Punjab News: ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸਾਬਕਾ ਉਪ ਮੁੱਖ ਮੰਤਰੀ ਓਪੀ ਸੋਨੀ (Former Deputy Chief Minister OP Soni) ਨੂੰ ਤਲਬ ਕਰ ਲਿਆ ਹੈ। ਵਿਜੀਲੈਂਸ ਬਿਊਰੋ (Vigilance Bureau) ਦੀ ਟੀਮ ਸ਼ਨੀਵਾਰ ਨੂੰ ਅੰਮ੍ਰਿਤਸਰ ਵਿਖੇ ਓਪੀ ਸੋਨੀ ਤੋਂ ਪੁੱਛਗਿੱਛ ਕੀਤੀ ਜਾਏਗੀ। ਸੂਤਰਾਂ ਅਨੁਸਾਰ ਵਿਜੀਲੈਂਸ ਬਿਊਰੋ ਨੇ ਸਰੋਤਾਂ ਤੋਂ ਵੱਧ ਆਮਦਨ ਦੇ ਮੁੱਦੇ ’ਤੇ ਓਪੀ ਸੋਨੀ ਨੂੰ ਤਲਬ ਕੀਤਾ ਹੈ।


ਦੱਸ ਦਈਏ ਕਿ ਵਿਜੀਲੈਂਸ ਰੇਂਜ ਅੰਮ੍ਰਿਤਸਰ ਨੇ ਕੁਝ ਸਮਾਂ ਪਹਿਲਾਂ ਓਪੀ ਸੋਨੀ ਦੀ ਆਮਦਨ ਤੇ ਜਾਇਦਾਦ ਦੀ ਪੜਤਾਲ ਸ਼ੁਰੂ ਕੀਤੀ ਸੀ। ਪੜਤਾਲ ਪੂਰੀ ਹੋਣ ਮਗਰੋਂ ਹੁਣ ਸੋਨੀ ਨੂੰ ਅੰਮ੍ਰਿਤਸਰ ਦੇ ਐਸਐਸਪੀ ਵਿਜੀਲੈਂਸ ਨੇ ਤਲਬ ਕੀਤਾ ਹੈ। ਵਿਜੀਲੈਂਸ ਬਿਊਰੋ ਇਸ ਕੇਸ ਦੀ ਗੁਪਤ ਤਰੀਕੇ ਨਾਲ ਪੜਤਾਲ ਕਰਨ ਵਿੱਚ ਜੁਟੀ ਹੋਈ ਸੀ।


ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਵੀ ਅੰਮ੍ਰਿਤਸਰ ਦੇ ਸਰਕਟ ਹਾਊਸ ਦੀ ਲੀਜ਼ ਵਾਲੀ ਕੰਪਨੀ ਦਾ ਨਾਂ ਸੋਨੀ ਪਰਿਵਾਰ ਨਾਲ ਜੁੜਦੇ ਹੋਣ ਦਾ ਮੁੱਦਾ ਉੱਠਿਆ ਸੀ। ਇਸ ਦੀ ਪੜਤਾਲ ਕਰਾਏ ਜਾਣ ਦਾ ਸਰਕਾਰ ਨੇ ਭਰੋਸਾ ਦਿੱਤਾ ਸੀ। ਇਸੇ ਤਰ੍ਹਾਂ ਕੋਵਿਡ ਮਹਾਮਾਰੀ ਦੌਰਾਨ ਖਰੀਦੇ ਸੈਨੀਟਾਈਜ਼ਰਾਂ ਦਾ ਮਾਮਲਾ ਵੀ ਉੱਠਿਆ ਸੀ।


ਉਸ ਵਕਤ ਓਪੀ ਸੋਨੀ ਸਿਹਤ ਮੰਤਰੀ ਸੀ ਜਿਨ੍ਹਾਂ ’ਤੇ ਇਹ ਉਂਗਲ ਉੱਠੀ ਸੀ ਕਿ ਸੈਨੀਟਾਈਜ਼ਰ ਤਿੰਨ ਗੁਣਾ ਵੱਧ ਕੀਮਤ ’ਤੇ ਖਰੀਦੇ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਇਸ ਦੀ ਰਿਪੋਰਟ ਵੀ ਉਸ ਵੇਲੇ ਮੰਗੀ ਸੀ।


ਇਹ ਵੀ ਪੜ੍ਹੋ: Farmer Leader: ਫਰੀਦਕੋਟ 'ਚ ਕਿਸਾਨ ਆਗੂ ਡੱਲੇਵਾਲ ਦਾ ਮਰਨ ਵਰਤ ਸਮਾਪਤ, ਮੰਗਾਂ 'ਤੇ 7ਵੇਂ ਦਿਨ ਹੋਈ ਸਹਿਮਤੀ, ਖੇਤੀਬਾੜੀ ਮੰਤਰੀ ਧਾਲੀਵਾਲ ਨੇ ਪਿਲਾਇਆ ਜੂਸ


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।


ਇਹ ਵੀ ਪੜ੍ਹੋ: UAE: ਸਿੰਗਲ ਨਾਮ ਦੇ ਪਾਸਪੋਰਟ 'ਤੇ UAE 'ਚ ਪਾਬੰਦੀ ਲੱਗਣ ਕਾਰਨ ਪੰਜਾਬੀਆਂ ਨੂੰ ਵੱਡਾ ਝਟਕਾ