ਚੰਡੀਗੜ੍ਹ: ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਆਮ ਆਦਮੀ ਪਾਰਟੀ ਦੇ ਬਰਖਾਸਤ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਵੱਡੀ ਰਾਹਤ ਦਿੰਦੇ ਹੋਏ ਜ਼ਮਾਨਤ ਦੇ ਦਿੱਤੀ ਹੈ।ਦੱਸ ਦਈਏ ਕਿ ਪੰਜਾਬ ਸਰਕਾਰ ਦੇ ਬਰਖ਼ਾਸਤ ਸਿਹਤ ਮੰਤਰੀ ਡਾ. ਵਿਜੇ ਸਿੰਗਲਾ ਦੀ ਜ਼ਮਾਨਤ 'ਤੇ ਹਾਈਕੋਰਟ 'ਚ ਸੁਣਵਾਈ ਹੋਈ ਜਿਸ 'ਚ ਉਸ ਦੀ ਜ਼ਮਾਨਤ ਮਨਜ਼ੂਰ ਕਰ ਲਈ ਗਈ।
ਸਿੰਗਲਾ 'ਤੇ ਭ੍ਰਿਸ਼ਟਾਚਾਰ ਦੇ ਆਰੋਪ ਸੀ ਜਿਸ ਮਗਰੋਂ ਉਸ 'ਤੇ ਕਾਰਵਾਈ ਕਰਦੇ ਹੋਏ ਮੁੱਖ ਮੰਤਰੀ ਮਾਨ ਨੇ ਉਸਨੂੰ ਕੈਬਨਿਟ ਦੇ ਸਿਹਤ ਮੰਤਰੀ ਵਜੋਂ ਬਰਖਾਸਤ ਕਰ ਦਿੱਤਾ ਅਤੇ ਉਸ ਖਿਲਾਫ਼ ਕਾਨੂੰਨੀ ਕਾਰਵਾਈ ਚਲਵਾਈ।ਸਿੰਗਲਾ 24 ਮਈ ਤੋਂ ਜੇਲ੍ਹ 'ਚ ਬੰਦ ਸੀ।ਵਿਜੇ ਸਿੰਗਲਾ ਦੀ ਬਰਖਾਸਤਗੀ ਮਗਰੋਂ ਭਗਵੰਤ ਮਾਨ ਨੇ ਖ਼ੁਦ ਹੀ ਸਿਹਤ ਮੰਤਰਾਲਾ ਸੰਭਾਲ ਲਿਆ ਸੀ।
58 ਕਰੋੜ ਦੇ ਕੰਮ ਦੇ ਮਾਮਲੇ 'ਚੋਂ ਵਿਜੇ ਸਿੰਗਲਾ ਤੇ ਓਐਸਡੀ ਨੇ ਵੀ 1 ਫੀਸਦੀ ਕਮਿਸ਼ਨ ਦੀ ਮੰਗ ਕੀਤੀ ਸੀ। ਦੱਸ ਦੇਈਏ ਕਿ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਬਰਖਾਸਤ ਕਰਨ ਦੇ ਫੈਸਲੇ ਤੋਂ ਬਾਅਦ ਪੰਜਾਬ ਪੁਲਿਸ ਵੀ ਐਕਸ਼ਨ ਦੇ ਮੋਡ ਵਿੱਚ ਆ ਗਈ ਹੈ। ਪੰਜਾਬ ਪੁਲਿਸ ਨੇ ਸਾਬਕਾ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਗ੍ਰਿਫਤਾਰ ਕਰ ਲਿਆ ਹੈ। ਕੁਝ ਸਮਾਂ ਪਹਿਲਾਂ ਹੀ ਭਗਵੰਤ ਮਾਨ ਨੇ ਸਿੰਗਲਾ ਨੂੰ ਮੰਤਰੀ ਮੰਡਲ ਤੋਂ ਬਰਖਾਸਤ ਕਰ ਦਿੱਤਾ ਸੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