Chamkila Murder Case: ਅਮਰ ਸਿੰਘ ਚਮਕੀਲਾ ਦੇ ਕਤਲ ਕੇਸ ਦੀ ਜਾਂਚ ਕਰੇਗੀ NIA? ਭਾਜਪਾ ਨੇ ਚੁੱਕਿਆ ਕਤਲਕਾਂਡ ਦਾ ਮੁੱਦਾ
Chamkila Murder Case: ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੇ ਕਤਲ ਦੀ ਜਾਂਚ ਕਰਵਾਉਣ ਦੀ ਮੁੜ ਮੰਗ ਉੱਠੀ ਹੈ। ਇਸ ਸਬੰਧੀ ਸਾਬਕਾ ਆਈਏਐਸ ਅਧਿਕਾਰੀ ਅਤੇ ਬੀਜੇਪੀ ਦੇ ਲੀਡਰ ਜਗਮੋਹਨ ਰਾਜੂ ਨੇਭਗਵੰਤ ਸਿੰਘ ਮਾਨ ਨੂੰ ਇੱਕ ਚਿੱਠੀ ਲਿਖੀ ਹੈ।
Chamkila Murder Case: ਮਰਹੂਮ ਪੰਜਾਬੀ ਗਾਇਕ ਅਮਰ ਸਿੰਘ ਚਮਕੀਲਾ ਦੇ ਕਤਲ ਦੀ ਜਾਂਚ ਕਰਵਾਉਣ ਦੀ ਮੁੜ ਮੰਗ ਉੱਠੀ ਹੈ। ਇਸ ਸਬੰਧੀ ਸਾਬਕਾ ਆਈਏਐਸ ਅਧਿਕਾਰੀ ਅਤੇ ਬੀਜੇਪੀ ਦੇ ਲੀਡਰ ਜਗਮੋਹਨ ਰਾਜੂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਇੱਕ ਚਿੱਠੀ ਲਿਖੀ ਹੈ। ਜਿਸ ਵਿੱਚ ਜਗਮੋਹਨ ਰਾਜੂ ਨੇ ਪੰਜਾਬੀ ਗਾਇਕ-ਲੇਖਕ ਅਮਰ ਸਿੰਘ ਚਮਕੀਲਾ ਦੇ ਅਣਸੁਲਝੇ ਹੋਏ ਕਤਲ ਕੇਸ ਨੂੰ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ।
ਜਗਮੋਹਨ ਰਾਜੂ ਨੇ ਇਹ ਵੀ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਕੌਮੀ ਜਾਂਚ ਏਜੰਸੀ (NIA) ਨੂੰ ਸੌਂਪੀ ਜਾਵੇ। ਰਾਜੂ ਨੇ ਸਵਾਲ ਕੀਤਾ ਕਿ - ਕੀ ਅਮਰ ਸਿੰਘ ਚਮਕੀਲਾ ਨੂੰ "ਸਿਰਫ਼ ਦਲਿਤ ਹੋਣ ਕਾਰਨ ਨਿਆਂ ਦੇਣ ਤੋਂ ਇਨਕਾਰ ਕੀਤਾ ਜਾ ਸਕਦਾ ਹੈ?"
ਜਗਮੋਹਨ ਰਾਜੂ ਨੇ ਸੁਝਾਅ ਦਿੱਤਾ ਕਿ 'ਆਪ' ਸਰਕਾਰ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਫੜਨ ਲਈ ਐਲਾਨੇ ਇਨਾਮ ਦੀ ਤਰਜ਼ 'ਤੇ ਚਮਕੀਲਾ ਦੇ ਕਤਲ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਇਨਾਮ ਦਾ ਐਲਾਨ ਕਰ ਸਕਦੀ ਹੈ। ਉਨ੍ਹਾਂ ਨੇ ਇਨਾਮੀ ਰਾਸ਼ੀ ਲਈ 5 ਲੱਖ ਰੁਪਏ ਦੇਣ ਦੀ ਪੇਸ਼ਕਸ਼ ਕੀਤੀ।
ਜਗਮੋਹਨ ਰਾਜੂ ਨੇ ਕਿਹਾ ਕਿ ਲੁਧਿਆਣਾ ਦੇ ਸੰਸਦ ਮੈਂਬਰ ਰਾਜਾ ਵੜਿੰਗ ਨੇ ਸੰਸਦ ਵਿਚ ਆਪਣੇ ਪਹਿਲੇ ਭਾਸ਼ਣ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮੂਸੇ ਵਾਲਾ ਦੇ ਕਾਤਲਾਂ ਵਿਰੁੱਧ ਮੁਕੱਦਮਾ ਚਲਾਉਣ ਲਈ ਦੱਬੀ ਹੋਈ ਆਵਾਜ਼ ਵਿਚ ਅਪੀਲ ਕੀਤੀ ਹੈ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