Punjab News : ਜਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਹਲਕਾ ਅਮਲੋਹ ਦੇ ਪਿੰਡ ਬੁੱਗਾ ਕਲਾਂ ਦੇ ਸਾਬਕਾ ਕਾਂਗਰਸੀ ਸਰਪੰਚ ਰਣਦੀਪ ਸਿੰਘ ਦੇ ਘਰ ਈਡੀ ਵਲੋਂ ਛਾਪਾ ਮਾਰਿਆ ਗਿਆ ਹੈ। ਜਿਸ ਦੀ ਜਾਂਚ ਜਾਰੀ ਹੈ। ਸੂਤਰਾ ਦੇ ਅਨੁਸਾਰ ਰਣਦੀਪ ਸਿੰਘ ਹਲਕਾ ਅਮਲੋਹ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਕਾਕਾ ਰਣਦੀਪ ਸਿੰਘ ਦਾ ਨਜਦੀਕੀ ਦਸਿਆ ਜਾ ਰਿਹਾ ਹੈ। ਸੂਤਰਾ ਅਨੁਸਾਰ ਈਡੀ ਵਲੋਂ ਇਹ ਛਾਪਾ ਮਾਇਨਿੰਗ ਦੇ ਸਬੰਧ ਵਿਚ ਕੀਤਾ ਗਿਆ। ਉਥੇ ਹੀ ਈਡੀ ਵਲੋਂ ਲੋਕਲ ਪੁਲਿਸ ਨੂੰ ਵੀ ਅੰਦਰ ਜਾਣ ਨਹੀਂ ਦਿਤਾ ਜਾ ਰਿਹਾ।


ਦੱਸ ਦੇਈਏ ਕਿ 18 ਜਨਵਰੀ ਦੀ ਸਵੇਰ ਈਡੀ ਨੇ ਮੋਹਾਲੀ ਸਮੇਤ ਕਰੀਬ 9 ਥਾਵਾਂ 'ਤੇ ਛਾਪੇਮਾਰੀ ਸ਼ੁਰੂ ਕੀਤੀ ਸੀ। ਦੱਸਿਆ ਗਿਆ ਕਿ ਨਾਜਾਇਜ਼ ਮਾਈਨਿੰਗ ਸਬੰਧੀ ਇਹ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਤੋਂ ਬਾਅਦ ਇਹ ਜਾਣਕਾਰੀ ਸਾਹਮਣੇ ਆਈ ਕਿ ਜਿਨ੍ਹਾਂ ਲੋਕਾਂ 'ਤੇ ਛਾਪੇਮਾਰੀ ਹੋ ਰਹੀ ਹੈ, ਉਹ ਸੀਐਮ ਚੰਨੀ ਨਾਲ ਸਬੰਧਤ ਹਨ। ਇਸ ਵਿੱਚ ਉਨ੍ਹਾਂ ਦੇ ਸਾਲੇ ਦੇ ਲੜਕੇ ਦਾ ਨਾਂ ਵੀ ਸ਼ਾਮਲ ਦੱਸਿਆ ਜਾ ਰਿਹਾ ਹੈ।

ਚੋਣਾਂ ਤੋਂ ਪਹਿਲਾਂ ਗਰਮ ਨਾਜਾਇਜ਼ ਮਾਈਨਿੰਗ ਦਾ ਮੁੱਦਾ
ਪੰਜਾਬ ਵਿਧਾਨ ਸਭਾ ਚੋਣਾਂ ਤੋਂ ਲੈ ਕੇ ਹੁਣ ਤੱਕ ਨਾਜਾਇਜ਼ ਮਾਈਨਿੰਗ ਦਾ ਮੁੱਦਾ ਕਾਫੀ ਗਰਮ ਹੈ। ਇਸ ਸਬੰਧੀ ਖੁਦ ਨਵਜੋਤ ਸਿੰਘ ਸਿੱਧੂ ਨੇ ਵੀ ਸਵਾਲ ਉਠਾਏ ਹਨ। ਉਨ੍ਹਾਂ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਸਾਰੇ ਆਗੂ ਨਾਜਾਇਜ਼ ਮਾਈਨਿੰਗ ਨੂੰ ਲੈ ਕੇ ਕਾਂਗਰਸ ਸਰਕਾਰ ਨੂੰ ਘੇਰ ਰਹੇ ਹਨ।


ਕਾਂਗਰਸ ਸਰਕਾਰ ਕੈਪਟਨ ਅਮਰਿੰਦਰ ਸਿੰਘ ਦੇ ਸਮੇਂ ਤੋਂ ਹੀ ਇਸ ਮੁੱਦੇ ਨੂੰ ਲੈ ਕੇ ਘਿਰੀ ਹੋਈ ਹੈ। ਚੋਣਾਂ ਦੇ ਆਉਂਦਿਆਂ ਹੀ ਇਹ ਮੁੱਦਾ ਫਿਰ ਵੱਡਾ ਹੋ ਗਿਆ ਹੈ ਪਰ ਹੁਣ ਕੇਂਦਰੀ ਏਜੰਸੀ ਦੀ ਇਸ ਕਾਰਵਾਈ ਨੇ ਇਸ ਨੂੰ ਹੋਰ ਹਵਾ ਦੇ ਦਿੱਤੀ ਹੈ। ਆਉਣ ਵਾਲੇ ਦਿਨਾਂ ਵਿਚ ਆਮ ਆਦਮੀ ਪਾਰਟੀ ਇਸ ਨੂੰ ਜ਼ੋਰ-ਸ਼ੋਰ ਨਾਲ ਉਛਾਲ ਸਕਦੀ ਹੈ।

 






ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:



 


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904