Sadhu Singh Dharamsot Arrested: ਪਿਛਲੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੀ ਕੈਬਨਿਟ 'ਚ ਜੰਗਲਾਤ ਮੰਤਰੀ ਰਹੇ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਗਿਆ।ਮੁਹਾਲੀ DFO ਦੀ ਗ੍ਰਿਫ਼ਤਾਰੀ ਦੇ ਬਾਅਦ ਫੜ੍ਹੇ ਗਏ ਕਾਨਟਰੈਕਟਰ ਨੇ ਸਾਬਕਾ ਮੰਤਰੀ ਧਰਮਸੋਤ ਨੂੰ ਰਿਸ਼ਵਤ ਦੇਣ ਦਾ ਖੁਲਾਸਾ ਕੀਤਾ।ਇਸ ਦੇ ਨਾਲ-ਨਾਲ ਦੋ ਹੋਰ ਦਲਾਲ ਵੀ ਗ੍ਰਿਫ਼ਤਾਰ ਕੀਤੇ ਗਏ ਹਨ।ਜਿਨ੍ਹਾਂ 'ਚ ਪੱਤਰਕਾਰ ਕੰਵਲਜੀਤ ਸਿੰਘ ਵੀ ਗ੍ਰਿਫ਼ਤਾਰ ਹੋਏ ਹਨ।ਧਰਮਸੋਤ 'ਤੇ ਚੰਡੀਗੜ੍ਹ ਦੇ ਕੋਲ ਮੁਹਾਲੀ ਦੀ ਫੌਰੈੱਸਟ ਲੈਂਡ 'ਤੇ ਪਰਮਿਸ਼ਨ ਦੇਣ ਨੂੰ ਲੈ ਕੇ ਵੱਡੇ ਘੁਟਾਲੇ ਅਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ।  

ਵਿਜੀਲੈਂਸ ਬਿਊਰੋ ਨੇ 2 ਜੂਨ ਨੂੰ ਮੁਹਾਲੀ ਦੇ ਜ਼ਿਲ੍ਹਾ ਜੰਗਲਾਤ ਅਫ਼ਸਰ ਗੁਰਅਮਨਪ੍ਰੀਤ ਸਿੰਘ ਬੈਂਸ ਅਤੇ ਠੇਕੇਦਾਰ ਹਰਮਹਿੰਦਰ ਸਿੰਘ ਉਰਫ਼ ਹੈਮੀ ਨੂੰ ਭ੍ਰਿਸ਼ਟਾਚਾਰ ਦੇ ਆਰੋਪ ਹੇਠ ਗ੍ਰਿਫ਼ਤਾਰ ਕੀਤਾ ਸੀ। ਇਹ ਕਾਰਵਾਈ WWICS ਕੰਪਨੀ ਦੇ ਮਾਲਕ ਦਵਿੰਦਰ ਸਿੰਘ ਸੰਧੂ ਦੀ ਸ਼ਿਕਾਇਤ ’ਤੇ ਕੀਤੀ ਗਈ ਸੀ। ਦੋਵਾਂ ਨੂੰ ਸੰਧੂ ਦੇ ਪ੍ਰਾਜੈਕਟਾਂ ਸਬੰਧੀ ਪੱਖ ਲੈਣ ਬਦਲੇ 2 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕਰਕੇ ਡੀਐੱਫ਼ਓ ਅਤੇ ਠੇਕੇਦਾਰ ਵਿਰੁੱਧ ਵਿਜੀਲੈਂਸ ਥਾਣਾ ਮੁਹਾਲੀ ਵਿੱਚ ਕੇਸ ਦਰਜ ਕੀਤਾ ਗਿਆ ਸੀ।

