ਪੜਚੋਲ ਕਰੋ
Advertisement
ਸਾਬਕਾ MLA ਬੇਦੀ ਦੇ ਬੇਟੇ 'ਤੇ ਇਕ ਵਿਅਕਤੀ ਦੀ ਕੁੱਟਮਾਰ ਕਰਨ ਅਤੇ ਔਰਤਾਂ ਨਾਲ ਬਦਸਲੂਕੀ ਕਰਨ ਦਾ ਮਾਮਲਾ ਦਰਜ , ਜ਼ਮੀਨੀ ਵਿਵਾਦ ਨੂੰ ਲੈ ਕੇ ਹੋਇਆ ਸੀ ਹੰਗਾਮਾ
ਲੁਧਿਆਣਾ 'ਚ ਬੁੱਧਵਾਰ ਨੂੰ ਸਾਬਕਾ ਵਿਧਾਇਕ ਹਰੀਸ਼ ਬੇਦੀ ਦੇ ਬੇਟੇ ਭਾਜਪਾ ਨੇਤਾ ਹਨੀ ਬੇਦੀ 'ਤੇ ਥਾਣਾ ਡਵੀਜ਼ਨ ਨੰਬਰ 2 'ਚ ਇਕ ਵਿਅਕਤੀ ਦੀ ਕੁੱਟਮਾਰ ਅਤੇ ਔਰਤਾਂ ਨਾਲ ਬਦਸਲੂਕੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ
ਲੁਧਿਆਣਾ : ਲੁਧਿਆਣਾ 'ਚ ਬੁੱਧਵਾਰ ਨੂੰ ਸਾਬਕਾ ਵਿਧਾਇਕ ਹਰੀਸ਼ ਬੇਦੀ ਦੇ ਬੇਟੇ ਭਾਜਪਾ ਨੇਤਾ ਹਨੀ ਬੇਦੀ 'ਤੇ ਥਾਣਾ ਡਵੀਜ਼ਨ ਨੰਬਰ 2 'ਚ ਇਕ ਵਿਅਕਤੀ ਦੀ ਕੁੱਟਮਾਰ ਅਤੇ ਔਰਤਾਂ ਨਾਲ ਬਦਸਲੂਕੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਸ਼ਿਕਾਇਤਕਰਤਾ ਓਮ ਪ੍ਰਕਾਸ਼ (47) ਵਾਸੀ ਜਨਕਪੁਰੀ ਨੇ ਦੱਸਿਆ ਕਿ 25 ਜੁਲਾਈ ਨੂੰ ਉਹ ਚਾਹ ਪੀਣ ਲਈ ਚਾਹ ਦੀ ਦੁਕਾਨ ’ਤੇ ਰੁਕਿਆ ਸੀ। ਇਸ ਦੌਰਾਨ ਦੋਸ਼ੀ ਹਨੀ ਬੇਦੀ ਉੱਥੇ ਪਹੁੰਚ ਗਿਆ ਅਤੇ ਉਸ ਦੀ ਬੇਰਹਿਮੀ ਨਾਲ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਓਮ ਪ੍ਰਕਾਸ਼ ਅਨੁਸਾਰ ਮੁਲਜ਼ਮ ਨੇ ਮੌਕੇ ਤੋਂ ਭੱਜਣ ਤੋਂ ਪਹਿਲਾਂ ਉਸ ਨੂੰ ਧਮਕੀ ਦਿੱਤੀ ਸੀ।
ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਟਹਿਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਥਾਣਾ ਡਵੀਜ਼ਨ ਨੰਬਰ 2 ਵਿੱਚ ਆਈਪੀਸੀ ਦੀ ਧਾਰਾ 323, 341 ਅਤੇ 506 ਤਹਿਤ ਕੇਸ ਦਰਜ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਪੁਲਿਸ ਮੁਲਜ਼ਮ ਹਨੀ ਬੇਦੀ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ।
