ਪੜਚੋਲ ਕਰੋ

Pearls Scam: 5 ਕਰੋੜ ਲੋਕਾਂ ਨੂੰ ਲੁੱਟਣ ਵਾਲਾ ਪਰਲਜ਼ ਗੁਰੱਪ ਦਾ ਸਾਬਕਾ ਡਾਇਰੈਕਟਰ ਸੰਧੂ ਗ੍ਰਿਫ਼ਤਾਰ

Dharminder Singh Sandhu arrested by Vigilance - ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਆਈ.ਪੀ.ਸੀ. ਦੀ ਧਾਰਾ 406, 420, 465, 467, 468, 471, 384 ਅਤੇ 120

Pearls Group Scam - ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਰਲਜ਼ ਐਗਰੋਟੈਕ ਕਾਰਪੋਰੇਸ਼ਨ ਲਿਮਟਿਡ (ਪੀ.ਏ.ਸੀ.ਐਲ.) ਘੁਟਾਲੇ ਦੇ ਸਬੰਧ ਵਿੱਚ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਪੀ.ਏ.ਸੀ.ਐਲ. ਦੇ ਡਾਇਰੈਕਟਰਾਂ ਵਿੱਚੋਂ ਇੱਕ ਧਰਮਿੰਦਰ ਸਿੰਘ ਸੰਧੂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਕੰਪਨੀ ਵੱਲੋਂ ਤਕਰੀਬਨ 5 ਕਰੋੜ ਭੋਲੇ-ਭਾਲੇ ਨਿਵੇਸ਼ਕਾਂ ਨਾਲ ਲਗਭਗ 50,000 ਕਰੋੜ ਰੁਪਏ ਦਾ ਘਪਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਫਰਾਰ ਮੁਲਜ਼ਮ ਧਰਮਿੰਦਰ ਸਿੰਘ ਸੰਧੂ ਵਾਸੀ ਰਾਮਾ ਮੰਡੀ, ਜਲੰਧਰ ਨੂੰ ਆਈ.ਪੀ.ਸੀ. ਦੀ ਧਾਰਾ 406, 420, 465, 467, 468, 471, 384 ਅਤੇ 120 ਬੀ ਤਹਿਤ ਸਟੇਟ ਕ੍ਰਾਈਮ ਪੁਲਿਸ ਸਟੇਸ਼ਨ, ਐਸ.ਏ.ਐਸ. ਨਗਰ, ਪੰਜਾਬ ਵਿਖੇ ਮਿਤੀ 21-02-2023 ਨੂੰ ਦਰਜ ਐਫ.ਆਈ.ਆਰ. ਨੰਬਰ 01 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ। 

ਉਨ੍ਹਾਂ ਦੱਸਿਆ ਕਿ ਪੀ.ਏ.ਸੀ.ਐਲ. ਲਿਮ. ਦੀ ਐਕਸਟਰਾਔਰਡਨਰੀ ਜਨਰਲ ਬਾਡੀ ਮੀਟਿੰਗ (ਈ.ਓ.ਜੀ.ਐਮ.) ਮਿਤੀ 01-01-2022 ਨੂੰ ਜੈਪੁਰ (ਰਾਜਸਥਾਨ) ਵਿੱਚ ਮੈਸਰਜ਼ ਪੀ.ਏ.ਸੀ.ਐਲ. ਲਿਮਟਿਡ ਦੇ ਰਜਿਸਟਰਡ ਦਫ਼ਤਰ ਵਿੱਚ ਹੋਈ ਦਿਖਾਈ ਗਈ ਸੀ, ਜਦੋਂਕਿ ਇਹ ਦਫ਼ਤਰ 7-8 ਸਾਲਾਂ ਤੋਂ ਬੰਦ ਪਿਆ ਹੈ। 

ਇਸ ਤੋਂ ਇਲਾਵਾ ਈ.ਓ.ਜੀ.ਐਮ. ਦੀਆਂ ਫ਼ਰਜ਼ੀ ਪ੍ਰੋਸੀਡਿੰਗ ਦੇ ਆਧਾਰ ਉੱਤੇ ਪੀ.ਏ.ਸੀ.ਐਲ. ਦੇ ਤਿੰਨ ਨਵੇਂ ਡਾਇਰੈਕਟਰਾਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੀ ਨਿਯੁਕਤੀ ਕੀਤੀ ਗਈ, ਜਦੋਂਕਿ ਅਸਲ ਵਿੱਚ ਇਹ ਮੀਟਿੰਗ ਕਦੇ ਹੋਈ ਹੀ ਨਹੀਂ ਸੀ।

