ਬਿਹਬਲ ਕਲਾਂ ਗੋਲੀਕਾਂਡ 'ਚ ਸੁਮੇਧ ਸੈਣੀ ਤੇ ਉਮਰਾਨੰਗਲ ਨੂੰ ਹਾਈ ਕੋਰਟ ਵਲੋਂ ਰਾਹਤ
ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2015 ਦੇ ਬਿਹਬਲ ਕਲਾਂ ਗੋਲੀਕਾਂਡ ਕੇਸ ਵਿੱਚ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈਜੀ ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ।
ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ 2015 ਦੇ ਬਿਹਬਲ ਕਲਾਂ ਗੋਲੀਕਾਂਡ ਕੇਸ ਵਿੱਚ ਸਾਬਕਾ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ ਅਤੇ ਮੁਅੱਤਲ ਆਈਜੀ ਪੁਲਿਸ ਪਰਮਰਾਜ ਸਿੰਘ ਉਮਰਾਨੰਗਲ ਨੂੰ ਅਗਾਉਂ ਜ਼ਮਾਨਤ ਦੇ ਦਿੱਤੀ ਹੈ।ਅਦਾਲਤ ਮੁਤਾਬਿਕ ਇਹਨ੍ਹਾਂ ਦੀ ਹਿਰਾਸਤ 'ਚ ਪੁੱਛਗਿੱਛ ਦੀ ਲੋੜ ਨਹੀਂ ਹੈ, ਕਿਉਂਕਿ ਚਲਾਨ ਪਹਿਲਾਂ ਤੋਂ ਹੀ ਟ੍ਰਾਇਲ ਕੋਰਟ ਵਿੱਚ ਪੇਸ਼ ਕੀਤਾ ਜਾ ਚੁੱਕਾ ਹੈ।
ਪਰ ਕੋਟਕਪੁਰਾ ਗੋਲੀਕਾਂਡ ਵਿੱਚ ਚਾਰਜਸ਼ੀਟ ਕੀਤੇ ਜਾ ਚੁੱਕੇ ਸਾਬਕਾ ਡੀਜੀਪੀ ਪੰਜਾਬ ਸੁਮੇਧ ਸੈਣੀ ਦੀ ਅਗਾਉਂ ਜ਼ਮਾਨਤ ਅਰਜ਼ੀ ਫਰੀਦਕੋਟ ਦੇ ਜ਼ਿਲ੍ਹਾ ਅਤੇ ਸੈਸ਼ਨ ਕੋਰਟ ਵਿੱਚ ਰੱਦ ਕਰ ਦਿੱਤੀ ਗਈ ਹੈ।ਫਰੀਦਕੋਟ ਦੇ ਜ਼ਿਲ੍ਹਾ ਅਤੇ ਸੈਸ਼ਨ ਜੱਜ ਸੁਮਿਤ ਮਲਹੋਤਰਾ ਦੀ ਅਦਾਲਤ ਨੇ ਸੁਮੇਧ ਸੈਣੀ ਦੀ ਜ਼ਮਾਨਤ ਅਰਜ਼ੀ ਨੂੰ ਰੱਦ ਕਰ ਦਿੱਤਾ।ਇਸ ਤੋਂ ਪਹਿਲਾਂ ਅਦਾਲਤ ਬਿਹਬਲ ਕਲਾਂ ਵਿੱਚ ਵੀ ਸੈਣੀ ਦੀ ਜ਼ਮਾਨਤ ਅਰਜ਼ੀ ਰੱਦ ਕਰ ਚੁੱਕੀ ਹੈ।
ਹਾਲਾਂਕਿ ਇੱਕ ਦਿਨ ਪਹਿਲਾਂ ਬਿਹਬਲ ਕਲਾਂ ਮਾਮਲੇ ਵਿੱਚ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਉਨ੍ਹਾਂ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਸੀ।ਦੱਸ ਦੇਈਏ ਕਿ ਬਰਗਾੜੀ ਬੇਅਦਬੀ ਕਾਂਡ ਨਾਲ ਸਬੰਧਿਤ ਬਿਹਬਲ ਕਲਾਂ ਅਤੇ ਕੋਟਕਪੁਰਾ ਗੋਲੀ ਕਾਂਡ ਦੀਆਂ ਘਟਨਾਵਾਂ 14 ਅਕਤੂਬਰ 2015 ਨੂੰ ਵਾਪਰੀਆਂ ਸੀ।ਉਸ ਵੇਲੇ ਸੁਮੇਧ ਸੈਣੀ ਪੰਜਾਬ ਦੇ ਡੀਜੀਪੀ ਸੀ।
ਬਿਹਬਲ ਕਲਾਂ ਵਿੱਚ ਪੁਲਿਸ ਦੀ ਗੋਲੀ ਨਾਲ ਦੋ ਲੋਕਾਂ ਦੀ ਮੌਤ ਹੋਈ ਸੀ ਅਤੇ ਕੋਟਕਪੁਰਾ ਵਿੱਚ ਪੁਲਿਸ ਦੇ ਲਾਠੀਚਾਰਜ ਅਤੇ ਫਾਇਰਿੰਗ ਵਿੱਚ 100 ਤੋਂ ਵੱਧ ਲੋਕ ਜ਼ਖਮੀ ਹੋਏ ਸੀ।