ਪੜਚੋਲ ਕਰੋ
Punjab News : ਨਹੀਂ ਰਹੇ ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ
Punjab News : ਸਾਬਕਾ ਕਾਂਗਰਸੀ ਮੰਤਰੀ ਗੁਰਬਿੰਦਰ ਸਿੰਘ ਅਟਵਾਲ (Gurbinder Singh Atwal) ਦਾ ਦੇਹਾਂਤ ਹੋ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਉਹ ਸ਼੍ਰੀਨਗਰ 'ਚ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ

Gurbinder Singh Atwal
Punjab News : ਕਾਂਗਰਸੀ ਆਗੂ, ਹਲਕਾ ਨੂਰਮਹਿਲ ਦੇ ਸਾਬਕਾ ਵਿਧਾਇਕ, ਮੰਡੀਕਰਨ ਪੰਜਾਬ ਦੇ ਸਾਬਕਾ ਚੇਅਰਮੈਨ, ਮੁੱਖ ਪਾਰਲੀਮਾਨੀ ਸਕੱਤਰ ਪੰਜਾਬ ਗੁਰਬਿੰਦਰ ਸਿੰਘ ਅਟਵਾਲ (Gurbinder Singh Atwal) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ 72 ਵਰ੍ਹਿਆਂ ਦੇ ਸਨ।
ਜਾਣਕਾਰੀ ਅਨੁਸਾਰ ਗੁਰਬਿੰਦਰ ਸਿੰਘ ਆਪਣੇ ਦੋਸਤਾਂ -ਮਿੱਤਰਾਂ ਨਾਲ ਸ੍ਰੀਨਗਰ ਘੁੰਮਣ ਲਈ ਗਏ ਸਨ। ਜਦੋਂ ਉਨ੍ਹਾਂ ਦਾ ਜਹਾਜ਼ ਸ੍ਰੀਨਗਰ ਪਹੁੰਚਣ ਵਾਲਾ ਹੀ ਸੀ ਤਾਂ ਅਚਾਨਕ ਉਨ੍ਹਾਂ ਦੀ ਤਬੀਅਤ ਖ਼ਰਾਬ ਹੋ ਗਈ। ਉਨ੍ਹਾਂ ਨੂੰ ਬ੍ਰੇਨ ਹੈਮਰੇਜ ਹੋ ਗਿਆ।
ਜਹਾਜ਼ 'ਚ ਹੀ ਯਾਤਰਾ ਕਰ ਰਹੇ ਇਕ ਡਾਕਟਰ ਨੇ ਉਨ੍ਹਾਂ ਨੂੰ ਤੁਰੰਤ ਫਸਟ ਏਡ ਦਿੱਤੀ। ਸ੍ਰੀਨਗਰ ਪਹੁੰਚਦੇ ਹੀ ਉਨ੍ਹਾਂ ਨੂੰ ਵੱਡੇ ਹਸਪਤਾਲ ਲਿਜਾਇਆ ਗਿਆ ,ਜਿੱਥੇ ਉਨ੍ਹਾਂ ਦੀ ਮੇਜਰ ਸਰਜਰੀ ਕੀਤੀ ਗਈ ਪਰ ਅੱਜ ਯਾਨੀ ਮੰਗਲਵਾਰ ਸਵੇਰੇ 10 ਵਜੇ ਦੇ ਕਰੀਬ ਗੁਰਬਿੰਦਰ ਸਿੰਘ ਅਟਵਾਲ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਦੁਨੀਆ ਤੋਂ ਸਦਾ ਲਈ ਵਿਦਾ ਹੋ ਗਏ।
ਉਹ ਆਪਣੇ ਪਿੱਛੇ ਪਤਨੀ ਤੋਂ ਇਲਾਵਾ ਦੋ ਪੁੱਤਰਾਂ ਵਾਲਾ ਭਰਿਆ ਪੂਰਾ ਪਰਿਵਾਰ ਪਿੱਛੇ ਛੱਡ ਗਏ। ਉਨ੍ਹਾਂ ਦਾ ਪਰਿਵਾਰ ਕੈਨੇਡਾ 'ਚ ਵੱਸਦਾ ਹੈ। ਅਟਵਾਲ ਦਾ ਸਸਕਾਰ ਰਿਸ਼ਤੇਦਾਰਾਂ ਦੇ ਆਉਣ 'ਤੇ ਫਿਲੌਰ ਵਿਖੇ ਕੀਤਾ ਜਾਵੇਗਾ। ਅਟਵਾਲ ਦੇ ਸਵਰਗਵਾਸ ਹੋ ਜਾਣ 'ਤੇ ਇਲਾਕੇ 'ਚ ਸੋਗ ਦੀ ਲਹਿਰ ਫੈਲ ਗਈ। ਉਨ੍ਹਾਂ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਸਮਰਥਕਾਂ ਦਾ ਤਾਂਤਾ ਲੱਗ ਗਿਆ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਪੜ੍ਹੋ






















