Ex DGP Siddharth Chattopadhyaya: ਪੰਜਾਬ ਸਰਕਾਰ ਨੇ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ 'ਤੇ ਲੱਗੇ ਦੋਸ਼ਾਂ ਦੀ ਜਾਂਚ ਸੇਵਾਮੁਕਤ ਜੱਜ ਨੂੰ ਸੌਂਪਣ ਦਾ ਫੈਸਲਾ ਕੀਤਾ ਹੈ। ਸਾਬਕਾ ਡੀਜੀਪੀ 'ਤੇ ਬਲਾਤਕਾਰ ਦੇ ਭਗੌੜੇ ਅਪਰਾਧੀ (ਪੀਓ) ਨੂੰ ਸੁਰੱਖਿਆ ਪ੍ਰਦਾਨ ਕਰਨ ਅਤੇ ਨਿਯਮਾਂ ਦੀ ਉਲੰਘਣਾ ਕਰਨ ਅਤੇ ਉਸ ਦੀ ਸੁਰੱਖਿਆ ਲਈ ਪੰਜਾਬ ਪੁਲਿਸ ਦੇ 40 ਕਮਾਂਡੋ ਰੱਖਣ ਦਾ ਦੋਸ਼ ਸੀ।
ਸੂਤਰਾਂ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਸੇਵਾਮੁਕਤ ਆਈਏਐਸ ਜਾਂ ਆਈਪੀਐਸ ਅਧਿਕਾਰੀ ਦੀ ਨਿਯੁਕਤੀ ਕਰਨ ਦੀ ਬਜਾਏ ਸੇਵਾਮੁਕਤ ਜਸਟਿਸ ਤੋਂ ਜਾਂਚ ਦੇ ਨਿਰਦੇਸ਼ ਜਾਰੀ ਕੀਤੇ ਸਨ। ਸਾਬਕਾ ਡੀਜੀਪੀ ਚਟੋਪਾਧਿਆਏ ਨੇ ਕਥਿਤ ਤੌਰ 'ਤੇ ਫ਼ਿਰੋਜ਼ਪੁਰ ਦੇ ਵੀਪੀ ਸਿੰਘ ਨੂੰ ਦਸੰਬਰ 2021 ਤੋਂ ਜਨਵਰੀ 2022 ਦਰਮਿਆਨ ਲਗਭਗ 1 ਮਹੀਨੇ ਲਈ ਡੀਜੀਪੀ ਵਜੋਂ ਆਪਣੇ ਕਾਰਜਕਾਲ ਦੌਰਾਨ ਪੁਲਿਸ ਸੁਰੱਖਿਆ ਪ੍ਰਦਾਨ ਕੀਤੀ ਸੀ।
ਕਥਿਤ ਤੌਰ 'ਤੇ ਉਹ ਬਲਾਤਕਾਰ ਦੇ ਇੱਕ ਕੇਸ ਵਿੱਚ ਘੋਸ਼ਿਤ ਅਪਰਾਧੀ ਸੀ। ਇਸੇ ਮਾਮਲੇ ਵਿੱਚ ਸਾਬਕਾ ਡੀਜੀਪੀ ਖ਼ਿਲਾਫ਼ ਪਹਿਲਾਂ ਵੀ ਚਾਰਜਸ਼ੀਟ ਦਾਖ਼ਲ ਕੀਤੀ ਗਈ ਸੀ। ਸੂਤਰਾਂ ਮੁਤਾਬਕ ਚਾਰਜਸ਼ੀਟ 'ਤੇ ਉਨ੍ਹਾਂ ਦੇ ਜਵਾਬ ਤੋਂ ਬਾਅਦ ਜਾਂਚ ਦੇ ਹੁਕਮ ਦਿੱਤੇ ਗਏ ਹਨ। ਉਨ੍ਹਾਂ ਕਿਹਾ, 'ਮੈਨੂੰ ਯਕੀਨ ਹੈ ਕਿ ਜਾਂਚ 'ਚ ਸੱਚਾਈ ਸਾਹਮਣੇ ਆਵੇਗੀ।'
ਸਿਧਾਰਥ ਚਟੋਪਾਧਿਆਏ ਡੀਜੀਪੀ ਰਹਿੰਦਿਆਂ ਕਾਫ਼ੀ ਵਿਵਾਦਾਂ ਵਿੱਚ ਆਏ ਸਨ। ਨਵਜੋਤ ਸਿੰਘ ਸਿੱਧੂ ਦਾ ਨਜ਼ਦੀਕੀ ਹੋਣ ਕਰਕੇ ਉਹਨਾਂ ਨੂੰ ਡੀਜੀਪੀ ਲਗਾਇਆ ਗਿਆ ਅਤੇ ਅਕਾਲੀ ਦਲ ਦੇ ਲੀਡਰ ਬਿਕਰਮ ਸਿੰਘ ਮਜੀਠੀਆ ਖਿਲਾਫ਼ NDPS ਦਾ ਕੇਸ ਦਰਜ ਕੀਤਾ ਗਿਆ। ਜਿਸ 'ਤੇ ਅੱਜ ਮਜੀਠੀਆ ਸਵਾਲ ਖੜ੍ਹੇ ਕਰਦਾ ਹਨ।
ਇਸ ਤੋਂ ਇਲਾਵਾ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਸਮੇਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਫਿਰੋਜ਼ਪੁਰ ਦੌਰੇ ਦੌਰਾਨ ਸੁਰੱਖਿਆ 'ਚ ਸੰਨ੍ਹ ਲੱਗੀ ਸੀ ਤਾਂ ਇਸ ਮਾਮਲੇ ਦੀ ਗਾਜ ਸਾਬਕਾ ਡੀਜੀਪੀ ਚਟੋਪਾਧਿਆਏ 'ਤੇ ਡਿੱਗੀ ਸੀ।
ਸਿਧਾਰਥ ਚਟੋਪਾਧਿਆਏ ਦੋਸ਼ੀ ਠਹਿਰਾਇਆ ਗਿਆ ਸੀ। ਉਨ੍ਹਾਂ ਨੂੰ ਉਸ ਮਾਮਲੇ 'ਚ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਸੀ, ਪਰ ਹਾਲੇ ਤਕ ਉਨ੍ਹਾਂ ਜਵਾਬ ਨਹੀਂ ਦਿੱਤਾ। ਉਨ੍ਹਾਂ ਇਸਦੇ ਲਈ ਸੁਰੱਖਿਆ ਵੇਰਵੇ ਦਾ ਰਿਕਾਰਡ ਮੰਗਿਆ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ - https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial