Punjab News: ਪੰਜਾਬ ਕਾਂਗਰਸ ਨੂੰ ਮਿਲਿਆ ਵਿਛੜਿਆ ਸਾਥੀ, ਪਿਓ ਪੁੱਤਰ ਦੀ ਹੋਈ ਘਰ ਵਾਪਸੀ
ਉਨ੍ਹਾਂ ਨੇ ਵੜਿੰਗ ਦੇ ਖਿਲਾਫ਼ ਲੁਧਿਆਣਾ ਲੋਕਸਭਾ ਹਲਕੇ ਤੋਂ ਚੋਣ ਲੜੀ ਸੀ ਇਸੇ ਲਈ ਪਿਤਾ ਦਰਸ਼ਨ ਬਰਾੜ ਨੂੰ ਵੀ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ । ਕਮਲਜੀਤ ਬਰਾੜ ਨੂੰ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਤੇ ਪਾਰਟੀ ਤੋਂ
Darshan Sinh Brar Rejoins Congress: ਪੰਜਾਬ ਕਾਂਗਰਸ ਦੇ ਸਾਬਕਾ ਵਿਧਾਇਕ ਅਤੇ ਮੰਤਰੀ ਦਰਸ਼ਨ ਸਿੰਘ ਬਰਾੜ ਅਤੇ ਉਨ੍ਹਾਂ ਦੇ ਦੂਜੇ ਪੁੱਤਰ ਗੁਰਜੰਟ ਸਿੰਘ ਬਰਾੜ ਨੇ ਮੁੜ ਤੋਂ ਕਾਂਗਰਸ ਦਾ ਹੱਥ ਫੜ ਲਿਆ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਉਨ੍ਹਾਂ ਨੂੰ ਮੁੜ ਤੋਂ ਸ਼ਾਮਲ ਕਰਵਾਇਆ ਹੈ । ਹਾਲਾਂਕਿ ਉਨ੍ਹਾਂ ਦੇ ਵੱਡੇ ਪੁੱਤਰ ਕਮਲਜੀਤ ਸਿੰਘ ਬਰਾੜ ਰਾਜਾ ਵੜਿੰਗ ਦੇ ਸਭ ਤੋਂ ਵੱਡੇ ਵਿਰੋਧੀ ਹਨ ਉਹ ਕਾਂਗਰਸ ਵਿੱਚ ਮੁੜ ਤੋਂ ਸ਼ਾਮਲ ਨਹੀਂ ਹੋਏ ਹਨ ।
ਉਨ੍ਹਾਂ ਨੇ ਵੜਿੰਗ ਦੇ ਖਿਲਾਫ਼ ਲੁਧਿਆਣਾ ਲੋਕਸਭਾ ਹਲਕੇ ਤੋਂ ਚੋਣ ਲੜੀ ਸੀ ਇਸੇ ਲਈ ਪਿਤਾ ਦਰਸ਼ਨ ਬਰਾੜ ਨੂੰ ਵੀ ਪਾਰਟੀ ਤੋਂ ਬਾਹਰ ਕੱਢ ਦਿੱਤਾ ਗਿਆ ਸੀ । ਕਮਲਜੀਤ ਬਰਾੜ ਨੂੰ ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਦੀ ਹਮਾਇਤ ਕਰਨ ਤੇ ਪਾਰਟੀ ਤੋਂ ਕੱਢਿਆ ਸੀ ਅਤੇ ਉਹ ਨਵਜੋਤ ਸਿੰਘ ਸਿੱਧੂ ਦੇ ਵੀ ਕਾਫੀ ਕਰੀਬੀ ਸੀ ।
ਰੱਖੜ ਪੁੰਨਿਆ ਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਸੱਦੀ ਗਈ ਕਾਂਫਰੰਸ ਵਿੱਚ ਕਮਲਜੀਤ ਸਿੰਘ ਬਰਾੜ ਪਹੁੰਚੇ ਸਨ ਅਤੇ ਬੀਤੇ ਦਿਨ ਉਨ੍ਹਾਂ ਨੇ ਐਲਾਨ ਕੀਤਾ ਸੀ ਕਿ ਜੇਕਰ ਗਿੱਦੜਬਾਹਾ ਤੋਂ ਰਾਜਾ ਵੜਿੰਗ ਦੇ ਪਰਿਵਾਰ ਦਾ ਕੋਈ ਮੈਂਬਰ ਖੜਾ ਹੋਵੇਗਾ ਤਾਂ ਉਹ ਵੀ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਨਗੇ ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
ABP Sanjha ਦੇ WhatsApp Channel ਨਾਲ ਵੀ ਤੁਸੀਂ ਇਸ ਲਿੰਕ ਰਾਹੀਂ ਜੁੜ ਸਕਦੇ ਹੋ -
https://whatsapp.com/channel/0029Va7Nrx00VycFFzHrt01l.
Join Our Official Telegram Channel: https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