 ਉਕਤ ਮੁਲਜ਼ਮਾਂ ਨੇ ਲੁਧਿਆਣਾ ਦੇ ਚਾਰਟਰਡ ਅਕਾਊਂਟੈਂਟ (ਸੀ.ਏ.) ਜਸਵਿੰਦਰ ਸਿੰਘ ਡਾਂਗ ਰਾਹੀਂ ਰਜਿਸਟਰਾਰ ਆਫ਼ ਕੰਪਨੀਜ਼, ਜੈਪੁਰ ਕੋਲ ਆਪਣੇ ਜਾਅਲੀ ਦਸਤਾਵੇਜ਼ ਜਮ੍ਹਾਂ ਕਰਵਾਏ ਅਤੇ ਕੰਪਨੀ ਮਾਮਲਿਆਂ ਬਾਰੇ ਮੰਤਰਾਲੇ (ਐਮ.ਸੀ.ਏ.) ਦੀ ਵੈੱਬਸਾਈਟ 'ਤੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਵਜੋਂ ਆਪਣੇ ਨਾਂ ਦਰਜ ਕਰਵਾ ਲਏ।

 ਜ਼ਿਕਰਯੋਗ ਹੈ ਕਿ ਇਸ ਮਾਮਲੇ ਵਿੱਚ ਸੰਦੀਪ ਸਿੰਘ ਮਾਹਲ ਅਤੇ ਸੀ.ਏ. ਜਸਵਿੰਦਰ ਸਿੰਘ ਡਾਂਗ ਨੂੰ ਪਹਿਲਾਂ ਹੀ ਚਾਰਜਸ਼ੀਟ ਕੀਤਾ ਜਾ ਚੁੱਕਾ ਹੈ ਅਤੇ ਉਹ ਨਿਆਂਇਕ ਹਿਰਾਸਤ ਵਿੱਚ ਹਨ।

ਬੁਲਾਰੇ ਨੇ ਦੱਸਿਆ ਕਿ ਗੈਰ-ਕਾਨੂੰਨੀ ਤੌਰ 'ਤੇ ਨਿਯੁਕਤ ਕੀਤੇ ਗਏ ਇਨ੍ਹਾਂ ਤਿੰਨਾਂ ਡਾਇਰੈਕਟਰਾਂ ਨੇ ਜਸਟਿਸ (ਸੇਵਾਮੁਕਤ) ਆਰ.ਐਮ. ਲੋਢਾ ਦੀ ਪ੍ਰਧਾਨਗੀ ਹੇਠ ਸੁਪਰੀਮ ਕੋਰਟ ਵੱਲੋਂ ਗਠਿਤ ਕਮੇਟੀ ਦੀ ਇਜਾਜ਼ਤ ਬਗ਼ੈਰ ਪੀ.ਏ.ਸੀ.ਐਲ. ਲਿਮਟਿਡ ਦੀਆਂ ਜਾਇਦਾਦਾਂ ਖ਼ਰੀਦਣ ਵਾਲੇ ਵੱਖ-ਵੱਖ ਵਿਅਕਤੀਆਂ ਨੂੰ ਸੰਦੀਪ ਸਿੰਘ ਮਾਹਲ ਦੇ ਦਸਤਖਤਾਂ ਹੇਠ ਨੋਟਿਸ ਜਾਰੀ ਕੀਤੇ ਅਤੇ ਉਨ੍ਹਾਂ ਤੋਂ ਪੈਸੇ ਵਸੂਲਣੇ ਸ਼ੁਰੂ ਕਰ ਦਿੱਤੇ। 

