ਪੜਚੋਲ ਕਰੋ

ਸਾਬਕਾ DGP ਸੁਮੇਧ ਸੈਣੀ ਦੀਆਂ ਵਧੀਆਂ ਮੁਸ਼ਕਲਾਂ, ਚਸ਼ਮਦੀਦ ਗਵਾਹ ਨੇ ਕੀਤੇ ਵੱਡੇ ਖੁਲਾਸੇ!

ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 1991 ਵਿੱਚ ਆਈਏਐਸ ਅਫਸਰ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਇੱਕ ਮਹਿਲਾ ਚਸ਼ਮਦੀਦ ਗਵਾਹ ਸਾਹਮਣੇ ਆਈ ਹੈ।

ਪਵਨਪ੍ਰੀਤ ਕੌਰ ਦੀ ਰਿਪੋਰਟ ਚੰਡੀਗੜ੍ਹ: ਪੰਜਾਬ ਪੁਲਿਸ ਦੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। 1991 ਵਿੱਚ ਆਈਏਐਸ ਅਫਸਰ ਦੇ ਪੁੱਤਰ ਬਲਵੰਤ ਸਿੰਘ ਮੁਲਤਾਨੀ ਦੇ ਲਾਪਤਾ ਹੋਣ ਦੇ ਮਾਮਲੇ ਵਿੱਚ ਇੱਕ ਮਹਿਲਾ ਚਸ਼ਮਦੀਦ ਗਵਾਹ ਸਾਹਮਣੇ ਆਈ ਹੈ। ਪਿਛਲੇ ਹਫ਼ਤੇ ਇਸ ਕੇਸ ‘ਚ ਐਫਆਈਆਰ ਦਰਜ ਹੋਣ ਤੋਂ ਬਾਅਦ ਚਸ਼ਮਦੀਦ ਗਵਾਹ ਵਜੋਂ ਪੇਸ਼ ਹੋਈ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਐਡਵੋਕੇਟ ਗੁਰਸ਼ਰਨ ਕੌਰ ਮਾਨ ਨੇ ਕਿਹਾ ਕਿ
" ਬਲਵੰਤ ਸਿੰਘ ਮੁਲਤਾਨੀ ਨੂੰ 13 ਦਸੰਬਰ, 1991 ਦੀ ਸਵੇਰ ਨੂੰ ਸੈਕਟਰ 17 ਦੇ ਥਾਣੇ ‘ਚ ਦੇਖਿਆ ਸੀ। ਪੁਲਿਸ ਤਸ਼ੱਦਦ ਤੋਂ ਬਾਅਦ ਉਹ ਅਜਿਹੀ ਭੈੜੀ ਹਾਲਤ ‘ਚ ਸੀ ਕਿ ਦੋ ਕਦਮ ਚੱਲ ਵੀ ਨਹੀਂ ਸਕਦਾ ਸੀ। ਅਜਿਹੀ ਸਥਿਤੀ ‘ਚ ਉਸ ਦੇ ਫਰਾਰ ਹੋਣ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। "
-ਐਡਵੋਕੇਟ ਗੁਰਸ਼ਰਨ ਕੌਰ ਮਾਨ
