰਗ ਦਾ ਠੇਕਾ ਨਹੀਂ ਦਿੱਤਾ ਗਿਆ। ਇਹ ਸਭ ਸੀਐਮ ਮਾਨ ਦੇ ਉਕਸਾਉਣ 'ਤੇ ਹੋ ਰਿਹਾ ਹੈ। ਸਰਕਾਰ ਨੂੰ ਇਸ ਦਾ ਜਵਾਬ ਦੇਣਾ ਚਾਹੀਦਾ ਹੈ। ਇਹ ਆਮ ਆਦਮੀ ਪਾਰਟੀ ਦੀ ਸਰਕਾਰ ਤੇ ਪੁਲਿਸ ਮਿਲ ਕੇ ਵਿਰੋਧੀ ਪਾਰਟੀ ਦੇ ਲੋਕਾਂ ਨੂੰ ਨਿਸ਼ਾਨਾ ਬਣਾ ਰਹੇ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















