Punjab News: ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਨਹੀਂ ਰਹੇ। ਅੱਜ ਸਵੇਰੇ 11 ਵਜੇ ਉਨ੍ਹਾਂ ਆਖਰੀ ਸਾਹ ਲਿਆ। ਉਹ ਕਾਫ਼ੀ ਸਮੇਂ ਤੋਂ ਪਟਿਆਲਾ ਵਿੱਚ ਰਹਿ ਰਹੇ ਸਨ। ਕਾਂਗਰਸ ਦੀ ਟਿਕਟ 'ਤੇ ਖਰੜ ਤੋਂ ਵਿਧਾਇਕ ਚੁਣੇ ਜਾਣ ਤੋਂ ਬਾਅਦ ਉਹ ਤੱਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਿੱਚ ਪੰਜਾਬ ਦੇ ਡਿਪਟੀ ਸਪੀਕਰ ਰਹੇ ਅਤੇ ਇਲਾਕੇ ਦੀ ਤਰੱਕੀ ਲਈ ਕਾਫੀ ਸਖ਼ਤ ਮਿਹਨਤ ਕੀਤੀ।

Continues below advertisement


ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਦਿਆਂ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਵੜਿੰਗ ਨੇ ਕਿਹਾ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਉਹ ਪੰਜਾਬ ਬਾਰੇ ਆਪਣੀ ਡੂੰਘੀ ਜਾਣਕਾਰੀ, ਉਸਦੀ ਨਿਮਰਤਾ ਅਤੇ ਨਿਰਸਵਾਰਥ ਸੇਵਾ ਲਈ ਮਸ਼ਹੂਰ ਸੀ। ਮੈਂ ਦੁਖੀ ਪਰਿਵਾਰ ਦੇ ਮੈਂਬਰਾਂ ਪ੍ਰਤੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਵਾਹਿਗੁਰੂ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ਣ।