Mohali News: ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ 20 ਅਕਤੂਬਰ ਨੂੰ ਕਾਂਗਰਸ ਵਿੱਚ ਘਰ ਵਾਪਸੀ ਕਰ ਰਹੇ ਹਨ। ਮੁਹਾਲੀ ਨਗਰ ਨਿਗਮ ਦੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਸਮੇਤ ਦੋ ਦਰਜਨ ਤੋਂ ਵੱਧ ਕਾਂਗਰਸੀ ਕੌਂਸਲਰਾਂ ਨੇ ਸਿੱਧੂ ਦੀ ਘਰ ਵਾਪਸੀ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਕਾਂਗਰਸ ਮਜ਼ਬੂਤ ਹੋਵੇਗੀ।
ਰਾਜਿੰਦਰ ਸਿੰਘ ਰਾਣਾ, ਨਮਰਤਾ ਸਿੰਘ ਢਿੱਲੋਂ, ਕਮਲਜੀਤ ਸਿੰਘ, ਅਨੁਰਾਧਾ ਆਨੰਦ, ਬਲਰਾਜ ਕੌਰ ਧਾਲੀਵਾਲ, ਰਵਿੰਦਰ ਸਿੰਘ, ਮਨਜੀਤ ਕੌਰ, ਪਰਮਜੀਤ ਸਿੰਘ, ਜਸਬੀਰ ਸਿੰਘ ਮਣਕੂ, ਨਾਰਾਇਣ ਸਿੰਘ ਸਿੱਧੂ, ਬਲਜੀਤ ਕੌਰ, ਦਵਿੰਦਰ ਕੌਰ ਵਾਲੀਆ, ਨਵਜੋਤ ਸਿੰਘ ਬਾਛਲ ਸਮੇਤ ਦੋ ਦਰਜਨ ਕੌਂਸਲਰਾਂ ਨੇ ਬਿਆਨ ਰਾਹੀਂ ਕਿਹਾ ਕਿ ਸਾਬਕਾ ਮੰਤਰੀ ਦੀ ਪਾਰਟੀ ਵਿੱਚ ਵਾਪਸੀ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਕਾਂਗਰਸੀ ਕਾਰਕੁਨਾਂ ਦੇ ਹੌਸਲੇ ਬੁਲੰਦ ਹੋਣਗੇ।
ਉਨ੍ਹਾਂ ਕਿਹਾ ਕਿ ਸਿੱਧੂ ਦੇ ਪਾਰਟੀ ਛੱਡ ਜਾਣ ਮਗਰੋਂ ਵਿਧਾਨ ਸਭਾ ਹਲਕੇ ਮੁਹਾਲੀ ਦੇ ਕਾਂਗਰਸੀ ਕਾਰਕੁਨ ਖੁਦ ਨੂੰ ਲਾਵਾਰਿਸ ਮਹਿਸੂਸ ਕਰ ਰਹੇ ਸਨ। ਕੁਝ ਕਾਰਕੁਨ ਨਿਰਾਸ਼ ਹੋ ਕੇ ਘਰਾਂ ਬੈਠ ਗਏ ਸਨ। ਉਨ੍ਹਾਂ ਕਿਹਾ ਕਿ ਸਿੱਧੂ ਪਿਛਲੇ 40 ਸਾਲਾਂ ਤੋਂ ਕਾਂਗਰਸ ਵਿੱਚ ਸਰਗਰਮ ਹਨ ਤੇ ਉਨ੍ਹਾਂ ਨੇ ਵੱਖ-ਵੱਖ ਅਹੁਦਿਆਂ ਦੀ ਜ਼ਿੰਮੇਵਾਰੀ ਬਾਖੂਬੀ ਨਿਭਾਈ ਹੈ।
ਇਸੇ ਦੌਰਾਨ ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 20 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਪਾਰਟੀ ਦੀ ਸੂਬਾਈ ਲੀਡਰਸ਼ਿਪ ਦੀ ਅਗਵਾਈ ਹੇਠ ਉਨ੍ਹਾਂ ਦੀ ਕਾਂਗਰਸ ਪਾਰਟੀ ਵਿੱਚ ਹੋ ਰਹੀ ਘਰ ਵਾਪਸੀ ਮੌਕੇ ਉਨ੍ਹਾਂ ਦੇ ਸਮਰਥਕ ਪੰਚ, ਸਰਪੰਚ, ਕੌਂਸਲਰ ਤੇ ਹੋਰ ਵਰਕਰ ਮੌਜੂਦ ਹੋਣਗੇ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।