Punjab News: ਕਈ ਮਹੀਨਿਆਂ ਤੋਂ ਮੁਸ਼ਕਿਲਾਂ ਦੇ ਦੌਰ ਵਿੱਚ ਲੰਘ ਰਹੇ ਕਾਂਗਰਸ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਲਈ ਸ਼ੁੱਕਵਾਰ (13 ਅਕਤੂਬਰ) ਦਾ ਦਿਨ ਚੰਗੀ ਖਬਰ ਲੈ ਕੇ ਆਇਆ। ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ’ਚ ਗ੍ਰਿਫ਼ਤਾਰ ਕਾਂਗਰਸ ਸਰਕਾਰ ਦੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (OP Soni) ਨੂੰ ਅਦਾਲਤ ਵਲੋਂ ਵੱਡੀ ਰਾਹਤ ਮਿਲੀ ਹੈ।ਪੰਜਾਬ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਦੇ ਦਿੱਤੀ ਹੈ।



ਅੱਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਜ਼ਮਾਨਤ ਮਿਲ ਗਈ 


ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਆਮਦਨ ਤੋਂ ਵੱਧ ਜਾਇਦਾਦ ਮਾਮਲੇ ’ਚ ਗ੍ਰਿਫ਼ਤਾਰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਦੀ ਜ਼ਮਾਨਤ ਪਟੀਸ਼ਨ ’ਤੇ ਵੀਰਵਾਰ ਨੂੰ ਹਾਈਕੋਰਟ ’ਚ ਦੋ ਘੰਟੇ ਤੱਕ ਬਹਿਸ ਚੱਲੀ ਸੀ, ਜਦਕਿ ਜੱਜ ਨੇ ਸ਼ੁੱਕਰਵਾਰ ਨੂੰ ਸੁਣਵਾਈ ਦੀ ਤਾਰੀਖ ਰੱਖੀ ਸੀ। ਓ.ਪੀ. ਸੋਨੀ ਦੇ ਵਕੀਲ ਅਤੇ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਪ੍ਰਦੀਪ ਸੈਣੀ ਨੇ ਦੱਸਿਆ ਕਿ ਓਪੀ ਸੋਨੀ ਦੀ ਮੈਡੀਕਲ ਸਟੇਟਸ ਰਿਪੋਰਟ ਨੂੰ ਲੈ ਕੇ ਪਿਛਲੇ ਮਹੀਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿਚ ਜ਼ਮਾਨਤ ਪਟੀਸ਼ਨ ਦਾਇਰ ਕੀਤੀ ਗਈ ਸੀ। ਅੱਜ ਆਮਦਨ ਤੋਂ ਵੱਧ ਜਾਇਦਾਦ ਮਾਮਲੇ 'ਚ ਗ੍ਰਿਫਤਾਰ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ ਨੂੰ ਜ਼ਮਾਨਤ ਮਿਲ ਗਈ ਹੈ।


9 ਜੁਲਾਈ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ


ਓਪੀ ਸੋਨੀ (OP Soni) ਨੂੰ ਵਿਜੀਲੈਂਸ (vigilance ) ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ 9 ਜੁਲਾਈ ਨੂੰ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਸੀ। ਜ਼ਿਕਰਯੋਗ ਹੈ ਕਿ ਸੋਨੀ 5 ਵਾਰ ਵਿਧਾਇਕ ਰਹਿ ਚੁੱਕੇ ਹਨ। ਹਾਲਾਂਕਿ, ਉਹ 2022 ਵਿੱਚ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਤੋਂ ਹਾਰ ਗਏ ਸਨ। ਉਹ ਪਿਛਲੀ ਕਾਂਗਰਸ ਸਰਕਾਰ ਵਿੱਚ ਸਿਹਤ ਮੰਤਰੀ ਅਤੇ ਉਪ ਮੁੱਖ ਮੰਤਰੀ ਵਰਗੇ ਅਹਿਮ ਅਹੁਦਿਆਂ ’ਤੇ ਰਹਿ ਚੁੱਕੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।