ਧੋਖਾਧੜੀ ਦੇ ਮਾਮਲੇ 'ਚ ਸਾਬਕਾ ਡੀਜੀਪੀ ਸੁਮੇਧ ਸੈਣੀ ਗ੍ਰਿਫ਼ਤਾਰ
ਸੁਮੇਧ ਸੈਣੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕਥਿਤ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਡੀਜੀਪੀ ਪੁੱਛਗਿੱਛ ਲਈ ਵਿਜੀਲੈਂਸ ਵਿਭਾਗ ਪਹੁੰਚੇ ਸਨ।
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਬੁੱਧਵਾਰ ਦੇਰ ਸ਼ਾਮ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਪੁੱਛਗਿਛ ਮਗਰੋਂ ਭ੍ਰਿਸ਼ਟਾਚਾਰ ਦੇ ਕਥਿਤ ਦੋਸ਼ਾਂ ਤਹਿਤ ਗ੍ਰਿਫ਼ਤਾਰ ਕਰ ਲਿਆ ਹੈ। ਸੈਣੀ ਕਰੀਬ ਇਕ ਦਰਜਨ ਦੇ ਕਰੀਬ ਫੌਜਦਾਰੀ ਕੇਸਾਂ ਦਾ ਸਾਹਮਣਾ ਕਰ ਰਹੇ ਹਨ।
ਸੁਮੇਧ ਸੈਣੀ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕਥਿਤ ਮਾਮਲੇ 'ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਡੀਜੀਪੀ ਪੁੱਛਗਿੱਛ ਲਈ ਵਿਜੀਲੈਂਸ ਵਿਭਾਗ ਪਹੁੰਚੇ ਸਨ। ਉੱਥੇ ਹੀ ਪੁੱਛਗਿਛ ਤੋਂ ਬਾਅਦ ਸੈਣੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅੱਜ ਉਨ੍ਹਾਂ ਨੂੰ ਅਦਾਲਤ 'ਚ ਪੇਸ਼ ਕੀਤਾ ਜਾਵੇਗਾ।
ਦੱਸ ਦੇਈਏ ਸਾਬਕਾ ਡੀਜੀਪੀ ਸੁਮੇਧ ਸੈਣੀ ਦੀਆਂ ਮੁਸ਼ਕਿਲਾਂ ਲਗਾਤਾਰ ਵਧਦੀਆਂ ਹੀ ਜਾ ਰਹੀਆਂ ਹਨ ਤੇ ਉਹ ਪਿਛਲੇ ਲੰਮੇ ਸਮੇਂ ਤੋਂ ਪੁਲਿਸ ਕੇਸਾਂ ਦਾ ਸਾਹਮਣਾ ਕਰ ਰਹੇ ਹਨ। ਦੱਸ ਦੇਈਏ ਕਿ ਜਿਸ ਕੇਸ 'ਚ ਸੈਣੀ ਨੂੰ ਪੁੱਛਗਿਛ ਲਈ ਬੁਲਾਇਆ ਗਿਆ ਸੀ ਉਸ ਕੇਸ 'ਚ ਉਨ੍ਹਾਂ ਦੀ ਗ੍ਰਿਫ਼ਤਾਰੀ 'ਤੇ ਪਹਿਲਾਂ ਹੀ ਰੋਕ ਲੱਗੀ ਹੋਈ ਸੀ।
ਦੱਸਿਆ ਜਾਂਦਾ ਹੈ ਕਿ ਵਿਜੀਲੈਂਸ ਵਿਭਾਗ ਨੇ ਧੋਖਾਧੜੀ ਮਾਮਲੇ 'ਚ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਜਿਸ ਕੇਸ ਤਹਿਤ ਸੈਣੀ ਨੂੰ ਗ੍ਰਿਫਤਾਰ ਕੀਤਾ ਗਿਆ ਉਹ ਕੁਝ ਘੰਟੇ ਪਹਿਲਾਂ ਹੀ ਸੈਣੀ ਖਿਲਾਫ ਦਰਜ ਕੀਤਾ ਗਿਆ ਸੀ। ਇਸ ਸਬੰਧੀ ਜ਼ਿਆਦਾ ਵੇਰਵੇ ਅੱਜ ਸਾਹਮਣੇ ਆਉਣਗੇ।
ਅਗਸਤ 1991 ਵਿੱਚ ਸੈਣੀ ਚੰਡੀਗੜ੍ਹ ਦੇ ਐੱਸਐੱਸਪੀ ਸਨ ਉਸ ਦੌਰਾਨ ਉਨ੍ਹਾਂ ਉੱਤੇ ਜਾਨਲੇਵਾ ਹਮਲਾ ਹੋਇਆ। ਇਸ ਹਮਲੇ ਵਿੱਚ ਸੁਮੇਧ ਸੈਣੀ ਤਾਂ ਬਚ ਗਏ ਪਰ ਤਿੰਨ ਸੁਰੱਖਿਆ ਕਰਮਚਾਰੀਆਂ ਦੀ ਮੌਤ ਹੋ ਗਈ। ਸੈਣੀ 'ਤੇ ਲੁਧਿਆਣਾ ਦੇ ਕਾਰੋਬਾਰੀ ਨੂੰ ਦੋ ਹੋਰ ਵਿਅਕਤੀਆਂ ਸਮੇਤ ਆਗਵਾ ਕਰਕੇ ਖੁਰਦ-ਬੁਰਦ ਕਰਨ ਦਾ ਸੀਬੀਆਈ ਕੇਸ ਵੀ ਕਾਫੀ ਲੰਬਾ ਸਮਾਂ ਚੱਲਿਆ ਸੀ।
ਇਹ ਵੀ ਪੜ੍ਹੋ: Gurmeet Ram Rahim: ਡੇਰਾ ਮੁਖੀ ਰਾਮ ਰਹੀਮ ਦੀਆਂ ਮੁੜ ਵਧੀਆਂ ਮੁਸ਼ਕਲਾਂ, ਇੱਕ ਹੋਰ ਕੇਸ 'ਚ ਕੱਸਿਆ ਸ਼ਿਕੰਜਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904