ਅੰਮ੍ਰਿਤਸਰ: ਸਾਬਕਾ ਵਿਧਾਇਕ ਤੇ ਅਕਾਲੀ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਸੁਰੱਖਿਆ ਲਈ ਪੁਲਿਸ ਕੋਲ ਪਹੁੰਚ ਕਰਕੇ ਆਰੋਪ ਲਾਇਆ ਹੈ ਕਿ ਉਸ ਨੂੰ ਬਿਸ਼ਨੋਈ ਗੈਂਗ ਦੇ ਮੈਂਬਰ ਭਿੰਦਾ ਵੱਲੋਂ ਫਿਰੌਤੀ ਦੀ ਕਾਲ ਆਈ ਸੀ।ਆਪਣੇ ਬਿਆਨ 'ਚ ਬੋਨੀ ਨੇ ਕਿਹਾ ਕਿ ਸ਼ੁੱਕਰਵਾਰ ਨੂੰ ਉਸ ਨੂੰ ਬਿਸ਼ਨੋਈ ਗੈਂਗ ਦਾ ਭਿੰਦਾ ਹੋਣ ਦਾ ਦਾਅਵਾ ਕਰਨ ਵਾਲੇ ਵਿਅਕਤੀ ਤੋਂ ਵ੍ਹਟਸਐਪ ਕਾਲ ਆਈ। ਉਸ ਨੇ ਕਿਹਾ ਕਿ ਮੁਲਜ਼ਮਾਂ ਨੇ ਉਸ ਤੋਂ “ਪ੍ਰੋਟੈਕਸ਼ਨ ਮਨੀ” ਵਜੋਂ 2.5 ਲੱਖ ਰੁਪਏ ਦੀ ਮੰਗ ਕੀਤੀ ਹੈ।
ਫੋਨ ਕਰਨ ਵਾਲੇ ਨੇ ਉਸਨੂੰ ਐਸਬੀਆਈ ਖਾਤੇ ਵਿੱਚ ਰਕਮ ਜਮ੍ਹਾ ਕਰਨ ਲਈ ਕਿਹਾ। ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਤੋਂ ਡਰਦੇ ਹੋਏ ਬੋਨੀ ਨੇ ਪੁਲਿਸ ਕਮਿਸ਼ਨਰ ਨੂੰ ਉਸ ਨੂੰ ਸੁਰੱਖਿਆ ਪ੍ਰਦਾਨ ਕਰਨ ਦੀ ਅਪੀਲ ਕੀਤੀ।ਭਿੰਦਾ ਖਿਲਾਫ ਧਾਰਾ 387 ਅਤੇ 506, ਆਈ.ਪੀ.ਸੀ. ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ, ਜਦਕਿ ਮਾਮਲੇ ਦੇ ਤੱਥਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸੇ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਕੰਬੋਹ ਥਾਣੇ ਅਧੀਨ ਪੈਂਦੇ ਪਿੰਡ ਵਡਾਲਾ ਭਿੱਟੇਵੜ ਦੇ ਇੱਕ ਵਪਾਰੀ ਨੂੰ ਫਿਰੌਤੀ ਮੰਗਣ ਦੇ ਦੋਸ਼ ਹੇਠ ਕੈਨੇਡਾ ਸਥਿਤ ਗੈਂਗਸਟਰ ਗੋਲਡੀ ਬਰਾੜ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਕਰਿਆਨੇ ਦੀ ਦੁਕਾਨ ਦੇ ਮਾਲਕ ਨੂੰ ਇੱਕ ਫੋਨ ਆਇਆ ਜਿਸ ਵਿੱਚ ਫੋਨ ਕਰਨ ਵਾਲੇ ਨੇ ਆਪਣੀ ਪਛਾਣ ਗੋਲਡੀ ਬਰਾੜ ਵਜੋਂ ਦਿੱਤੀ ਅਤੇ 5 ਲੱਖ ਰੁਪਏ ਦੀ ਮੰਗ ਕੀਤੀ।
ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ
ਇਹ ਵੀ ਪੜ੍ਹੋ: ਹੈਰਾਨੀਜਨਕ! ਇਸ ਦੇਸ਼ ਦੀ ਧਰਤੀ ਹਮੇਸ਼ਾ ਚਲਦੀ ਰਹਿੰਦੀ, 1500 ਕਿਲੋਮੀਟਰ ਹੋਰ ਅੱਗੇ ਵਧੇਗੀ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