School of eminence controversy: ਆਮ ਆਦਮੀ ਪਾਰਟੀ (ਆਪ) ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਵੱਲੋਂ ਸੂਬੇ ਦੇ ਪਹਿਲੇ ਸਕੂਲ ਆਫ਼ ਐਮੀਨੈਂਸ ਦੇ ਉਦਘਾਟਨ ਮਗਰੋਂ ਪਾਰਟੀ ਅੰਦਰ ਵੀ ਵੱਡਾ ਧਮਾਕਾ ਹੋਇਆ ਹੈ। ਵਿਰੋਧੀਆਂ ਦੇ ਨਾਲ ਹੀ ਪਾਰਟੀ ਅੰਦਰੋਂ ਵੀ ਸਕੂਲ ਆਫ਼ ਐਮੀਨੈਂਸ ਉਪਰ ਸਵਾਲ ਉੱਠੇ ਹਨ। ਇਹ ਸਵਾਲ ਸਾਬਕਾ ਆਈਜੀ ਤੇ ਅੰਮ੍ਰਿਤਸਰ ਉੱਤਰੀ ਤੋਂ 'ਆਪ' ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਠਾਏ ਹਨ।


 


ਦਰਅਸਲ ਪੰਜਾਬ ਸਰਕਾਰ ਵੱਲੋਂ ਪਹਿਲਾ ਸਕੂਲ ਆਫ਼ ਐਮੀਨੈਂਸ ਸੂਬੇ ਦੇ ਹਵਾਲੇ ਕੀਤੇ ਜਾਣ ਨੂੰ ਲੈ ਕੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਹੀ ਆਪਸ ਵਿੱਚ ਭਿੜ ਗਏ। ਇੱਕ ਪਾਸੇ ਜਿੱਥੇ ਇੱਕ ਵਿਧਾਇਕ ਨੇ ਸੋਸ਼ਲ ਮੀਡੀਆ 'ਤੇ ਪੰਜਾਬ ਸਰਕਾਰ ਦੀ ਇਸ ਕਾਮਯਾਬੀ 'ਤੇ ਵਧਾਈ ਦਿੱਤੀ, ਉਥੇ ਹੀ ਦੂਜੇ ਵਿਧਾਇਕ ਨੇ ਇਸ 'ਤੇ ਸਵਾਲ ਖੜ੍ਹੇ ਕਰ ਦਿੱਤੇ। ਇਹ ਸਵਾਲ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਉਠਾਏ ਹਨ।


ਦਰਅਸਲ ਪੰਜਾਬ ਦੇ ਸਾਬਕਾ ਮੰਤਰੀ ਡਾ: ਇੰਦਰਬੀਰ ਸਿੰਘ ਨਿੱਝਰ ਨੇ ਆਪਣੇ ਫੇਸਬੁੱਕ ਅਕਾਊਂਟ 'ਤੇ ਸਕੂਲ ਆਫ ਐਮੀਨੈਂਸ ਦੇ ਖੁੱਲ੍ਹਣ 'ਤੇ ਵਧਾਈ ਦਿੱਤੀ। ਉਨ੍ਹਾਂ ਨੇ ਇਸ ਪੋਸਟ ਦੇ ਨਾਲ ਕਈ ਖੂਬਸੂਰਤ ਤਸਵੀਰਾਂ ਵੀ ਸ਼ੇਅਰ ਕੀਤੀਆਂ ਪਰ ਇਸ ਮਗਰੋਂ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੋਸਟ ਪਾ ਕੇ ਸਵਾਲ ਖੜ੍ਹੇ ਕਰ ਦਿੱਤੇ।




ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਪੋਸਟ ਵਿੱਚ ਕਿਹਾ - ਡਾਕਟਰ ਸਾਹਬ, ਤੁਹਾਨੂੰ ਵੀ ਬਹੁਤ-ਬਹੁਤ ਵਧਾਈ ਹੋਵੇ ਜੀ, ਇਹ ਸਕੂਲ ਮੈਨੂੰ ਵੀ ਦਿਖਾਓ, ਜੇਕਰ ਇਹ ਨਵਾਂ ਬਣਿਆ ਹੋਵੇ। ਜਿੱਥੋਂ ਤੱਕ ਮੈਨੂੰ ਪਤਾ ਹੈ ਕਿ ਇਹ ਪਹਿਲਾਂ ਹੀ ਇੱਕ ਸ਼ਾਨਦਾਰ ਸਕੂਲ ਹੈ ਤੇ ਪਿਛਲੀਆਂ ਸਰਕਾਰਾਂ ਨੇ ਇਸ ਨੂੰ ਪਹਿਲਾਂ ਹੀ ਸਮਾਰਟ ਸਕੂਲ ਬਣਾ ਦਿੱਤਾ ਸੀ। ਮੈਨੂੰ ਵੀ ਕਈ ਵਾਰ ਇਸ ਸਕੂਲ ਦਾ ਦੌਰਾ ਕਰਨ ਦਾ ਮੌਕਾ ਮਿਲਿਆ ਹੈ।


