Ex CM ਚਰਨਜੀਤ ਚੰਨੀ ਨੂੰ ਮਿਲ ਗਈ ਰਾਹਤ, ਹਾਈ ਕੋਰਟ ਦਾ ਆ ਗਿਆ ਫੈਸਲਾ, ਮੂਸੇਵਾਲਾ ਨਾਲ ਜੁੜਿਆ ਸੀ ਮਾਮਲਾ
Charanjit Singh Channi relieved by High Court - ਪੰਜਾਬ ਹਰਿਆਣਾ ਹਾਈ ਕੋਰਟ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ
Chandigarh : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਇੱਕ ਮਾਮਲੇ ਵਿੱਚ ਮੁਸ਼ਕਲਾਂ ਥੋੜ੍ਹੀਆਂ ਘੱਟਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਹਰਿਆਣਾ ਹਾਈ ਕੋਰਟ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਰਾਹਤ ਦਿੰਦੇ ਹੋਏ ਮਾਨਸਾ ਦੀ ਅਦਾਤਲ ਨੂੰ ਹੁਕਮ ਜਾਰੀ ਕਰ ਦਿੱਤੇ ਹਨ।
ਪੰਜਾਬ ਹਰਿਆਣਾ ਹਾਈ ਕੋਰਟ ਨੇ ਚੋਣ ਜ਼ਾਬਤੇ ਦੀ ਉਲੰਘਣਾ ਦੇ ਮਾਮਲੇ ਵਿੱਚ ਸੂਬੇ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਰਾਹਤ ਦੇ ਦਿੱਤੀ ਹੈ। ਹਾਈਕੋਰਟ ਨੇ ਮਾਨਸਾ ਅਦਾਲਤ ਨੂੰ ਮਾਮਲੇ ਦੀ ਸੁਣਵਾਈ ਮੁਲਤਵੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਮਾਨਸਾ ਅਦਾਲਤ ਨੇ 12 ਜਨਵਰੀ ਨੂੰ ਚਰਨਜੀਤ ਸਿੰਘ ਚੰਨੀ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ।
ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਦੋਸ਼ ਹੈ ਕਿ ਉਨ੍ਹਾਂ ਨੇ ਕਾਂਗਰਸੀ ਉਮੀਦਵਾਰ ਸ਼ੁਭਦੀਪ ਸਿੰਘ ਉਰਫ ਸਿੱਧੂ ਮੂਸੇਵਾਲਾ ਨਾਲ ਮਿਲ ਕੇ ਚੋਣਾਂ ਦੀ ਸਮਾਂ ਸੀਮਾ ਤੋਂ ਬਾਅਦ ਚੋਣ ਪ੍ਰਚਾਰ ਕੀਤਾ ਸੀ। 'ਆਪ' ਦੇ ਉਮੀਦਵਾਰ ਡਾ. ਵਿਜੇ ਸਿੰਗਲਾ ਨੇ ਇਸ ਮਾਮਲੇ ਦੀ ਸ਼ਿਕਾਇਤ ਡੀਸੀ-ਕਮ-ਜ਼ਿਲ੍ਹਾ ਚੋਣ ਅਫ਼ਸਰ ਨੂੰ ਕੀਤੀ ਸੀ।
ਸ਼ਿਕਾਇਤ 'ਤੇ ਮਾਨਸਾ ਪੁਲਿਸ ਨੇ ਚੰਨੀ ਖਿਲਾਫ ਐੱਫ.ਆਈ.ਆਰ. ਦਰਜ ਕੀਤੀ ਸੀ। ਮਾਨਸਾ ਅਦਾਲਤ ਨੇ 18 ਨਵੰਬਰ 2022 ਨੂੰ ਸੁਣਵਾਈ ਕਰਦੇ ਹੋੲ ਚਰਨਜੀਤ ਸਿੰਘ ਚੰਨੀ ਨੂੰ 12 ਜਨਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਚੰਨੀ ਨੇ ਐਫਆਈਆਰ ਨੂੰ ਰੱਦ ਕਰਨ ਅਤੇ ਅਦਾਲਤੀ ਕਾਰਵਾਈ 'ਤੇ ਰੋਕ ਲਗਾਉਣ ਲਈ ਹਾਈ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਸੀ। ਚੰਨੀ ਨੇ ਆਪਣੀ ਇਸ ਪਟੀਸ਼ਨ 'ਚ ਕਿਹਾ ਸੀ ਕਿ ਅਦਾਲਤ ਨੇ ਪੁਲਿਸ ਦੀ ਰਿਪੋਰਟ 'ਤੇ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ, ਜੋ ਸਹੀ ਨਹੀਂ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial