ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੀ ਕਰੋਨਾ ਰਿਪੋਰਟ ਨੈਗੇਟਿਵ ਆਉਣ ਤੋਂ ਬਾਅਦ ਵੀਰਵਾਰ ਦਿੱਲੀ ਰਵਾਨਾ ਹੋ ਗਏ। ਜਾਣਕਾਰੀ ਮੁਤਾਬਕ ਉਹ ਦਿੱਲੀ 'ਚ ਕੁਝ ਦਿਨਾਂ ਲਈ ਇੱਕ ਨਿੱਜੀ ਹੋਟਲ ਵਿੱਚ ਕੁਆਰੰਟੀਨ ਰਹਿਣਗੇ।
ਇਸ ਤੋਂ ਪਹਿਲਾਂ ਵੀਰਵਾਰ ਸਿਵਲ ਹਸਪਤਾਲ ਬਾਦਲ ਦੇ ਡਾਕਟਰਾਂ ਵੱਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਆਰਟੀ-ਪੀਸੀਆਰ ਕੋਵਿਡ ਸੈਂਪਲ ਲਿਆ ਗਿਆ ਸੀ। ਜਿਸ ਦੀ ਰਿਪੋਰਟ ਨੈਗੇਟਿਵ ਆਈ ਹੈ।
ਦੱਸ ਦੇਈਏ ਕਿ ਮੰਗਲਵਾਰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਉਣ ਤੋਂ ਬਾਅਦ ਬਾਦਲ ਪਰਿਵਾਰ ਦੀ ਰਿਹਾਇਸ਼ ਦਾ ਰਸੋਈ ਦਾ ਮੁਖੀ, ਉਸ ਦਾ ਲੜਕਾ ਅਤੇ ਇੱਕ ਸਫ਼ਾਈ ਸੇਵਕ ਵੀ ਕੋਰੋਨਾ ਪੌਜ਼ੇਟਿਵ ਪਾਏ ਗਏ ਸਨ।