Former minister to Rejoin Congress: ਪੰਜਾਬ ਵਿੱਚ ਕਾਂਗਰਸ ਨੂੰ ਜਿੱਥੇ ਵੱਡੇ ਝਟਕੇ ਲੱਗ ਰਹੇ ਹਨ। ਕਾਂਗਰਸੀ ਲੀਡਰ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਜਾਂ ਬੀਜੇਪੀ ਵਿੱਚ ਸ਼ਾਮਲ ਹੋ ਰਹੇ ਹਨ ਤਾਂ ਉੱਥੇ ਹੀ ਕਾਂਗਰਸ ਲਈ ਇੱਕ ਰਾਹਤ ਵਾਲੀ ਖ਼ਬਰ ਵੀ ਹੈ। ਪੰਜਾਬ ਕਾਂਗਰਸ ਨੁੰ ਛੱਡ ਕੇ ਗਏ ਸਾਬਕਾ ਮੰਤਰੀ ਅਤੇ ਸਾਬਕਾ ਵਿਧਾਇਕ ਅੱਜ ਘਰ ਵਾਪਸੀ ਕਰ ਰਹੇ ਹਨ।
ਅੱਜ ਪੰਜਾਬ ਕਾਂਗਰਸ ਭਵਨ ਚੰਡੀਗੜ੍ਹ ਵਿੱਚ ਸ਼ਾਮ 4:30 ਵਜੇ ਇੱਕ ਪ੍ਰੈੱਸ ਕਾਨਫਰੰਸ ਰੱਖੀ ਗਈ ਹੈ। ਜਿਸ ਦੀ ਸ਼ੁਰੂਆਤ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਕਰਨਗੇ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਘਰ ਵਾਪਸੀ ਵਿੱਚ ਅੱਜ ਸੁੰਦਰ ਸ਼ਾਮ ਅਰੋੜ ਦਾ ਨਾਮ ਵੀ ਹੈ।
ਮੰਨਿਆ ਜਾ ਰਿਹਾ ਹੈ ਕਿ ਸੁੰਦਰ ਸ਼ਾਮ ਅਰੋੜ ਅੱਜ ਕਾਂਗਰਸ 'ਚ ਵਾਪਸ ਆ ਰਹੇ ਹਨ। ਹਲਾਂਕਿ ਇਹ ਤਸਵੀਰ ਸ਼ਾਮ 4:30 ਵਜੇ ਸਾਫ਼ ਹੋ ਜਾਵੇਗੀ। ਇਸ ਤੋਂ ਇਲਾਵਾ ਹੋਰ ਵੀ ਕਾਂਗਰਸ ਦੇ ਸਾਬਕਾ ਵਿਧਾਇਕ ਹਨ ਜੋ ਵੱਖ ਵੱਖ ਪਾਰਟੀਆਂ ਵਿੱਚ ਚਲੇ ਗਏ ਸਨ ਉਹ ਅੱਜ ਵਾਪਸ ਕਾਂਗਰਸ ਵਿੱਚ ਆ ਸਕਦੇ ਹਨ।
ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵਿੱਚ ਸੁੰਦਰ ਸ਼ਾਮ ਅਰੋੜ ਕੈਬਨਿਟ ਮੰਤਰੀ ਰਹਿ ਚੁੱਕੇ ਹਨ। ਹੁਸ਼ਿਆਰਪੁਰ ਵਿਧਾਨ ਸਭਾ ਹਲਕੇ ਤੋਂ ਚੋਣ ਲੜਨ ਵਾਲੇ ਸੁੰਦਰ ਸ਼ਾਮ ਅਰੋੜਾ ਇਸ ਵਾਰ ਚੋਣਾਂ ਹਾਰ ਗਏ ਸਨ। ਇਸ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਸੁੰਦਰ ਸ਼ਾਮ ਅਰੋੜਾ ਖਿਲਾਫ਼ ਵੱਡੀ ਕਾਰਵਾਈ ਕੀਤੀ ਗਈ ਸੀ।
ਸੁੰਦਰ ਸ਼ਾਮ ਅਰੋੜਾ ਨੂੰ ਵਿਜੀਲੈਂਸ ਨੇ ਜ਼ੀਰਕਪੁਰ ਵਿਚ ਇੱਕ ਮੌਲ ਤੋਂ ਬਾਹਰ ਗ੍ਰਿਫ਼਼ਤਾਰ ਕਰ ਲਿਆ ਸੀ। ਜਦੋਂ ਉਹ ਕਥਿਤ ਤੌਰ 'ਤੇ ਵਿਜੀਲੈਂਸ ਨੂੰ 50 ਲੱਖ ਰੁਪਏ ਰਿਸ਼ਵਤ ਦੇਣ ਲਈ ਨਕਦੀ ਲੈ ਕੇ ਪਹੁੰਚੇ ਸਨ। ਵਿਜੀਲੈਂਸ ਦੇ ਵਿਰੇਂਦਰ ਕੁਮਾਰ ਨੇ ਦਾਅਵਾ ਕੀਤੀ ਸੀ ਕਿ ਭਾਜਪਾ ਆਗੂ ਨੇ ਇੱਕ ਵਿਜੀਲੈਂਸ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ।
ਵਿਰੇਂਦਰ ਕੁਮਾਰ ਸ਼ਰਮਾ ਵੀ ਹੁਸ਼ਿਆਰਪੁਰ ਦੇ ਰਹਿਣ ਵਾਲੇ ਸਨ। ਜਦੋਂ ਸੁੰਦਰ ਸ਼ਾਮ ਅਰੋੜ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਤਾਂ ਸਾਬਕਾ ਮੰਤਰੀ ਆਪਣੇ ਖਿਲਾਫ਼ ਜਾਂਚ ਨਾ ਕਰਨ ਲਈ ਰਿਸ਼ਵਤ ਦੇਣ ਗਏ ਸਨ। ਵਿਰੇਂਦਰ ਕੁਮਾਰ ਨੇ ਦੱਸਿਆ ਸੀ ਕਿ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਕਈ ਮਾਮਲਿਆਂ ਵਿੱਚ ਜਾਂਚ ਚੱਲ ਰਹੀ ਸੀ ਜਿਸ ਨੂੰ ਪ੍ਰਭਾਵਿਤ ਕਰਨ ਲਈ ਇਹ ਰਿਸ਼ਵਤ ਦਿੱਤੀ ਜਾ ਰਹੀ ਸੀ।