ਪਿਛਲੇ ਦਿਨੀਂ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਹੋਈ ਐਡਵੋਕੇਟ ਨੇ ਦੱਸਿਆ ਕਿ 1991 ਵਿੱਚ ਚੰਡੀਗੜ੍ਹ ‘ਚ ਹੋਏ ਅੱਤਵਾਦੀ ਹਮਲੇ ਦੀ ਜਾਂਚ ਦੌਰਾਨ ਪੁਲਿਸ ਨੇ ਦਸੰਬਰ ਵਿੱਚ ਬਲਵੰਤ ਮੁਲਤਾਨੀ ਨੂੰ ਉਸ ਦੇ ਘਰ ਤੋਂ ਹਿਰਾਸਤ ਵਿੱਚ ਲਿਆ ਸੀ। ਉਸ ਦੇ ਪਤੀ ਪ੍ਰਤਾਪ ਸਿੰਘ ਮਾਨ ਦੀ ਬਲਵੰਤ ਨਾਲ ਦੋਸਤੀ ਕਾਰਨ ਪੁਲਿਸ ਨੇ ਉਸ ਨੂੰ ਵੀ ਹਿਰਾਸਤ ਵਿੱਚ ਲੈ ਲਿਆ। ਉਸ ਸਮੇਂ ਚੰਡੀਗੜ੍ਹ ਦੇ ਐਸਐਸਪੀ ਸੁਮੇਧ ਸਿੰਘ ਸੈਣੀ ਦੇ ਆਦੇਸ਼ਾਂ ‘ਤੇ ਪੁਲਿਸ ਨੇ ਸੈਕਟਰ 11 ਤੇ ਸੈਕਟਰ 17 ਦੇ ਥਾਣਿਆਂ ਵਿੱਚ ਦੋਵਾਂ ਨੂੰ ਤਸੀਹੇ ਦਿੱਤੇ। ਨੈਸ਼ਨਲ ਹਾਈਵੇਅ 'ਤੇ ਭਿਆਨਕ ਹਾਦਸਾ, ਮਜ਼ਦੂਰਾਂ ਨਾਲ ਭਰੀ ਬੱਸ ਪਲਟੀ
" ਸੈਣੀ ਨੇ 12 ਦਸੰਬਰ ਨੂੰ ਸੈਕਟਰ 17 ਥਾਣੇ ‘ਚ ਉਸ ਦੇ ਸਾਹਮਣੇ ਬਲਵੰਤ ਸਿੰਘ ਨੂੰ ਬੁਰੀ ਤਰ੍ਹਾਂ ਕੁੱਟਿਆ ਸੀ, ਜਿਸ ‘ਚ ਉਸ ਦੀ ਅੱਖ ਤੱਕ ਬਾਹਰ ਨਿਕਲ ਆਈ ਸੀ। ਅਗਲੇ ਦਿਨ ਬਲਵੰਤ ਨੂੰ ਬੇਹੋਸ਼ੀ ਦੀ ਹਾਲਤ ਵਿੱਚ ਵੇਖਿਆ। ਫਿਰ ਉਸ ਦੀ ਹਾਲਤ ਹੋਰ ਵੀ ਖ਼ਰਾਬ ਹੋ ਗਈ ਸੀ। ਪੁਲਿਸ ਨੇ ਦੋਵਾਂ ਨੂੰ ਛੇ ਦਿਨਾਂ ਲਈ ਹਿਰਾਸਤ ਵਿੱਚ ਲੈਣ ਤੋਂ ਬਾਅਦ, ਕੇਵਲ ਉਨ੍ਹਾਂ ਦੇ ਪਤੀ ਨੂੰ ਅੱਤਵਾਦੀ ਹਮਲੇ ਵਿੱਚ ਸ਼ਾਮਲ ਹੋਣ ਦਾ ਦੋਸ਼ ਲਾਉਂਦਿਆਂ ਹੀ ਅਦਾਲਤ ਵਿੱਚ ਪੇਸ਼ ਕੀਤਾ ਤੇ ਬਲਵੰਤ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਉਹ ਹਿਰਾਸਤ ‘ਚੋਂ ਫਰਾਰ ਹੋ ਗਿਆ ਹੈ। "
-ਐਡਵੋਕੇਟ ਗੁਰਸ਼ਰਨ ਕੌਰ ਮਾਨ
