Mansa News : ਸੀਨੀਅਰ ਕਾਂਗਰਸੀ ਆਗੂ ਤੇ ਸਾਬਕਾ ਡਿਪਟੀ ਸਪੀਕਰ ਜਥੇਦਾਰ ਜਸਵੰਤ ਸਿੰਘ ਫਫੜੇ (83) (Jaswant Singh) ਨਹੀਂ ਰਹੇ। ਉਹ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸਨ।1985 ‘ਚ ਮਾਨਸਾ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਬਣੇ ਜਥੇਦਾਰ ਜਸਵੰਤ ਸਿੰਘ, ਸੁਰਜੀਤ ਸਿੰਘ ਬਰਨਾਲਾ ਦੀ ਸਰਕਾਰ ਸਮੇਂ ਡਿਪਟੀ ਸਪੀਕਰ ਰਹੇ ਸਨ। ਉਨ੍ਹਾਂ ਦਾ ਸਸਕਾਰ ਅੱਜ ਬਾਅਦ ਦੁਪਹਿਰ 4 ਵਜੇ ਪਿੰਡ ਫਫੜੇ ਭਾਈਕੇ (ਮਾਨਸਾ) ਵਿਖੇ ਕੀਤਾ ਜਾਵੇਗਾ।



ਇਹ ਵੀ ਪੜ੍ਹੋ : ਵਿਜੀਲੈਂਸ ਨੇ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਮੁੜ ਸੰਮਨ ਭੇਜਿਆ, ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ 'ਚ 21 ਅਪ੍ਰੈਲ ਨੂੰ ਹੋਵੇਗੀ ਜਾਂਚ


ਮਿਲੀ ਜਾਣਕਾਰੀ ਮੁਤਾਬਕ ਉਹ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਸਨ। ਉਨ੍ਹਾਂ ਦਾ ਅੰਤਿਮ ਸਸਕਾਰ ਅੱਜ ਬਾਅਦ ਦੁਪਹਿਰ 4 ਵਜੇ ਪਿੰਡ ਫਫੜੇ ਭਾਈਕੇ (ਮਾਨਸਾ) ਵਿਖੇ ਹਜ਼ਾਰਾਂ ਨਮ ਅੱਖਾਂ ਦੀ ਹਾਜ਼ਰੀ ਵਿੱਚ ਕਰ ਦਿੱਤਾ ਗਿਆ ਹੈ। ਇਸ ਮੌਕੇ ਪੰਜਾਬ ਸਰਕਾਰ ਵੱਲੋਂ ਤਹਿਸੀਲਦਾਰ ਮਾਨਸਾ ਜੀਵਨ ਗਰਗ ਨੇ ਉਨ੍ਹਾਂ ਨੂੰ ਸ਼ਰਧਾਜਲੀ ਭੇਟ ਕੀਤੀ।



ਇਸ ਮੌਕੇ ਆਪ ਦੇ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਚਰਨਜੀਤ ਸਿੰਘ ਅੱਕਾਵਾਲੀ, ਸਾਬਕਾ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ, ਜ਼ਿਲ੍ਹਾ ਕਾਂਗਰਸ ਕਮੇਟੀ ਪ੍ਰਧਾਨ ਮਾਈਕਲ ਗਾਗੋਵਾਲ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਗੁਰਮੇਲ ਸਿੰਘ ਫਫੜੇ, ਐੱਸ.ਜੀ.ਪੀ.ਸੀ. ਮੈਂਬਰ ਮਿੱਠੂ ਸਿੰਘ ਕਾਹਨੇਕੇ ਤੋਂ ਇਲਾਵਾ ਸਿਆਸੀ ਅਤੇ ਧਾਰਮਿਕ ਲੋਕ ਹਾਜ਼ਰ ਸਨ।

 

ਦੱਸਣਯੋਗ ਹੈ ਕਿ ਸਾਬਕਾ ਡਿਪਟੀ ਸਪੀਕਰ ਜਸਵੰਤ ਸਿੰਘ ਫਫੜੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਾਂ ਕਾਂਗਰਸ ਵਿੱਚ ਸ਼ਾਮਲ ਹੋਏ ਸਨ। ਅੱਜ-ਕੱਲ੍ਹ ਉਹ ਬੁਢਲਾਡਾ ਹਲਕੇ 'ਚ ਕਾਂਗਰਸ ਵਿੱਚ ਸਰਗਰਮ ਨੇਤਾ ਵਜੋਂ ਕੰਮ ਕਰ ਰਹੇ ਸਨ। ਫਫੜੇ ਦੀ ਮੌਤ ਕਾਰਨ ਹਲਕੇ ਅੰਦਰ ਸੋਗ ਦੀ ਲਹਿਰ ਫੈਲੀ ਹੋਈ ਹੈ।

ਇਹ ਵੀ ਪੜ੍ਹੋ : ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਕੇਂਦਰ ਨੂੰ ਲਿਖੀ ਚਿੱਠੀ , 35000 ਕੋਵਿਡ ਡੋਜ਼ ਦੀ ਕੀਤੀ ਮੰਗ


ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।