ਇਹ ਨਿਸ਼ਚਿਤ ਹੈ ਕਿ ਹੁਣ ਕੁਝ ਨਵੀਂ ਮੁਰੰਮਤ ਕੀਤੀ ਗਈ ਹੋਵੇ। ਜਿੱਥੋਂ ਤੱਕ ਮੈਨੂੰ ਪਤਾ ਹੈ, ਸਤਪਾਲ ਡਾਂਗ ਨੇ ਇਸ ਸਕੂਲ ਦਾ ਚਿਹਰਾ ਹੀ ਬਦਲ ਦਿੱਤਾ ਸੀ। ਉਨ੍ਹਾਂ ਦੀ ਭਤੀਜੀ ਮਧੂ ਡਾਂਗ ਨੇ ਹਾਲ ਹੀ ਵਿੱਚ ਇੱਥੇ ਇੱਕ ਸਮਾਗਮ ਕਰਵਾਇਆ ਸੀ, ਜਿਸ ਵਿੱਚ ਮੈਨੂੰ ਵੀ ਹਾਜ਼ਰੀ ਭਰਨ ਦਾ ਮੌਕਾ ਮਿਲਿਆ ਸੀ। ਇਸ ਸਕੂਲ ਦਾ ਨਤੀਜਾ ਬਹੁਤ ਵਧੀਆ ਹੈ, ਮੈਂ ਕਾਫੀ ਸਮੇਂ ਤੋਂ ਦੇਖ ਰਿਹਾ ਹਾਂ। ਅਸੀਂ ਨਵੇਂ ਬਿਹਤਰੀਨ ਸਕੂਲ ਬਣਾਉਣ ਦਾ ਵਾਅਦਾ ਕੀਤਾ ਸੀ। ਕਿਰਪਾ ਕਰਕੇ ਇਸ ਬਾਰੇ ਚਾਨਣਾ ਪਾਓ।


Shame on Arvind Kejriwal & Bhagwant Mann for squandering crores of public exchequer money to re-inaugurate School of Eminence yesterday as his own Aam Aadmi Party Mla vijaypratap has totally trashed their claims by replying to  Nijjar Dr Mla on his Facebook that the school was already doing very well and was made a Smart School by previous govt! So why this Tamasha yesterday by misusing teachers and 750 buses to ferry Baukar workers? Punjab needs an answer?


ਉਧਰ ਕਾਂਗਰਸੀ ਲੀਡਰ ਸੁਖਪਾਲ ਖਹਿਰਾ ਨੇ ਘੇਰਿਆ ਹੈ। ਖਹਿਰਾ ਨੇ ਟਵੀਟ ਕੀਤਾ ਕਿ ਕੱਲ੍ਹ ਸਕੂਲ ਆਫ਼ ਐਮੀਨੈਂਸ ਦਾ ਮੁੜ ਉਦਘਾਟਨ ਕਰਨ ਲਈ ਸਰਕਾਰੀ ਖਜ਼ਾਨੇ ਦੇ ਕਰੋੜਾਂ ਰੁਪਏ ਬਰਬਾਦ ਕਰਨ ਲਈ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਲਈ ਸ਼ਰਮਨਾਕ ਗੱਲ ਹੈ। ਉਨ੍ਹਾਂ ਦੀ ਆਪਣੀ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਨੇ ਆਪਣੀ ਫੇਸਬੁੱਕ 'ਤੇ ਵਿਧਾਇਕ ਡਾ. ਨਿੱਝਰ ਨੂੰ ਜਵਾਬ ਦੇ ਕੇ ਉਨ੍ਹਾਂ ਦੇ ਦਾਅਵਿਆਂ ਨੂੰ ਪੂਰੀ ਤਰ੍ਹਾਂ ਰੱਦ ਕਰ ਦਿੱਤਾ ਹੈ। ਇਹ ਸਕੂਲ ਪਹਿਲਾਂ ਹੀ ਚੰਗਾ ਕਰ ਰਿਹਾ ਸੀ ਤੇ ਪਿਛਲੀ ਸਰਕਾਰ ਦੁਆਰਾ ਇਸ ਨੂੰ ਸਮਾਰਟ ਸਕੂਲ ਬਣਾਇਆ ਗਿਆ ਸੀ!