ਪੜਚੋਲ ਕਰੋ
(Source: ECI/ABP News)
Punjab News : ਪੱਗ ’ਤੇ ਟੋਪੀ ਰੱਖਣ ਤੋਂ ਬਾਅਦ ਵਿਵਾਦਾਂ 'ਚ ਘਿਰੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ , ਵਿਰੋਧ ਮਗਰੋਂ ਮੰਗੀ ਮੁਆਫ਼ੀ
Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੱਗ 'ਤੇ ਟੋਪੀ ਰੱਖਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ 'ਚ ਚਰਨਜੀਤ ਸਿੰਘ ਚੰਨੀ ਜਦੋਂ ਹਿਮਾਚਲ ਦੌਰੇ ‘ਤੇ ਸਨ ਤਾਂ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਉਨ੍ਹਾਂ ਨੂੰ ਸ਼ਾਲ ਤੇ ਟੋਪੀ ਪਹਿਨਾਈ ਗਈ ਸੀ
![Punjab News : ਪੱਗ ’ਤੇ ਟੋਪੀ ਰੱਖਣ ਤੋਂ ਬਾਅਦ ਵਿਵਾਦਾਂ 'ਚ ਘਿਰੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ , ਵਿਰੋਧ ਮਗਰੋਂ ਮੰਗੀ ਮੁਆਫ਼ੀ Former CM Charanjit Singh Channi dispute after placing hat on his turban in Himachal, later apologized Punjab News : ਪੱਗ ’ਤੇ ਟੋਪੀ ਰੱਖਣ ਤੋਂ ਬਾਅਦ ਵਿਵਾਦਾਂ 'ਚ ਘਿਰੇ ਸਾਬਕਾ ਸੀਐਮ ਚਰਨਜੀਤ ਸਿੰਘ ਚੰਨੀ , ਵਿਰੋਧ ਮਗਰੋਂ ਮੰਗੀ ਮੁਆਫ਼ੀ](https://feeds.abplive.com/onecms/images/uploaded-images/2023/02/18/fb664813d8bfd7b49c25fa9d9ec3c8011676703801939345_original.jpg?impolicy=abp_cdn&imwidth=1200&height=675)
Charanjit Singh Channi
Punjab News : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪੱਗ 'ਤੇ ਟੋਪੀ ਰੱਖਣ ਤੋਂ ਬਾਅਦ ਵਿਵਾਦਾਂ ਵਿੱਚ ਘਿਰ ਗਏ ਹਨ। ਦਰਅਸਲ 'ਚ ਚਰਨਜੀਤ ਸਿੰਘ ਚੰਨੀ ਜਦੋਂ ਹਿਮਾਚਲ ਦੌਰੇ ‘ਤੇ ਸਨ ਤਾਂ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਉਨ੍ਹਾਂ ਨੂੰ ਸ਼ਾਲ ਤੇ ਟੋਪੀ ਪਹਿਨਾਈ ਗਈ ਸੀ। ਜਿਸ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਚੰਨੀ ਨੇ ਟੋਪੀ ਦਸਤਾਰ ਦੇ ਉੁਪਰ ਰੱਖ ਲਈ।
ਇਸ ਦੇ ਬਾਅਦ ਸਿੱਖ ਸੰਗਠਨਾਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਹੈ। ਹੁਣ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਇਸ ਮਾਮਲੇ ‘ਤੇ ਮੁਆਫ਼ੀ ਮੰਗ ਲਈ ਗਈ ਹੈ। ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਫ਼ੋਨ ਕਰਕੇ ਇਸ ਸੰਬੰਧੀ ਮੁਆਫ਼ੀ ਮੰਗੀ ਅਤੇ ਅਤੇ ਉਨ੍ਹਾਂ ਕਿਹਾ ਕਿ ਉਹ ਜਲਦ ਦੀ ਲਿਖਤੀ ਮੁਆਫ਼ੀਨਾਮਾ ਵੀ ਭੇਜਣਗੇ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਚਰਨਜੀਤ ਸਿੰਘ ਚੰਨੀ ਵੱਲੋਂ ਆਪਣੀ ਦਸਤਾਰ ’ਤੇ ਹਿਮਾਚਲੀ ਟੋਪੀ ਪਹਿਨਣ ’ਤੇ ਇਤਰਾਜ਼ ਜਤਾਇਆ ਹੈ। ਸ਼੍ਰੋਮਣੀ ਕਮੇਟੀ ਨੇ ਚੰਨੀ ਨੂੰ ਸਿੱਖ ਮਰਿਆਦਾ ਦੀ ਉਲੰਘਣਾ ਕਰਨ ਲਈ ਮੁਆਫੀ ਮੰਗਣ ਲਈ ਕਿਹਾ ਹੈ। ਹਾਲਾਂਕਿ ਚੰਨੀ ਇਹ ਕਹਿ ਕੇ ਮੁਆਫੀ ਮੰਗ ਰਹੇ ਹਨ ਕਿ ਇਹ ਮਾਮਲਾ ਅਣਜਾਣੇ 'ਚ ਸੀ।
ਦੱਸ ਦੇਈਏ ਕਿ ਸਾਬਕਾ ਸੀਐਮ ਚਰਨਜੀਤ ਚੰਨੀ ਅਤੇ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਅਤੇ ਡਿਪਟੀ ਸੀਐਮ ਮੁਕੇਸ਼ ਅਗਨੀਹੋਤਰੀ ਇਸ ਤਸਵੀਰ ਵਿਚ ਦਿਖਾਈ ਦੇ ਰਹੇ ਹਨ। ਇਸ ਦੌਰਾਨ ਹਿਮਾਚਲ ਦੇ ਮੁੱਖ ਮੰਤਰੀ ਸੁਖਵਿੰਦਰ ਸਿੰਘ ਸੁੱਖੂ ਵੱਲੋਂ ਉਨ੍ਹਾਂ ਨੂੰ ਸ਼ਾਲ ਤੇ ਟੋਪੀ ਭੇਟ ਕੀਤੀ ਗਈ ਸੀ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਅੰਮ੍ਰਿਤਸਰ
ਅੰਮ੍ਰਿਤਸਰ
ਤਕਨਾਲੌਜੀ
ਪੰਜਾਬ
Advertisement
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)