Punjab News : ਸਾਬਕਾ ED ਅਧਿਕਾਰੀ ਨਿਰੰਜਨ ਸਿੰਘ ‘ਵਾਰਿਸ ਪੰਜਾਬ ਦੇ’ ’ਚ ਹੋ ਸਕਦੇ ਨੇ ਸ਼ਾਮਲ ! ਕੱਲ੍ਹ ਕਰ ਸਕਦੇ ਨੇ ਐਲਾਨ
Former ED Officer Niranjan Singh : ਪੰਜਾਬ ਵਿੱਚ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ (Former ED Officer Niranjan Singh) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿ

Former ED Officer Niranjan Singh : ਪੰਜਾਬ ਵਿੱਚ ਸਾਬਕਾ ED ਅਧਿਕਾਰੀ ਨਿਰੰਜਨ ਸਿੰਘ (Former ED Officer Niranjan Singh) ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਤਰਾਂ ਦੇ ਹਵਾਲੇ ਨਾਲ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਿਰੰਜਨ ਸਿੰਘ ਭਲਕੇ ‘ਵਾਰਿਸ ਪੰਜਾਬ ਦੇ’ (Waris Punjab De) ਨਾਲ ਜੁੜਨ ਦਾ ਐਲਾਨ ਕਰ ਸਕਦੇ ਹਨ।
ਹਾਲਾਂਕਿ, ਇਸ ਸਬੰਧੀ ਅਜੇ ਤੱਕ ਨਿਰੰਜਨ ਸਿੰਘ ਜਾਂ ਜਥੇਬੰਦੀ ਵੱਲੋਂ ਕੋਈ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਗਈ। ਇਸ ਲਈ ਫਿਲਹਾਲ ਇਸ ਨੂੰ ਸੂਤਰਾਂ ’ਤੇ ਆਧਾਰਿਤ ਜਾਣਕਾਰੀ ਵਜੋਂ ਹੀ ਦੇਖਿਆ ਜਾ ਰਿਹਾ ਹੈ।
ਜਾਣਕਾਰੀ ਮੁਤਾਬਕ ਨਿਰੰਜਨ ਸਿੰਘ ਨੇ Enforcement Directorate (ED) ਵਿੱਚ ਸੇਵਾ ਦੌਰਾਨ ਕਈ ਚਰਚਿਤ ਅਤੇ ਹਾਈ-ਪ੍ਰੋਫਾਈਲ ਮਾਮਲਿਆਂ ਦੀ ਜਾਂਚ ਕੀਤੀ ਸੀ। ਸੇਵਾਮੁਕਤੀ ਤੋਂ ਬਾਅਦ ਉਨ੍ਹਾਂ ਦੇ ਅਗਲੇ ਕਦਮ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਸਨ।
ਸੂਤਰਾਂ ਦਾ ਕਹਿਣਾ ਹੈ ਕਿ ਨਿਰੰਜਨ ਸਿੰਘ ਭਲਕੇ ਕਿਸੇ ਪ੍ਰੈੱਸ ਕਾਨਫਰੰਸ ਜਾਂ ਜਨਤਕ ਸਮਾਗਮ ਦੌਰਾਨ ‘ਵਾਰਿਸ ਪੰਜਾਬ ਦੇ’ ਨਾਲ ਜੁੜਨ ਸਬੰਧੀ ਰਸਮੀ ਐਲਾਨ ਕਰ ਸਕਦੇ ਹਨ। ਫਿਲਹਾਲ ਅਧਿਕਾਰਤ ਐਲਾਨ ਦੀ ਉਡੀਕ ਕੀਤੀ ਜਾ ਰਹੀ ਹੈ। ਜੇਕਰ ਇਹ ਐਲਾਨ ਹੁੰਦਾ ਹੈ ਤਾਂ ਨਿਰੰਜਨ ਸਿੰਘ ਦੀ ‘ਵਾਰਿਸ ਪੰਜਾਬ ਦੇ’ ਨਾਲ ਸੰਭਾਵਿਤ ਸ਼ਮੂਲੀਅਤ ਪੰਜਾਬ ਦੇ ਪੰਥਕ ਅਤੇ ਸਿਆਸੀ ਮਾਹੌਲ ਵਿੱਚ ਚਰਚਾ ਦਾ ਵਿਸ਼ਾ ਬਣ ਸਕਦੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਟ੍ਰੈਂਡਿੰਗ ਟੌਪਿਕ





















