(Source: ECI/ABP News/ABP Majha)
Punjab ਲਈ ਮੰਦਭਾਗੀ ਗੱਲ, ਬੱਚੀ ਨੂੰ ਜਾਨ ਗਵਾਉਣੀ ਪਈ, ਸਿੱਖਿਆ ਮੰਤਰੀ ਦੀ ਜ਼ਿੱਦ ਕਰਕੇ ਵਾਪਰੀ ਘਟਨਾ: ਪਰਗਟ ਸਿੰਘ
ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਲਈ ਇਹ ਮੰਦਭਾਗੀ ਗੱਲ ਹੈ ਸਾਡੀ ਇੱਕ ਬੱਚੀ ਨੂੰ ਆਪਣੀ ਜਾਨ ਗਵਾਉਣੀ ਪਈ। 1158 ਪ੍ਰੋਫੈਸਰ ਪਿਛਲੇ ਦੋ ਮਹੀਨਿਆਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਧਰਨੇ 'ਤੇ ਬੈਠੇ ਹਨ।
Punjab News: ਸਾਬਕਾ ਸਿੱਖਿਆ ਮੰਤਰੀ ਪਰਗਟ ਸਿੰਘ ਨੇ ਮਹਿਲਾ ਵੱਲੋਂ ਖੁਦਕੁਸ਼ੀ ਕਰਨ ਦੇ ਮਾਮਲੇ 'ਤੇ ਪੰਜਾਬ ਸਰਕਾਰ ਨੂੰ ਘੇਰਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ ਪੰਜਾਬ ਲਈ ਇਹ ਮੰਦਭਾਗੀ ਗੱਲ ਹੈ ਇੱਕ ਬੱਚੀ ਨੂੰ ਆਪਣੀ ਜਾਨ ਗਵਾਉਣੀ ਪਈ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮੌਤ ਸਿੱਖਿਆ ਮੰਤਰੀ ਹਰਜੋਤ ਬੈਂਸ ਦੀ ਜਿੱਦ ਕਰਕੇ ਹੋਈ ਹੈ।
ਪਰਗਟ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਪੰਜਾਬ ਲਈ ਇਹ ਮੰਦਭਾਗੀ ਗੱਲ ਹੈ ਸਾਡੀ ਇੱਕ ਬੱਚੀ ਨੂੰ ਆਪਣੀ ਜਾਨ ਗਵਾਉਣੀ ਪਈ। 1158 ਪ੍ਰੋਫੈਸਰ ਪਿਛਲੇ ਦੋ ਮਹੀਨਿਆਂ ਤੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਪਿੰਡ ਧਰਨੇ 'ਤੇ ਬੈਠੇ ਹਨ। ਅੱਜ ਦੀ ਇਹ ਘਟਨਾ ਮੰਤਰੀ ਦੀ ਜ਼ਿੱਦ ਕਾਰਨ ਹੋਈ ਹੈ। ਆਮ ਆਦਮੀ ਪਾਰਟੀ ਦਿੱਲੀ ਮਾਡਲ ਥੋਪਣ ਕਰਕੇ ਪੰਜਾਬ ਦਾ ਵੱਡਾ ਨੁਕਸਾਨ ਕਰਵਾ ਰਹੀ ਹੈ।
