Joginderpal bhoa arrest: ਗੈਰ-ਕਾਨੂੰਨੀ ਮਾਈਨਿੰਗ 'ਤੇ ਸਖਤ ਰੁਖ ਅਪਣਾਉਂਦਿਆਂ ਹੋਇਆਂ ਪੰਜਾਬ ਸਰਕਾਰ ਨੇ ਸ਼ੁੱਕਰਵਾਰ ਨੂੰ ਪਠਾਨਕੋਟ 'ਚ ਵੱਡੀ ਕਾਰਵਾਈ ਕੀਤੀ। ਪ੍ਰਸ਼ਾਸਨ ਨੇ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਭੋਆ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜੋਗਿੰਦਰ ਪਾਲ 'ਤੇ ਗੰਭੀਰ ਦੋਸ਼ ਲਗਾਏ ਹਨ। ਮੌਕੇ ਤੋਂ ਇੱਕ ਪੋਕਲੇਨ ਮਸ਼ੀਨ ਅਤੇ ਇੱਕ ਟਿੱਪਰ ਵੀ ਬਰਾਮਦ ਕੀਤਾ ਗਿਆ ਹੈ।


ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਭੋਆ ਤੋਂ ਸਾਬਕਾ ਕਾਂਗਰਸੀ ਵਿਧਾਇਕ ਜੋਗਿੰਦਰ ਪਾਲ ਨੂੰ ਗੈਰ-ਕਾਨੂੰਨੀ ਮਾਈਨਿੰਗ ਵਿੱਚ ਸ਼ਾਮਲ ਪਾਏ ਜਾਣ ਤੋਂ ਬਾਅਦ ਗ੍ਰਿਫਤਾਰ ਕਰਕੇ ਭ੍ਰਿਸ਼ਟਾਚਾਰ ਅਤੇ ਗੈਰ-ਕਾਨੂੰਨੀ ਗਤੀਵਿਧੀਆਂ ਵਿਰੁੱਧ ਆਪਣੀ ‘ਜ਼ੀਰੋ ਟਾਲਰੈਂਸ’ ਨੀਤੀ ਦੀ ਪੁਸ਼ਟੀ ਕੀਤੀ ਹੈ।


ਇਹ ਵੀ ਪੜ੍ਹੋ: Crime News: 60 ਸਾਲਾਂ ਬਜ਼ੁਰਗ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ, ਨਵੇਂ ਬਣ ਰਹੇ ਹੋਟਲ ‘ਤੇ ਰਾਤ ਵੇਲੇ ਦਿੰਦਾ ਸੀ ਪਹਿਰਾ


ਸ਼ੁੱਕਰਵਾਰ ਨੂੰ ਰਾਵੀ ਨਦੀ ਦੇ ਨੇੜੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਭੋਆ ਦੀ ਪਤਨੀ ਦੀ ਮਲਕੀਅਤ ਵਾਲੀ ਇਕ ਕਰੱਸ਼ਰ ਵਾਲੀ ਜਗ੍ਹਾ 'ਤੇ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲੱਗਿਆ। ਮੌਕੇ 'ਤੇ ਐਸ.ਡੀ.ਓ ਮਾਈਨਿੰਗ ਪਹੁੰਚੇ ਹੋਏ ਸਨ। ਜਿਨ੍ਹਾਂ ਨੇ ਪੋਕਲੇਨ ਮਸ਼ੀਨਾਂ ਅਤੇ ਟਿੱਪਰਾਂ ਰਾਹੀਂ ਵੱਡੀ ਮਾਤਰਾ ਵਿੱਚ ਮਾਈਨਿੰਗ ਹੋਣ ਦੀ ਪੁਸ਼ਟੀ ਕੀਤੀ ਹੈ। ਜੋਗਿੰਦਰ ਪਾਲ ਭੋਆ ਨੇ ਵੀ ਕਾਨੂੰਨੀ ਪ੍ਰਕਿਰਿਆ ਵਿੱਚ ਵਿਘਨ ਪਾਉਣ ਦੀ ਕੋਸ਼ਿਸ਼ ਕੀਤੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: Sangrur news: ਡੀਪੀ ਯੂਨੀਅਨ ਪੰਜਾਬ ਵਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ, ਕਿਹਾ- ਮੰਗਾਂ ਨਾ ਪੂਰੀਆਂ ਹੋਈਆਂ ਤਾਂ ਵਿੱਢਾਂਗੇ ਪੱਕਾ ਸੰਘਰਸ਼