ਪਿਛਲੇ ਦਿਨੀਂ ਇਕ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਸੀ, ਜਿਸ ਦੇ ਆਧਾਰ ’ਤੇ ਤਾਜ਼ਾ ਮਾਮਲਾ ਦਰਜ ਕੀਤਾ ਗਿਆ।ਜਿਸ ਮਗਰੋਂ ਅਦਾਲਤ ਨੇ ਦੋਹਾਂ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ।ਜਿਸ 'ਚ ਹੁਣ ਖੁਲਾਸਾ ਹੋਇਆ ਹੈ ਕਿ ਸਾਧੂ ਸਿੰਘ ਧਰਮਸੋਤ ਨੇ ਰਿਸ਼ਵਤ ਲਈ ਹੈ।

ਵਿਜੀਲੈਂਸ ਬਿਊਰੋ ਨੇ ਮੁਹਾਲੀ ਦੇ ਡੀਐੱਫਓ ਮਾਮਲੇ ਵਿੱਚ ਫੜੇ ਗਏ ਠੇਕੇਦਾਰ ਹਰਮਿੰਦਰ ਸਿੰਘ ਹੈਮੀ ਤੋਂ ਪੁੱਛਗਿੱਛ ਦੌਰਾਨ ਪਤਾ ਲਗਾਇਆ ਕਿ ਜਦੋਂ ਸਾਧੂ ਸਿੰਘ ਧਰਮਸੋਤ ਮੰਤਰੀ ਸਨ ਤਾਂ ਜੰਗਲਾਤ ਵਿਭਾਗ ਵਿੱਚ ਦਲਾਲ ਪੈਸੇ ਦੇ ਕੇ ਸਭ ਕੁਝ ਕਰਵਾਉਂਦੇ ਸਨ। ਜੰਗਲਾਤ ਦੀ ਜ਼ਮੀਨ 'ਤੇ ਮਾਈਨਿੰਗ, ਦਰੱਖਤ ਕੱਟਣ ਦੀ ਇਜਾਜ਼ਤ, ਤਬਾਦਲਾ ਪੋਸਟਿੰਗ ਤੱਕ ਸਭ ਕੁਝ ਕੀਤਾ ਗਿਆ। ਵਿਜੀਲੈਂਸ ਨੇ ਦੋ ਹੋਰ ਦਲਾਲ ਵੀ ਕਾਬੂ ਕੀਤੇ ਹਨ।

ਵਿਜੀਲੈਂਸ ਅਨੁਸਾਰ ਸ਼ਿਕਾਇਤਕਰਤਾ ਦਵਿੰਦਰ ਸੰਧੂ ਤੇ ਉਸ ਦਾ ਪਿਤਾ ਬੀ ਐੱਸ ਸੰਧੂ ਕਰੀਬ 100 ਏਕੜ ਜ਼ਮੀਨ ਦੇ ਮਾਲਕ ਹਨ ਅਤੇ ਇਸ ਜ਼ਮੀਨ ਦਾ ਕੁਝ ਹਿੱਸਾ ਪੰਜਾਬ ਲੈਂਡ ਪ੍ਰਿਜ਼ਰਵੇਸ਼ਨ ਐਕਟ ਅਧੀਨ ਆਉਂਦਾ ਹੈ। ਵਣ ਰੇਂਜ ਅਫ਼ਸਰ ਰਣਜੋਧ ਸਿੰਘ ਵੱਲੋਂ ਬਲਜੀਤ ਸਿੰਘ ਸੰਧੂ ਖ਼ਿਲਾਫ਼ 24 ਅਪਰੈਲ ਨੂੰ ਥਾਣਾ ਨਵਾਂ ਗਰਾਓਂ ਵਿੱਚ ਸ਼ਿਕਾਇਤ ਦਰਜ ਕਰਵਾਈ ਗਈ ਸੀ। 

ਦਵਿੰਦਰ ਸੰਧੂ, ਰਣਜੋਧ ਸਿੰਘ ਤੇ ਅਮਨ ਪਟਵਾਰੀ ਨੇ ਜੰਗਲਾਤ ਠੇਕੇਦਾਰ ਹਰਮਹਿੰਦਰ ਸਿੰਘ ਨਾਲ ਉਨ੍ਹਾਂ ਦੇ ਦਫ਼ਤਰ ਵਿੱਚ ਮੁਲਾਕਾਤ ਕੀਤੀ, ਜਿੱਥੇ ਰਣਜੋਧ ਸਿੰਘ ਨੇ ਖੁਲਾਸਾ ਕੀਤਾ ਕਿ ਉਪਰੋਕਤ ਸ਼ਿਕਾਇਤ ਉਸ ਵੱਲੋਂ ਡੀਐੱਫ਼ਓ ਗੁਰਅਮਨਪ੍ਰੀਤ ਸਿੰਘ ਤੇ ਕੰਜ਼ਰਵੇਟਰ ਆਫ਼ ਫਾਰੈਸਟ (ਵਣਪਾਲ) ਵਿਸ਼ਾਲ ਚੌਹਾਨ ਦੇ ਕਹਿਣ ’ਤੇ ਕਰਵਾਈ ਗਈ ਹੈ। ਜੰਗਲਾਤ ਠੇਕੇਦਾਰ ਨੇ ਦਵਿੰਦਰ ਸੰਧੂ ਨਾਲ ਟੈਲੀਫੋਨ ’ਤੇ ਸੰਪਰਕ ਕੀਤਾ ਅਤੇ ਉਸ ਨੂੰ ਬੀਤੀ 30 ਅਪਰੈਲ ਨੂੰ ਗੁਰਅਮਨਪ੍ਰੀਤ ਸਿੰਘ ਡੀਐੱਫ਼ਓ ਨੂੰ ਮਿਲਣ ਲਈ 2 ਲੱਖ ਰੁਪਏ ਦੇ ਇੱਕ ਪੈਕੇਟ ਸਣੇ ਸੈਕਟਰ-74 ਸਥਿਤ ਆਪਣੇ ਦਫ਼ਤਰ ਸੱਦਿਆ। 

ਇਸ ਪਿੱਛੋਂ ਦਵਿੰਦਰ ਸਿੰਘ ਸੰਧੂ, ਹਰਮਹਿੰਦਰ ਸਿੰਘ ਦੇ ਦਫ਼ਤਰ ਗਿਆ ਅਤੇ ਉਸ ਨੇ ਸਾਰੀ ਘਟਨਾ ਰਿਕਾਰਡ ਕਰ ਲਈ। ਠੇਕੇਦਾਰ ਨੇ ਦਵਿੰਦਰ ਸੰਧੂ ਨੂੰ ਕਿਹਾ ਕਿ ਜੇਕਰ ਉਸ ਨੇ ਫਾਰਮ ਹਾਊਸ ਤੋਂ ਇੱਕ ਕਰੋੜ ਰੁਪਏ ਕਮਾਏ ਹਨ ਤਾਂ ਉਸ ’ਚੋਂ 90 ਲੱਖ ਰੁਪਏ ਡੀਐੱਫ਼ਓ ਨੂੰ ਦੇਣੇ ਬਣਦੇ ਹਨ। ਠੇਕੇਦਾਰ ਦੇ ਕਹਿਣ ’ਤੇ ਦਵਿੰਦਰ ਸੰਧੂ ਨੇ 2 ਲੱਖ ਰੁਪਏ ਵਾਲਾ ਪੈਕੇਟ ਡੀਐੱਫ਼ਓ ਨੂੰ ਸੌਂਪ ਦਿੱਤਾ। ਸੰਧੂ ਨੇ ਉਨ੍ਹਾਂ ਦੀ ਮੰਗ ਮੰਨਣ ਤੋਂ ਇਨਕਾਰ ਕਰ ਦਿੱਤਾ ਤਾਂ ਸ਼ਿਕਾਇਤਕਰਤਾ ਦੇ ਪਿਤਾ ਤੇ ਉਸ ਦੀ ਕੰਪਨੀ ਦੇ ਕਰਮਚਾਰੀ ਖ਼ਿਲਾਫ਼ ਨਵਾਂ ਗਰਾਓਂ ਥਾਣੇ ਵਿੱਚ ਕੇਸ ਦਰਜ ਕਰਵਾ ਦਿੱਤਾ ਗਿਆ ਸੀ।