ਦੱਸ ਦਈਏ ਕਿ ਰੂਪਨਗਰ ਦੀ ਵਸਨੀਕ 35 ਸਾਲਾ ਮਹਿਲਾ ਨੇ ਸਰਹਿੰਦ ਨਹਿਰ ਵਿੱਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ ਹੈ। ਮ੍ਰਿਤਕਾ ਦੀ ਸ਼ਨਾਖਤ ਬਲਵਿੰਦਰ ਕੌਰ ਵਜੋਂ ਹੋਈ ਹੈ। ਉਹ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੀ ਗੰਭੀਰਪੁਰ ਪਿੰਡ ਵਿੱਚ ਸਥਿਤ ਰਿਹਾਇਸ਼ ਨੇੜੇ ਦੋ ਮਹੀਨੇ ਤੋਂ ਧਰਨਾ ਦੇ ਰਹੇ 1158 ਸਹਾਇਕ ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨ ਫਰੰਟ ਜਥੇਬੰਦੀ ਦੇ 483 ਮੈਂਬਰਾਂ ਵਿੱਚ ਸ਼ਾਮਲ ਸੀ।
ਪੀੜਤ ਬਲਵਿੰਦਰ ਕੌਰ ਦਾ ਖ਼ੁਦਕੁਸ਼ੀ ਪੱਤਰ ਵੀ ਬਰਾਮਦ ਹੋਇਆ ਹੈ, ਜਿਸ ਵਿੱਚ ਉਸ ਨੇ ਦੋਸ਼ ਲਗਾਇਆ ਹੈ ਕਿ ਸਿੱਖਿਆ ਮੰਤਰੀ ਉਸ ਦੀ ਮੌਤ ਲਈ ਜ਼ਿੰਮੇਵਾਰ ਹੈ। ਉਹ 3 ਦਸੰਬਰ 2021 ਨੂੰ ਸਹਾਇਕ ਪ੍ਰੋਫੈਸਰ ਵਜੋਂ ਨਿਯੁਕਤ ਹੋਣ ਤੋਂ ਬਾਅਦ ਲਗਾਤਾਰ ਔਕੜਾਂ ਦਾ ਸਾਹਮਣਾ ਕਰ ਰਹੀ ਸੀ।
ਹਾਸਲ ਜਾਣਕਾਰੀ ਅਨੁਸਾਰ ਅਕਤੂਬਰ 2021 ਵਿੱਚ 1158 ਪ੍ਰੋਫੈਸਰਾਂ ਤੇ ਲਾਇਬ੍ਰੇਰੀਅਨਾਂ ਦੀ ਭਰਤੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਦਸੰਬਰ ਵਿੱਚ ਇਨ੍ਹਾਂ ਵਿੱਚੋਂ 607 ਨੂੰ ਨਿਯੁਕਤੀ ਪੱਤਰ ਮਿਲ ਗਏ ਸਨ ਜਿਨ੍ਹਾਂ ਵਿੱਚੋਂ 124 ਨੇ ਆਪਣੀ ਡਿਊਟੀ ਜੁਆਇਨ ਕਰ ਲਈ ਸੀ। ਬਾਕੀ 483 ਨੂੰ ਹੈੱਡਕੁਆਰਟਰ ਵਿੱਚ ਜੁਆਇਨ ਕਰਵਾਉਣ ਦੇ ਬਾਵਜੂਦ ਕੰਮ ਨਹੀਂ ਸੀ ਦਿੱਤਾ ਗਿਆ ਕਿਉਂਕਿ ਭਰਤੀ ਵਿਰੁੱਧ ਅਦਾਲਤ ਵਿੱਚ ਵੱਡੀ ਗਿਣਤੀ ਪਟੀਸ਼ਨਾਂ ਦਾਇਰ ਹੋ ਗਈਆਂ ਸਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : Refrigerator Using Mistakes: ਬਹੁਤੇ ਲੋਕ ਨਹੀਂ ਜਾਣਦੇ ਫਰਿੱਜ ਦੀ ਸਹੀ ਵਰਤੋਂ, ਅਕਸਰ ਕਰਦੇ 3 ਖਤਰਨਾਕ ਗਲਤੀਆਂ
ਇਹ ਵੀ ਪੜ੍ਹੋ : ਕੀਤੇ ਤੁਹਾਡਾ ਬੱਚਾ ਵੀ ਤਾਂ ਨਹੀਂ ਹੋ ਰਿਹਾ ਚਿੜਚਿੜਾ! ਇਸ ਵਿਟਾਮਿਨ ਦੀ ਹੋ ਸਕਦੀ ਹੈ ਕਮੀ, ਜਾਣੋ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