ਪੰਜਾਬ ਕਾਂਗਰਸ ਦੇ ਇੱਕ ਹੋਰ ਸਾਬਕਾ ਵਿਧਾਇਕ ਖਿਲਾਫ਼ ਪੁਲਿਸ ਨੇ ਕਾਰਵਾਈ ਕੀਤੀ ਹੈ। ਜ਼ੀਰਾ ਤੋਂ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਫਿਰੋਜ਼ਪੁਰ ਪੁਲਿਸ ਨੇ ਸਵੇਰੇ 5 ਵਜੇ ਗ੍ਰਿਫਤਾਰ ਕੀਤਾ ਹੈ। ਕੁਲਬੀਰ ਜ਼ੀਰਾ ਜਦੋਂ ਘਰ ਸੁੱਤਾ ਪਿਆ ਸੀ ਤਾਂ ਪੁਲਿਸ ਨੇ ਉਹਨਾਂ ਦੇ ਘਰ ਦਬਿਸ਼ ਦਿੱਤੀ ਅਤੇ ਸਾਬਕਾ ਵਿਧਾਇਕ ਨੂੰ ਫ਼ਿਰੋਜ਼ਪੁਰ ਪੁਲੀਸ ਨੇ ਘਰੋਂ ਚੁੱਕ ਲਿਆ।



ਕਰੀਬ 4 ਦਿਨ ਪਹਿਲਾਂ ਕੁਲਬੀਰ ਸਿੰਘ ਜ਼ੀਰਾ ਖਿਲਾਫ਼ ਬੀਡੀਪੀਓ ਦਫ਼ਤਰ ਵਿੱਚ ਧਰਨਾ ਦੇਣ ਅਤੇ ਕੰਮ ਵਿੱਚ ਰੁਕਾਵਟ ਪਾਉਣ ਦੇ ਦੋਸ਼ ਹੇਠ ਐਫਆਈਆਰ ਦਰਜ ਕੀਤੀ ਗਈ ਹੈ। ਇਸ ਤੋਂ ਬਾਅਦ ਕੁਲਬੀਰ ਜ਼ੀਰਾ ਨੇ ਐਲਾਨ ਕੀਤਾ ਸੀ ਕਿ ਉਹ 18 ਅਕਤੂਬਰ ਨੂੰ ਖੁੱਦ ਗ੍ਰਿਫ਼ਤਾਰੀ ਦੇਣਗੇ। ਪਰ ਉਸ ਤੋਂ ਪਹਿਲਾਂ ਹੀ ਪੁਲਿਸ ਨੇ ਕਾਬੂ ਕਰ ਲਿਆ। 



ਗ੍ਰਿਫ਼ਤਾਰ ਦੌਰਾਨ ਕੁਲਬੀਰ ਸਿੰਘ ਜ਼ੀਰਾ ਵੱਲੋਂ ਆਪਣੇ ਫੇਸਬੁੱਕ ਪੇਜ 'ਤੇ ਲਾਈਵ ਵੀ ਕੀਤਾ ਗਿਆ। ਜਿਸ ਵਿੱਚ ਉਹਨਾਂ ਨੇ ਲਿਖਿਆ ਕਿ  ਕੁਲਬੀਰ ਸਿੰਘ ਜ਼ੀਰਾ ਜਿਲ੍ਹਾਂ ਪ੍ਰਧਾਨ ਕਾਂਗਰਸ ਕਮੇਟੀ ਫਿਰੋਜ਼ਪੁਰ ਜੀ ਨੇ ਪੰਚ ਸਰਪੰਚ ਸਾਹਿਬਾਨਾਂ ਦੇ ਹੱਕ ਵਿੱਚ ਬਲਾਕ ਦਫਤਰ ਜ਼ੀਰਾ ਵਿਖੇ ਤਿੰਨ ਦਿਨ ਲਗਾਤਾਰ ਧਰਨਾ ਦਿੱਤਾ ਸੀ। ਜੋ ਸਰਕਾਰ ਵਲੋਂ ਕੁਲਬੀਰ ਸਿੰਘ ਜ਼ੀਰਾ ਅਤੇ ਸਾਥੀਆਂ ਤੇ ਪਰਚਾ ਕਰ ਦਿੱਤਾ ਸੀ। ਇਸ ਦੇ ਸਬੰਧ ਵਿੱਚ ਅੱਜ ਮਿਤੀ 17 ਅਕਤੂਬਰ ਦਿਨ ਮੰਗਲਵਾਰ ਸਵੇਰੇ 4:30 ਵਜੇ ਡੀ.ਐਸ.ਪੀ ਜ਼ੀਰਾ ਅਤੇ ਫਿਰੋਜ਼ਪੁਰ ਪੁਲਿਸ ਨੇ ਘਰੋ ਗਿਰਫਤਾਰ ਕਰ ਲਿਆ ।




ਚਾਰ ਦਿਨ ਪਹਿਲਾਂ  ਜ਼ੀਰਾ ਦੇ ਬੀਡੀਪੀਓ ਨੇ ਪੁਲੀਸ ਨੂੰ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਸਿੰਘ ਜ਼ੀਰਾ ਨੇ ਉਨ੍ਹਾਂ ਦੇ ਦਫ਼ਤਰ ਅੱਗੇ ਧਰਨਾ ਦਿੱਤਾ। ਇਸ ਦੌਰਾਨ ਉਹ ਆਪਣੇ ਸਾਥੀਆਂ ਨਾਲ ਦਫ਼ਤਰ ਵਿਚਲੇ ਉਸ ਦੇ ਕਮਰੇ ਵਿਚ ਜ਼ਬਰਦਸਤੀ ਦਾਖ਼ਲ ਹੋ ਗਿਆ।


ਕਾਂਗਰਸੀ ਆਗੂ ਨੇ ਸਰਕਾਰੀ ਕੰਮ ਵਿੱਚ ਦਖਲ ਦੇਣ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਨਾਲ ਵੀ ਮਾੜਾ ਵਿਵਹਾਰ ਕੀਤਾ। ਬੀਡੀਪੀਓ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। 


 


ਨੋਟ  : -  ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।


Join Our Official Telegram Channel : - 
https://t.me/abpsanjhaofficial