ਦੱਸਣਯੋਗ ਹੈ ਕਿ ਪੀ.ਏ.ਸੀ.ਐਲ. ਲਿਮ. ਦੀਆਂ ਜਾਇਦਾਦਾਂ ਨੂੰ ਵੇਚਣ ਅਤੇ ਵਿਕਰੀ ਤੋਂ ਹੋਣ ਵਾਲੀ ਕਮਾਈ ਪੀ.ਏ.ਸੀ.ਐਲ. ਲਿਮ. ਵਿੱਚ ਨਿਵੇਸ਼ ਕਰਨ ਵਾਲੇ ਨਿਵੇਸ਼ਕਾਂ ਨੂੰ ਵਾਪਸ ਕਰਨ ਵਾਸਤੇ ਸੁਪਰੀਮ ਕੋਰਟ ਦੇ ਹੁਕਮਾਂ ਉਤੇ ਜਸਟਿਸ (ਸੇਵਾਮੁਕਤ) ਆਰ. ਐਮ. ਲੋਢਾ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਗਠਿਨ ਕੀਤੀ ਗਈ ਹੈ।

ਹਾਲ ਹੀ ਵਿੱਚ, ਕੰਪਨੀ ਮਾਮਲਿਆਂ ਬਾਰੇ ਮੰਤਰਾਲੇ ਨੇ ਪੀ.ਏ.ਸੀ.ਐਲ. ਲਿਮਟਿਡ ਦੇ ਡਾਇਰੈਕਟਰਾਂ ਦੀ ਸੂਚੀ ਵਿੱਚੋਂ ਹਿਰਦੇਪਾਲ ਸਿੰਘ ਢਿੱਲੋਂ, ਸੰਦੀਪ ਸਿੰਘ ਮਾਹਲ ਅਤੇ ਧਰਮਿੰਦਰ ਸਿੰਘ ਸੰਧੂ ਦੇ ਨਾਂ ਹਟਾ ਦਿੱਤੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Advertisement
ABP Premium

ਵੀਡੀਓਜ਼

ਸ਼ਹੀਦੀ ਪੰਦਰਵਾੜੇ ਨੂੰ ਲੈਕੇ ਪੰਜਾਬ ਸਰਕਾਰ ਦਾ ਵੱਡਾ ਐਲਾਨਦਿਲਜੀਤ ਤੇ ਬੋਲੇ Yo Yo Honey Singh , ਮੈਂ ਤਾਂ ਕਿਸੇ ਕੰਮ ਦਾ ਨਹੀਂ ਰਿਹਾਦਿਲਜੀਤ ਦੇ ਸ਼ੋਅ 'ਚ ਨੱਚੀ ਸੋਨਮ ਬਾਜਵਾ , ਉਰਵਸ਼ੀ ਕਹਿੰਦੀ burraaahhਮੁੰਬਈ ਸ਼ੋਅ 'ਚ ਵੀ ਗੱਜੇ ਦਿਲਜੀਤ ,  ਝੁੱਕਦਾ ਨੀ ਫੁਫੜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
Punjab Municipal Corporation Election Live Updates: ਨਗਰ ਨਿਗਮ ਚੋਣਾਂ ਲਈ ਵੋਟਿੰਗ ਦਾ ਸਮਾਂ ਖ਼ਤਮ! ਪੋਲਿੰਗ ਬੂਥਾਂ ਦੇ ਗੇਟ ਹੋਏ ਬੰਦ, ਕੁਝ ਦੇਰ ਤੱਕ ਆਉਣਗੇ ਨਤੀਜੇ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
ਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡ, ਇਲਾਕੇ ਦੇ ਲੋਕ ਸਹਿਮੇ, BKI ਨੇ ਲਈ ਜ਼ਿੰਮੇਵਾਰੀ
Punjab News: ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
ਪੰਜਾਬ ਦੇ ਸਕੂਲਾਂ ਲਈ ਸਿੱਖਿਆ ਵਿਭਾਗ ਵੱਲੋਂ ਨਵੀਆਂ ਹਦਾਇਤਾਂ, ਇਸ ਕੰਮ ਲਈ ਮਨਜ਼ੂਰੀ ਲੈਣ ਦੀ ਦਿੱਤੀ ਸਲਾਹ...
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Germany Car Accident: ਕ੍ਰਿਸਮਿਸ ਮਾਰਕਿਟ 'ਚ ਹੋਇਆ ਹਮਲਾ, ਸਾਉਦੀ ਡਾਕਟਰ ਨੇ ਭੀੜ 'ਤੇ ਚੜ੍ਹਾਈ ਕਾਰ, 2 ਦੀ ਮੌਤ, 60 ਤੋਂ ਵੱਧ ਜ਼ਖ਼ਮੀ, ਵੇਖੋ ਖੌਫਨਾਕ ਵੀਡੀਓ
Embed widget