ਆਈਸੋਲੇਸ਼ਨ ਵਾਰਡ 'ਚੋਂ ਕੋਰੋਨਾ ਪੌਜ਼ੇਟਿਵ ਮੁਲਜ਼ਮ ਫਰਾਰ, ਪੁਲਿਸ ਲਈ ਖੜ੍ਹੀ ਹੋਈ ਮੁਸੀਬਤ ਇਸ ਕੇਸ ‘ਚ ਉਸ 'ਤੇ ਟਾਡਾ ਲਾਇਆ ਗਿਆ ਸੀ, ਪਰ ਜਦੋਂ ਪੁਲਿਸ ਨੇ ਚਲਾਨ ਪੇਸ਼ ਕਰਨ ‘ਚ 14 ਸਾਲ ਲਾਏ, ਤਾਂ ਅਦਾਲਤ ਨੇ ਉਸ ਦੇ ਪਤੀ ਨੂੰ ਬਰੀ ਕਰ ਦਿੱਤਾ। ਜਦੋਂ ਉਸ ਦੇ ਪਤੀ ਪ੍ਰਤਾਪ ਸਿੰਘ ਨੇ ਤਕਰੀਬਨ ਤਿੰਨ ਮਹੀਨਿਆਂ ਬਾਅਦ ਇਸ ਕੇਸ ਵਿੱਚ ਜ਼ਮਾਨਤ ਹਾਸਲ ਕਰ ਲਈ, ਤਾਂ ਜੇਲ੍ਹ ਤੋਂ ਬਾਹਰ ਆਉਂਦੇ ਹੀ ਪੁਲਿਸ ਨੇ ਉਸ ਨੂੰ ਫਿਰ ਇੱਕ ਝੂਠੇ ਕੇਸ ਵਿੱਚ ਗ੍ਰਿਫਤਾਰ ਕਰ ਲਿਆ। ਉਸ ਦਿਨ ਸੈਣੀ ਨੇ ਉਸ ਦੇ ਪਤੀ ਨੂੰ ਉਸ ਦੇ ਸਾਹਮਣੇ ਚਿਤਾਵਨੀ ਦਿੱਤੀ ਕਿ ਜੇ ਉਹ ਜ਼ਿੰਦਾ ਰਹਿਣਾ ਚਾਹੁੰਦਾ ਹੈ, ਤਾਂ ਉਸ ਨੂੰ ਜੇਲ੍ਹ ‘ਚ ਰਹਿਣਾ ਚਾਹੀਦਾ ਹੈ। ਸੈਣੀ ਨੇ ਉਸ ਦੇ ਪਤੀ ਨੂੰ ਧਮਕੀ ਦਿੱਤੀ ਸੀ ਕਿ ਉਸ ਨੇ ਖੁਦ ਆਈਏਐਸ ਦੇ ਪੁੱਤਰ ਬਲਵੰਤ ਦੀ ਹੱਤਿਆ ਕਰ ਦਿੱਤੀ ਹੈ। ਮਾਨ ਨੇ ਪਹਿਲਾਂ ਵੀ ਸੈਣੀ ਦੇ ਖਿਲਾਫ ਬਿਆਨ ਸੀਬੀਆਈ ਨੂੰ ਦਿੱਤੇ ਸਨ, ਪਰ ਸੁਪਰੀਮ ਕੋਰਟ ਨੇ ਸੈਣੀ ਖ਼ਿਲਾਫ਼ ਕੇਸ ਰੱਦ ਕਰ ਦਿੱਤਾ। ਮਾਨ ਦਾ ਕਹਿਣਾ ਹੈ ਕਿ ਸੁਪਰੀਮ ਕੋਰਟ ਨੇ ਇਹ ਫੈਸਲਾ ਤਕਨੀਕੀ ਅਧਾਰ 'ਤੇ ਦਿੱਤਾ ਸੀ ਤੇ ਕਾਨੂੰਨੀ ਪ੍ਰਕਿਰਿਆ ਨੂੰ ਦੁਬਾਰਾ ਸ਼ੁਰੂ ਕਰਨ ਲਈ ਇਸ ਨੂੰ ਮਨਜ਼ੂਰੀ ਦੇ ਦਿੱਤੀ ਸੀ। ਮਾਨ ਨੇ ਦਾਅਵਾ ਕੀਤਾ ਕਿ ਸੈਣੀ ਖ਼ਿਲਾਫ਼ ਕਾਫ਼ੀ ਸਬੂਤ ਸਨ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਵਾਰ ਉਨ੍ਹਾਂ ਨੂੰ ਨਿਆਂ ਮਿਲੇਗਾ। ਮਾਨ ਨੇ ਕਿਹਾ ਕਿ ਉਸ ਦੇ ਪਤੀ ਇਸ ਝੂਠੇ ਕੇਸ ਵਿੱਚ ਫਸਣ ਤੋਂ ਬਾਅਦ ਡਿਪ੍ਰੈਸ਼ਨ ‘ਚ ਆ ਕੇ ਅਮਰੀਕਾ ਸੈਟਲ ਹੋ ਗਏ। ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget