ਪੜਚੋਲ ਕਰੋ

Punjab News: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ, IAS ਨੀਲਿਮਾ ਅਤੇ 10 ਸਰਕਾਰੀ ਅਧਿਕਾਰੀਆਂ ਦੇ ਖਿਲਾਫ਼ ਕੇਸ ਦਰਜ

ਪੜਤਾਲ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਪਲਾਟ ਸੂਬਾ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਵੇਚਿਆ ਜਾਂਦਾ ਤਾਂ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦੀ ਆਮਦਨ ਹੋਣੀ ਸੀ।

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਵੀਰਵਾਰ ਨੂੰ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ ਆਈਏਐਸ ਅਧਿਕਾਰੀ ਨੀਲਮਾ ਸਮੇਤ ਪੰਜਾਬ ਰਾਜ ਉਦਯੋਗਿਕ ਵਿਕਾਸ ਕਾਰਪੋਰੇਸਨ (ਪੀਐਸਆਈਡੀਸੀ) ਦੇ 10 ਸਰਕਾਰੀ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇੱਕ ਉਦਯੋਗਿਕ ਪਲਾਟ ਨੂੰ ਇੱਕ ਡਿਵੈਲਪਰ (ਰੀਅਲਟਰ) ਕੰਪਨੀ ਨੂੰ ਤਬਦੀਲ ਕਰਨ/ਵੰਡ ਕਰਨ ਅਤੇ ਪਲਾਟ ਕੱਟ ਕੇ ਟਾਊਨਸ਼ਿਪ ਸਥਾਪਤ ਕਰਨ ਦੀ ਪ੍ਰਵਾਨਗੀ ਦੇਣ ਦੇ ਦੋਸ਼ਾਂ ਹੇਠਾਂ ਅਪਰਾਧਿਕ ਮੁਕੱਦਮਾ ਦਰਜ ਕੀਤਾ ਹੈ। ਇਸ ਕੇਸ ਵਿੱਚ ਰੀਅਲਟਰ ਫਰਮ, ਗੁਲਮੋਹਰ ਟਾਊਨਸ਼ਿਪ ਪ੍ਰਾਈਵੇਟ ਲਿਮਟਿਡ ਦੇ ਤਿੰਨ ਮਾਲਕਾਂ/ਭਾਈਵਾਲਾਂ ਨੂੰ ਵੀ ਇਸ ਕੇਸ ਵਿੱਚ ਨਾਮਜਦ ਕੀਤਾ ਗਿਆ ਹੈ।

ਇਸ ਕੇਸ ਵਿੱਚ ਵਿਜੀਲੈਂਸ ਨੇ ਪੀਐਸਆਈਡੀਸੀ ਦੇ 7 ਅਧਿਕਾਰੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿਨਾਂ ਵਿੱਚ ਅੰਕੁਰ ਚੌਧਰੀ ਅਸਟੇਟ ਅਫਸਰ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਜੇ.ਐਸ. ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾਬੰਦੀ), ਆਸ਼ਿਮਾ ਅਗਰਵਾਲ ਏਟੀਪੀ (ਯੋਜਨਾਬੰਦੀ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸਡੀਈ ਸ਼ਾਮਲ ਹਨ ਜਿਨਾਂ ਨੇ ਆਪਸ ਵਿੱਚ ਮਿਲੀਭੁਗਤ ਕਰਕੇ ਉਕਤ ਫਰਮ ਨੂੰ ਅਣਉਚਿਤ ਲਾਭ ਪਹੁੰਚਾਇਆ।

ਇਹ ਪ੍ਰਗਟਾਵਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਰਾਜ ਵਿੱਚ ਉਦਯੋਗਾਂ ਨੂੰ ਪ੍ਰਫੁੱਲਤ ਕਰਨ ਦੇ ਉਦੇਸ਼ ਨਾਲ ਪੰਜਾਬ ਸਰਕਾਰ ਨੇ ਸਾਲ 1987 ਵਿੱਚ ‘ਆਨੰਦ ਲੈਂਪਸ ਲਿਮਟਿਡ’ ਕੰਪਨੀ ਨੂੰ ਵਿਕਰੀ ਡੀਡ ਰਾਹੀਂ 25 ਏਕੜ ਜਮੀਨ ਅਲਾਟ ਕੀਤੀ ਸੀ ਜੋ ਬਾਅਦ ਵਿੱਚ ‘ਸਿਗਨੀਫਾਈ ਇਨੋਵੇਸ਼ਨ’ ਨਾਮਕ ਫਰਮ ਨੂੰ ਤਬਦੀਲ ਕਰ ਦਿੱਤੀ ਗਈ ਸੀ।

ਇਹ ਪਲਾਟ ਫਿਰ ਪੀਐਸਆਈਡੀਸੀ ਤੋਂ ਇਤਰਾਜਹੀਨਤਾ ਸਰਟੀਫਿਕੇਟ ਪ੍ਰਾਪਤ ਕਰਨ ਤੋਂ ਬਾਅਦ ਸਿਗਨੀਫਾਈ ਇਨੋਵੇਸਨਜ ਨੇ ਵਿਕਰੀ ਡੀਡ ਰਾਹੀਂ ਗੁਲਮੋਹਰ ਟਾਊਨਸ਼ਿਪ ਨੂੰ ਵੇਚ ਦਿੱਤਾ ਸੀ। ਤਤਕਾਲੀ ਉਦਯੋਗ ਅਤੇ ਵਣਜ ਮੰਤਰੀ ਸੁੰਦਰ ਸ਼ਾਮ ਅਰੋੜਾ ਨੇ ਮਿਤੀ 17-03-2021 ਨੂੰ ਉਕਤ ਪਲਾਟ ਦੀ ਹੋਰ ਵੰਡ ਲਈ ਗੁਲਮੋਹਰ ਟਾਊਨਸ਼ਿਪ ਤੋਂ ਪ੍ਰਾਪਤ ਪੱਤਰ ਉਸ ਸਮੇਂ ਦੀ ਐਮਡੀ ਪੀਐਸਆਈਡੀਸੀ ਨੂੰ ਭੇਜ ਦਿੱਤਾ।

ਉਨਾਂ ਅੱਗੇ ਦੱਸਿਆ ਕਿ ਐਮ.ਡੀ., ਪੀ.ਐਸ.ਆਈ.ਡੀ.ਸੀ ਨੇ ਇਸ ਰੀਅਲਟਰ ਫਰਮ ਦੀ ਤਜਵੀਜ ਦੀ ਘੋਖ ਕਰਨ ਲਈ ਇੱਕ ਵਿਭਾਗੀ ਕਮੇਟੀ ਦਾ ਗਠਨ ਕਰ ਦਿੱਤਾ ਜਿਸ ਵਿੱਚ ਐਸ.ਪੀ.ਸਿੰਘ ਕਾਰਜਕਾਰੀ ਡਾਇਰੈਕਟਰ, ਅੰਕੁਰ ਚੌਧਰੀ ਅਸਟੇਟ ਅਫਸਰ, ਭਾਈ ਸੁਖਦੀਪ ਸਿੰਘ ਸਿੱਧੂ, ਦਵਿੰਦਰਪਾਲ ਸਿੰਘ ਜੀ.ਐਮ ਪਰਸੋਨਲ, ਤੇਜਵੀਰ ਸਿੰਘ ਡੀ.ਟੀ.ਪੀ., (ਹੁਣ ਮ੍ਰਿਤਕ), ਜੇ.ਐਸ ਭਾਟੀਆ ਚੀਫ ਜਨਰਲ ਮੈਨੇਜਰ (ਯੋਜਨਾ), ਆਸ਼ਿਮਾ ਅਗਰਵਾਲ ਏ.ਟੀ.ਪੀ.(ਯੋਜਨਾ), ਪਰਮਿੰਦਰ ਸਿੰਘ ਕਾਰਜਕਾਰੀ ਇੰਜਨੀਅਰ, ਰਜਤ ਕੁਮਾਰ ਡੀ.ਏ ਅਤੇ ਸੰਦੀਪ ਸਿੰਘ ਐਸ.ਡੀ.ਈ ਸ਼ਾਮਲ ਸਨ।

ਉਨਾਂ ਦੱਸਿਆ ਕਿ ਐਸਪੀ ਸਿੰਘ ਦੀ ਅਗਵਾਈ ਵਾਲੀ ਕਮੇਟੀ ਨੇ ਇਸ ਸਬੰਧ ਵਿੱਚ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸ਼ਨ ਅਤੇ ਐਸੋਸੀਏਸ਼ਨ ਦੇ ਮੈਮੋਰੰਡਮ ਦਾ ਨੋਟਿਸ ਲਏ ਬਿਨਾਂ ਉਪਰੋਕਤ ਰੀਅਲਟਰ ਫਰਮ ਨੂੰ 12 ਪਲਾਟਾਂ ਤੋਂ 125 ਪਲਾਟਾਂ ਵਿੱਚ ਵੰਡਣ ਦੇ ਪ੍ਰਸਤਾਵ ਨੂੰ ਮਨਜੂਰੀ ਦੇ ਦਿੱਤੀ। ਇਸ ਤੋਂ ਇਲਾਵਾ ਉਕਤ ਕਮੇਟੀ ਨੇ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਨਗਰ ਨਿਗਮ, ਬਿਜਲੀ ਬੋਰਡ, ਜੰਗਲਾਤ ਵਿਭਾਗ, ਰਾਜ ਫਾਇਰ ਬਿ੍ਰਗੇਡ ਆਦਿ ਦੀ ਸਲਾਹ ਲਏ ਬਿਨਾਂ ਹੀ ਗੁਲਮੋਹਰ ਟਾਊਨਸ਼ਿਪ ਸਬੰਧੀ ਤਜਵੀਜ ਦੀ ਸਿਫਾਰਸ਼ ਪ੍ਰਵਾਨ ਕਰ ਦਿੱਤੀ ਸੀ।

ਬੁਲਾਰੇ ਨੇ ਦੱਸਿਆ ਕਿ ਫੋਰੈਂਸਿਕ ਸਾਇੰਸ ਲੈਬਾਰਟਰੀ ਦੀ ਜਾਂਚ ਦੌਰਾਨ ਇਹ ਪਾਇਆ ਗਿਆ ਹੈ ਕਿ ਉਕਤ ਤਜਵੀਜ ਦੀ ਫਾਈਲ ਵਿਚ ਨੋਟਿੰਗ ਦੇ ਦੋ ਪੰਨੇ ਫਾਈਲ ਵਿਚ ਜੁੜੇ ਬਾਕੀ ਪੰਨਿਆਂ ਨਾਲ ਮੇਲ ਨਹੀਂ ਖਾਂਦੇ। ਇਹ ਪਾਇਆ ਗਿਆ ਕਿ ਉਕਤ ਕਮੇਟੀ ਮੈਂਬਰਾਂ ਨੇ ਜਾਅਲੀ ਦਸਤਾਵੇਜ ਨੱਥੀ ਕੀਤੇ ਹਨ ਅਤੇ ਉਕਤ ਦਰਖਾਸਤ/ਪ੍ਰਸਤਾਵ ਦੀ ਚੰਗੀ ਤਰਾਂ ਪੜਤਾਲ ਨਹੀਂ ਕੀਤ।

ਬੁਲਾਰੇ ਨੇ ਅੱਗੇ ਦੱਸਿਆ ਕਿ ਸਾਲ 1987 ਦੀ ਡੀਡ ਅਨੁਸਾਰ ਇਹ ਪਲਾਟ ਸਿਰਫ ਉਦਯੋਗਿਕ ਉਦੇਸ਼ਾਂ ਲਈ ਹੀ ਵਰਤਿਆ ਜਾਣਾ ਸੀ ਜਦਕਿ ਉਕਤ ਗੁਲਮੋਹਰ ਟਾਊਨਸ਼ਿਪ ਦਾ ਅਜਿਹਾ ਕੋਈ ਪਿਛੋਕੜ ਨਹੀਂ ਹੈ। ਉਨਾਂ ਅੱਗੇ ਦੱਸਿਆ ਕਿ ਪੀ.ਐਸ.ਆਈ.ਡੀ.ਸੀ. ਦੇ ਨਿਯਮਾਂ ਅਨੁਸਾਰ ਸਾਲ 1987 ਤੋਂ ਪਲਾਟਾਂ ਦੀ ਫੀਸ 20 ਰੁਪਏ ਪ੍ਰਤੀ ਗਜ ਅਤੇ 3 ਰੁਪਏ ਪ੍ਰਤੀ ਸਾਲ ਦੇ ਹਿਸਾਬ ਨਾਲ ਵਸੂਲੀ ਜਾਣੀ ਸੀ, ਜੋ ਕਿ ਕੁੱਲ 1,21,000 ਵਰਗ ਗਜ ਲਈ ਕੁੱਲ 1,51,25,000 ਰੁਪਏ ਬਣਦੀ ਸੀ। ਪਰ ਹੈਰਾਨੀਜਨਕ ਗੱਲ ਇਹ ਰਹੀ ਕਿ ਦੋਸ਼ੀ ਫਰਮ ਨੇ ਪਹਿਲਾਂ ਹੀ ਦਰਖਾਸਤ ਦੇ ਨਾਲ 27,83,000 ਰੁਪਏ ਦਾ ਪੇਅ ਆਰਡਰ ਨਾਲ ਨੱਥੀ ਕਰ ਦਿੱਤਾ ਸੀ ਜਦਕਿ ਪੀ.ਐਸ.ਆਈ.ਡੀ.ਸੀ. ਵੱਲੋਂ ਅਜਿਹੀ ਕੋਈ ਵੀ ਮੰਗ ਨਹੀਂ ਸੀ ਕੀਤੀ ਗਈ ਜਿਸ ਕਾਰਨ ਪੰਜਾਬ ਸਰਕਾਰ ਨੂੰ 1,23,42,000 ਰੁਪਏ ਦਾ ਵਿੱਤੀ ਨੁਕਸਾਨ ਹੋਇਆ ਹੈ।

ਉਨਾਂ ਦੱਸਿਆ ਕਿ ਪੜਤਾਲ ਦੌਰਾਨ ਪਾਇਆ ਗਿਆ ਕਿ ਜੇਕਰ ਇਹ ਪਲਾਟ ਸੂਬਾ ਸਰਕਾਰ ਦੀਆਂ ਹਦਾਇਤਾਂ/ਨਿਯਮਾਂ ਅਨੁਸਾਰ ਵੇਚਿਆ ਜਾਂਦਾ ਤਾਂ ਸਰਕਾਰ ਨੂੰ 600 ਤੋਂ 700 ਕਰੋੜ ਰੁਪਏ ਦੀ ਆਮਦਨ ਹੋਣੀ ਸੀ। ਗੁਲਮੋਹਰ ਟਾਊਨਸਸ਼ਿਪ ਵੱਲੋਂ 125 ਪਲਾਟਾਂ ਦੀ ਵਿਕਰੀ ਸਮੇਂ ਕਿਸੇ ਵੀ ਖਰੀਦਦਾਰ ਧਿਰ ਤੋਂ ਕੋਈ ਪ੍ਰਸਤਾਵ ਰਿਪੋਰਟ, ਪ੍ਰੋਜੈਕਟ ਰਿਪੋਰਟ, ਆਰਟੀਕਲ ਆਫ ਐਸੋਸੀਏਸਨ ਅਤੇ ਮੈਮੋਰੰਡਮ ਆਫ ਐਸੋਸੀਏਸਨ ਦੀ ਮੰਗ ਨਹੀਂ ਕੀਤੀ ਗਈ ਅਤੇ ਸਾਰੇ ਪਲਾਟ ਗੈਰ-ਕਾਨੂੰਨੀ ਢੰਗ ਨਾਲ ਵੇਚੇ ਗਏ।

ਉਨਾਂ ਦੱਸਿਆ ਕਿ ਅਜਿਹਾ ਕਰਕੇ ਉਪਰੋਕਤ ਕਮੇਟੀ ਮੈਂਬਰਾਂ, ਜਿਨਾਂ ਵਿੱਚ ਤਤਕਾਲੀ ਐਮ.ਡੀ. ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਸੁੰਦਰ ਸਾਮ ਅਰੋੜਾ ਸ਼ਾਮਲ ਸਨ, ਨੇ ਆਪਸ ਵਿੱਚ ਮਿਲੀਭੁਗਤ ਕਰਕੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਦਿਆਂ ਗੁਲਮੋਹਰ ਟਾਊਨਸਸ਼ਿਪ ਕੰਪਨੀ ਦੇ ਮਾਲਕਾਂ/ਡਾਇਰੈਕਟਰਾਂ ਜਗਦੀਪ ਸਿੰਘ, ਗੁਰਪ੍ਰੀਤ ਸਿੰਘ ਅਤੇ ਰਾਕੇਸ਼ ਕੁਮਾਰ ਸ਼ਰਮਾ ਨੂੰ ਗੈਰ-ਵਾਜ਼ਬ ਢੰਗ ਨਾਲ ਫਾਇਦਾ ਪਹੁੰਚਾਇਆ।

