ਬਟਾਲਾ: ਸਾਬਕਾ ਵਧਾਇਕ ਅਤੇ ਕਾਂਗਰਸੀ ਨੇਤਾ ਅਸ਼ਵਨੀ ਸੇਖੜੀ ਨੇ ਆਪਣੀ ਹੀ ਪਾਰਟੀ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੇ ਖਿਲਾਫ ਪੁਲਿਸ 'ਚ ਸ਼ਿਕਾਇਤ ਦਰਜ ਕਰਵਾਈ ਹੈ। ਕਾਂਗਰਸੀ ਨੇਤਾ ਅਸ਼ਵਨੀ ਸੇਖੜੀ ਨੇ ਅੱਜ ਐਸਐਸਪੀ ਬਟਾਲਾ ਰਸ਼ਪਾਲ ਸਿੰਘ ਨੂੰ ਵਟਸਐਪ ਰਾਹੀਂ ਮੰਤਰੀ ਖਿਲਾਫ ਸ਼ਿਕਯਾਤ ਭੇਜੀ ਹੈ।
ਉਨ੍ਹਾਂ ਸ਼ਿਕਾਇਤ 'ਚ ਲਿਖਿਆ ਹੈ ਕਿ ਕੋਰੋਨਾ ਮਹਾਮਾਰੀ ਦੇ ਚਲਦੇ ਮੰਤਰੀ ਤ੍ਰਿਪਤ ਬਾਜਵਾ ਸਿਹਤ ਵਿਭਾਗ ਦੀਆਂ ਜਾਰੀ ਹਦਾਇਤਾਂ ਦੀ ਉਲੰਗਣਾ ਕਰ ਰਹੇ ਹਨ ਅਤੇ ਆਪਣੇ ਸਾਥੀਆਂ ਦੇ ਵੱਡੇ ਇਕੱਠ ਨਾਲ ਬਟਾਲਾ ਦੇ ਬਾਜ਼ਾਰਾਂ 'ਚ ਲੋਕਾਂ ਨਾਲ ਮੁਲਾਕਾਤ ਕਰ ਰਹੇ ਹਨ ਅਤੇ ਅਸ਼ਵਨੀ ਸੇਖੜੀ ਨੇ ਆਪਣੀ ਸ਼ਿਕਾਇਤ 'ਚ ਲਿਖਿਆ ਹੈ ਕਿ ਖੁਦ ਪੰਜਾਬ ਦੇ ਮੰਤਰੀ ਉਲੰਗਣਾ ਕਰ ਰਹੇ ਹਨ ਤਾਂ ਆਮ ਲੋਕਾਂ ਨੂੰ ਕਿ ਸੁਨੇਹਾ ਜਾਵੇਗਾ। ਉਧਰ ਇਸ ਮਾਮਲੇ 'ਚ ਬਟਾਲਾ ਪੁਲਿਸ ਕੋਈ ਵੀ ਪੁਸ਼ਟੀ ਨਹੀਂ ਕਰ ਰਹੀ ਹੈ।