(Source: ECI/ABP News)
ਸ਼ਿਮਲਾ ਤੋਂ ਨਸ਼ੇ ਤੇ ਕੁੜੀ ਸਮੇਤ ਫੜ੍ਹੇ ਗਏ ਲੰਗਾਹ ਬਾਰੇ ਹੋਇਆ ਵੱਡਾ ਖ਼ੁਲਾਸਾ, 3 ਮਹੀਨੇ ਪਹਿਲਾਂ ਐਲਾਨਿਆ ਸੀ PO
ਸੁੱਚਾ ਸਿੰਘ ਲੰਗਾਹ ਦੇ ਪੁੱਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਥਾਣੇ ਵਿੱਚ ਦਰਜ 3 ਸਾਲ ਪੁਰਾਣੇ ਹੈਰੋਇਨ ਮਾਮਲੇ ਵਿੱਚ ਅਦਾਲਤ ਚ ਨਾ ਪੇਸ਼ ਹੋਣ ਕਰਕੇ 3 ਮਹੀਨੇ ਪਹਿਲਾਂ ਭਗੌੜਾ ਕਰਾਰ ਦੇ ਦਿੱਤਾ ਸੀ।
![ਸ਼ਿਮਲਾ ਤੋਂ ਨਸ਼ੇ ਤੇ ਕੁੜੀ ਸਮੇਤ ਫੜ੍ਹੇ ਗਏ ਲੰਗਾਹ ਬਾਰੇ ਹੋਇਆ ਵੱਡਾ ਖ਼ੁਲਾਸਾ, 3 ਮਹੀਨੇ ਪਹਿਲਾਂ ਐਲਾਨਿਆ ਸੀ PO Former ministers son has been declared a fugitive in Gurdaspur know details ਸ਼ਿਮਲਾ ਤੋਂ ਨਸ਼ੇ ਤੇ ਕੁੜੀ ਸਮੇਤ ਫੜ੍ਹੇ ਗਏ ਲੰਗਾਹ ਬਾਰੇ ਹੋਇਆ ਵੱਡਾ ਖ਼ੁਲਾਸਾ, 3 ਮਹੀਨੇ ਪਹਿਲਾਂ ਐਲਾਨਿਆ ਸੀ PO](https://feeds.abplive.com/onecms/images/uploaded-images/2024/04/11/0b6dcb7b945b39c473af30ce6ae9f1321712830734022674_original.jpg?impolicy=abp_cdn&imwidth=1200&height=675)
Punjab News: ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਮੰਤਰੀ ਸੁੱਚਾ ਸਿੰਘ ਲੰਗਾਹ ਦੇ ਪੁੱਤ ਪ੍ਰਕਾਸ਼ ਸਿੰਘ ਲੰਗਾਹ ਨੂੰ ਬੀਤੇ ਦਿਨ ਸ਼ਿਮਲਾ ਪੁਲਿਸ ਨੇ ਸਾਥੀਆਂ ਸਮੇਤ ਗ੍ਰਿਫ਼ਤਾਰ ਕੀਤਾ ਸੀ ਜਿਸ ਤੋਂ ਬਾਅਦ ਹੁਣ ਇਸ ਮਾਮਲੇ ਨਾਲ ਜੁੜੀ ਵੱਡੀ ਜਾਣਕਾਰੀ ਸਾਹਮਣੇ ਆਈ ਹੈ। ਸੁੱਚਾ ਸਿੰਘ ਲੰਗਾਹ ਦੇ ਪੁੱਤ ਨੂੰ ਗੁਰਦਾਸਪੁਰ ਜ਼ਿਲ੍ਹੇ ਦੇ ਧਾਰੀਵਾਲ ਥਾਣੇ ਵਿੱਚ ਦਰਜ 3 ਸਾਲ ਪੁਰਾਣੇ ਹੈਰੋਇਨ ਮਾਮਲੇ ਵਿੱਚ ਅਦਾਲਤ ਚ ਨਾ ਪੇਸ਼ ਹੋਣ ਕਰਕੇ 3 ਮਹੀਨੇ ਪਹਿਲਾਂ ਭਗੌੜਾ ਕਰਾਰ ਦੇ ਦਿੱਤਾ ਸੀ।
ਜ਼ਿਕਰ ਕਰ ਦਈਏ ਕਿ ਪ੍ਰਕਾਸ਼ ਸਿੰਘ ਲੰਗਾਹ ਨੂੰ ਹਿਮਾਚਲ ਪ੍ਰਦੇਸ਼ ਦੀ ਪੁਲਿਸ ਨੇ ਸ਼ਿਮਲਾ ਤੋਂ ਇੱਕ ਹੋਟਲ ਦੇ ਕਮਰੇ ਚੋਂ ਇੱਕ ਕੁੜੀ ਤੇ ਤਿੰਨ ਦੋਸਤਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਮੌਕੇ ਇਨ੍ਹਾਂ ਕੋਲੋਂ ਹੈਰੋਇਨ ਵੀ ਬਰਾਮਦ ਹੋਈ ਹੈ। ਕਿਹਾ ਜਾ ਰਿਹਾ ਹੈ ਜਿਸ ਵੇਲੇ ਇਨ੍ਹਾਂ ਦੀ ਗ੍ਰਿਫ਼ਤਾਰੀ ਹੋਈ ਉਸ ਵੇਲੇ ਇਹ ਨਸ਼ੇ ਵਿੱਚ ਸਨ। ਪੁਲਿਸ ਨੇ ਇਨ੍ਹਾਂ ਕੋਲੋਂ 42.89 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
ਦੱਸ ਦਈਏ ਕਿ ਤਿੰਨ ਸਾਲ ਪਹਿਲਾਂ ਗੁਰਦਾਸਪੁਰ ਦੇ ਧਾਰੀਵਾਲ ਵਿੱਚ ਪ੍ਰਕਾਸ਼ ਸਿੰਘ ਲੰਗਾਹ ਖ਼ਿਲਾਫ਼ ਹੈਰੋਇਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਵਿੱਚ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਸਾਲ 3 ਮਹੀਨੇ ਪਹਿਲਾਂ ਗੁਰਦਾਸਪੁਰ ਦੀ ਅਦਾਲਤ ਨੇ ਪ੍ਰਕਾਸ਼ ਸਿੰਘ ਲੰਗਾਹ ਨੂੰ ਭਗੌੜਾ ਐਲਾਨ ਕਰ ਦਿੱਤਾ ਸੀ ਜਿਸ ਤੋਂ ਬਾਅਦ ਹੁਣ ਸ਼ਿਮਲਾਂ ਤੋਂ ਹੈਰਇਨ ਸਮੇਤ ਪ੍ਰਕਾਸ਼ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।
Join Our Official Telegram Channel : -
https://t.me/abpsanjhaofficial
ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)