ਇਸ ਸਬੰਧੀ ਪੰਜਾਬ ਪੀ.ਐਸ.ਆਈ.ਡੀ.ਸੀ. ਦੇ ਉਪਰੋਕਤ ਸਾਰੇ ਦੋਸ਼ੀ ਅਧਿਕਾਰੀਆਂ/ਕਰਮਚਾਰੀਆਂ, ਸ੍ਰੀਮਤੀ ਨੀਲਿਮਾ ਅਤੇ ਸਾਬਕਾ ਮੰਤਰੀ ਦੇ ਖਿਲਾਫ ਵਿਜੀਲੈਂਸ ਬਿਊਰੋ ਦੇ ਥਾਣਾ ਮੋਹਾਲੀ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13 (1) (ਏ), 13 (2) ਅਤੇ ਭਾਰਤੀ ਦੰਡਾਵਲੀ ਦੀ ਧਾਰਾ 409, 420, 465, 467, 468, 471, 120-ਬੀ ਤਹਿਤ ਕੇਸ ਦਰਜ ਕੀਤਾ ਹੈ।ਉਨਾਂ ਕਿਹਾ ਕਿ ਜਾਂਚ ਦੌਰਾਨ ਹੋਰਨਾਂ ਵਿਅਕਤੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Advertisement
ABP Premium

ਵੀਡੀਓਜ਼

Komi Insaf Morcha ਨੇ ਕੀਤਾ ਵੱਡਾ ਐਲਾਨgyani harpreet on sikh| ਸਿੱਖ ਇਤਿਹਾਸ ਨਾਲ ਜੁੜੀਆਂ ਗਿਆਨੀ ਹਰਪ੍ਰੀਤ ਸਿੰਘ ਸਾਂਝੀਆਂ ਕੀਤੀਆਂ ਗੱਲਾਂ |Abp SanjhaMohali Building Collapse | ਮੋਹਾਲੀ ਬਿਲਡਿੰਗ ਹਾਦਸੇ ਦਾ ਅਸਲ ਸੱਚ ਆਇਆ ਸਾਹਮਣੇ! ਇੱਕ ਹੋਰ ਮੌਤ ਦੋ 'ਤੇ FIR.Big Breaking News | ਇਸ ਵਾਰ 26 ਜਨਵਰੀ ਤੇ ਦਿਖੇਗੀ ਪੰਜਾਬ ਦੀ ਝਾਕੀ |Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
ਆਮ ਲੋਕਾਂ ਨੂੰ ਮੋਦੀ ਸਰਕਾਰ ਦਾ ਨਵਾਂ ਝਟਕਾ ! ਹੁਣ ਪੁਰਾਣੀ ਕਾਰ ਖ਼ਰੀਦਣ 'ਤੇ ਦੇਣਾ ਪਵੇਗਾ 18 ਫੀਸਦੀ GST, ਸਰਕਾਰ ਦੇ ਆਏ ਅੱਛੇ ਦਿਨ
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ  ਸੀ EVM
Punjab News: ਖੰਨਾ 'ਚ 23 ਦਸੰਬਰ ਨੂੰ ਮੁੜ ਹੋਵੇਗੀ ਵੋਟਿੰਗ, ਰਾਜ ਚੋਣ ਕਮਿਸ਼ਨ ਨੇ ਦਿੱਤੇ ਹੁਕਮ, ਗਿਣਤੀ ਦੌਰਾਨ ਤੋੜੀਆਂ ਸੀ EVM
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
AP Dhillon ਅਤੇ Diljit Dosanjh ਵਿਚਾਲੇ ਸ਼ੁਰੂ ਹੋਈ ਜ਼ੁਬਾਨੀ ਜੰਗ, ਦੋਸਾਂਝਾਵਾਲਾ ਬੋਲਿਆ- ਮੇਰੇ ਪੰਗੇ ਸਰਕਾਰਾਂ ਨਾਲ, ਕਲਾਕਾਰਾਂ ਨਾਲ ਨੀਂ...
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Embed widget