ਵਿਜੀਲੈਂਸ ਅਧਿਕਾਰੀਆਂ ਅੱਗੇ ਪੇਸ਼ ਹੋਏ ਸਾਬਕਾ ਮੰਤਰੀ ਗੁਰਪ੍ਰੀਤ ਕਾਂਗੜ
ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅੱਜ ਮੁੜ ਵਿਜੀਲੈਂਸ ਅਧਿਕਾਰੀਆਂ ਅੱਗੇ ਪੇਸ਼ ਹੋਏ। ਗੁਰਪ੍ਰੀਤ ਕਾਂਗੜ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਬਠਿੰਡਾ ਆਫਿਸ ਪਹੁੰਚੇ। ਕਾਂਗੜ ਤੋਂ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਬਣਾਉਣ...
Bathinda News: ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅੱਜ ਮੁੜ ਵਿਜੀਲੈਂਸ ਅਧਿਕਾਰੀਆਂ ਅੱਗੇ ਪੇਸ਼ ਹੋਏ। ਗੁਰਪ੍ਰੀਤ ਕਾਂਗੜ ਵਿਜੀਲੈਂਸ ਅੱਗੇ ਪੇਸ਼ ਹੋਣ ਲਈ ਬਠਿੰਡਾ ਆਫਿਸ ਪਹੁੰਚੇ। ਕਾਂਗੜ ਤੋਂ ਆਮਦਨ ਦੇ ਸ੍ਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿੱਚ ਵਿਜੀਲੈਂਸ ਅਧਿਕਾਰੀਆਂ ਨੇ ਪੁੱਛਗਿੱਛ ਕੀਤੀ।
ਦੱਸ ਦਈਏ ਕਿ ਵਿਜੀਲੈਂਸ ਵਿਭਾਗ ਬਠਿੰਡਾ ਵੱਲੋਂ ਇਸ ਤੋਂ ਪਹਿਲਾਂ ਗੁਰਪ੍ਰੀਤ ਕਾਂਗੜ ਨੂੰ 21 ਮਾਰਚ ਨੂੰ ਪੁੱਛਗਿੱਛ ਲਈ ਬੁਲਾਇਆ ਗਿਆ ਸੀ। ਉਸ ਦੌਰਾਨ ਸਵੇਰੇ 10.30 ਵਜੇ ਤੋਂ ਸ਼ਾਮੀਂ 5.15 ਵਜੇ ਤੱਕ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਤੋਂ ਵਿਜੀਲੈਂਸ ਵਿਭਾਗ ਵੱਲੋਂ ਪੁੱਛਗਿੱਛ ਕੀਤੀ ਗਈ ਸੀ।
ਵਿਜੀਲੈਂਸ ਵਿਭਾਗ ਦੀ ਪੁੱਛਗਿੱਛ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਨੇ ਕਿਹਾ ਸੀ ਕਿ ਵਿਜੀਲੈਂਸ ਵਿਭਾਗ ਵੱਲੋਂ ਉਨ੍ਹਾਂ ਨੂੰ ਸੰਮਨ ਕੀਤੇ ਗਏ ਸਨ। ਇਸ ਮਾਮਲੇ ਵਿੱਚ ਅੱਜ ਉਹ ਵਿਜਲੈਂਸ ਅਧਿਕਾਰੀਆਂ ਕੋਲ ਪੇਸ਼ ਹੋਏ ਸਨ।
ਇਸ ਮੌਕੇ ਵਿਜੀਲੈਂਸ ਅਧਿਕਾਰੀਆਂ ਵੱਲੋਂ ਜੋ-ਜੋ ਸਵਾਲ ਪੁੱਛੇ ਗਏ ਉਨ੍ਹਾਂ ਵੱਲੋਂ ਉਨ੍ਹਾਂ ਦਾ ਜਵਾਬ ਦਿੱਤਾ ਗਿਆ ਪਰ ਉਹ ਹੈਰਾਨ ਹਨ ਕਿ ਵਿਜੀਲੈਂਸ ਵੱਲੋਂ ਫਰਜੀ ਸ਼ਿਕਾਇਤ ਤੇ ਉਨ੍ਹਾਂ ਨਾਲ ਬਹੁਤ ਮਾੜਾ ਵਿਹਾਰ ਕੀਤਾ ਗਿਆ। ਉਨ੍ਹਾਂ ਕਿਹਾ ਸੀ ਕਿ ਜੱਦੀ ਜਾਇਦਾਦ ਦੇ ਮਾਮਲੇ ਵਿੱਚ ਵੀ ਵਿਜੀਲੈਂਸ ਵੱਲੋਂ ਉਨ੍ਹਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਅੱਜ ਮੁੜ ਸਾਬਕਾ ਕੈਬਨਿਟ ਗੁਰਪ੍ਰੀਤ ਕਾਂਗੜ ਵਿਜੀਲੈਂਸ ਅਧਿਕਾਰੀਆਂ ਅੱਗੇ ਪੇਸ਼ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਕਿਹਾ ਕਿ ਜੋ ਵਿਜੀਲੈਂਸ ਅਧਿਕਾਰੀਆਂ ਵੱਲੋਂ ਡਾਕੂਮੈਂਟ ਮੰਗੇ ਗਏ ਸਨ, ਉਹ ਨਾਲ ਲੈ ਕੇ ਆਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼
ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