ਜਾਣਕਾਰੀ ਅਨੁਸਾਰ ਓਮ ਪ੍ਰਕਾਸ਼ ਨੇ ਇਲਾਕੇ ਦੀਆਂ ਔਰਤਾਂ ਅਤੇ ਮਰਦਾਂ ਨਾਲ ਜ਼ਮੀਨੀ ਵਿਵਾਦ ਨੂੰ ਲੈ ਕੇ ਏਸੀਪੀ ਸੈਂਟਰਲ ਦੇ ਦਫ਼ਤਰ ਦੇ ਬਾਹਰ ਧਰਨਾ ਦਿੱਤਾ ਸੀ। ਇਸ ਮਾਮਲੇ ਵਿੱਚ ਇੱਕ ਧਿਰ ਨੇ ਦੋਸ਼ ਲਾਇਆ ਸੀ ਕਿ ਜਨਕਪੁਰੀ ਦੇ ਕੁਝ ਲੋਕ ਉਸ ਦੀ ਜ਼ਮੀਨ ਹੜੱਪਣ ਦੀ ਕੋਸ਼ਿਸ਼ ਕਰ ਰਹੇ ਹਨ।
ਇਸ ਦੇ ਨਾਲ ਹੀ ਲੋਕਾਂ ਨੇ ਦੋਸ਼ ਲਾਇਆ ਕਿ ਜਿਸ ਥਾਂ ਦੀ ਗੱਲ ਕੀਤੀ ਜਾ ਰਹੀ ਹੈ, ਉਸ ਦਾ ਮਾਮਲਾ ਅਦਾਲਤ ਵਿੱਚ ਹੈ ਪਰ ਹਨੀ ਬੇਦੀ ਮੁਲਜ਼ਮਾਂ ਦਾ ਪੱਖ ਲੈ ਰਹਿ ਹੈ। ਇੱਕ ਔਰਤ ਕਿਰਨ ਨੇ ਦੋਸ਼ ਲਾਇਆ ਸੀ ਕਿ ਏਸੀਪੀ ਦਫ਼ਤਰ ਦੇ ਬਾਹਰ ਪਰਤਦੇ ਸਮੇਂ ਹਨੀ ਬੇਦੀ ਨੇ ਉਸ ਦਾ ਰਸਤਾ ਰੋਕਿਆ ਅਤੇ ਧਮਕੀਆਂ ਦਿੱਤੀਆਂ ਜਦਕਿ ਹਨੀ ਬੇਦੀ ਪਹਿਲਾਂ ਹੀ ਇਨ੍ਹਾਂ ਸਾਰੇ ਦੋਸ਼ਾਂ ਤੋਂ ਇਨਕਾਰ ਕਰ ਚੁੱਕਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ 'ਤੇ ਲੱਗੇ ਦੋਸ਼ ਬੇਬੁਨਿਆਦ ਹਨ। ਉਹ ਆਪਣੇ ਇਲਾਕੇ ਦੀਆਂ ਔਰਤਾਂ ਦਾ ਸਤਿਕਾਰ ਕਰਦਾ ਹੈ।
ਸ਼ਿਕਾਇਤਕਰਤਾਵਾਂ ਅਨੁਸਾਰ ਸਥਾਨਕ ਲੋਕਾਂ ਨੇ ਕਰੀਬ 25 ਸਾਲ ਪਹਿਲਾਂ ਇਸ ਇਲਾਕੇ ਵਿੱਚ ਮੰਦਰ ਦੀ ਸਥਾਪਨਾ ਕੀਤੀ ਸੀ। ਇਕ ਔਰਤ ਮੰਦਰ ਦੀ ਦੇਖ-ਭਾਲ ਕਰਦੀ ਸੀ, ਜਿਸ ਦੀ 10 ਤੋਂ 15 ਸਾਲ ਪਹਿਲਾਂ ਮੌਤ ਹੋ ਗਈ ਸੀ। ਉਦੋਂ ਤੋਂ ਮੰਦਰ ਬੰਦ ਹੈ। ਹੁਣ ਕੁਝ ਮੁਲਜ਼ਮ ਜ਼ਮੀਨ ’ਤੇ ਨਾਜਾਇਜ਼ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਹਨੀ ਬੇਦੀ ਮੁਲਜ਼ਮਾਂ ਦਾ ਸਾਥ ਦੇ ਰਿਹਾ ਹੈ।
Follow Breaking News on abp LIVE for more latest stories and trending topics. Watch breaking news and top headlines online on abp sanjha LIVE TV
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਅੰਮ੍ਰਿਤਸਰ
ਪੰਜਾਬ
ਪੰਜਾਬ
Advertisement