ਚੰਡੀਗੜ੍ਹ: ਮਾਈਨਿੰਗ ਐਕਟ ਵਿੱਚ ਗ੍ਰਿਫ਼ਤਾਰ ਪੰਜਾਬ ਕਾਂਗਰਸ ਦੇ ਆਗੂ ਅਤੇ ਸਾਬਕਾ ਵਿਧਾਇਕ ਜੋਗਿੰਦਰ ਪਾਲ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ ਗਿਆ। ਉਨ੍ਹਾਂ ਨੂੰ ਕੋਰਟ ਨੇ 2 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ।


ਉਨ੍ਹਾਂ ਨੇ ਭੋਆ ਤੋਂ 2017 ਦੀਆਂ ਵਿਧਾਨ ਸਭਾ ਚੋਣਾਂ ਹਲਕਾ ਵਿਧਾਨ ਸਭਾ ਤੋਂ ਜਿੱਤੀਆਂ ਸਨ ਅਤੇ 2022 ਵਿੱਚ ਹਾਰ ਗਏ ਸਨ। ਪਠਾਨਕੋਟ ਦੇ ਇਸ ਇਲਾਕੇ ਵਿੱਚ ਵੱਡੇ ਪੱਧਰ ’ਤੇ ਮਾਈਨਿੰਗ ਹੁੰਦੀ ਹੈ। ਜੋਗਿੰਦਰਪਾਲ ਇੱਕ ਜਨਤਕ ਪ੍ਰੋਗਰਾਮ ਵਿੱਚ ਸਵਾਲ ਪੁੱਛਣ 'ਤੇ ਇੱਕ ਨੌਜਵਾਨ ਨੂੰ ਥੱਪੜ ਮਾਰਨ ਦੀ ਵੀਡੀਓ ਵਾਇਰਲ ਹੋਣ ਤੋਂ ਬਾਅਦ ਸੁਰਖੀਆਂ ਵਿੱਚ ਸੀ। ਪ੍ਰਤਾਪ ਬਾਜਵਾ ਦੇ ਕਰੀਬੀ ਹਨ।


ਕਾਂਗਰਸ ਨੇ ਆਪਣੇ ਸਾਬਕਾ ਵਿਧਾਇਕ ਦੀ ਗ੍ਰਿਫਤਾਰੀ ਨੂੰ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਕਰਾਰ ਦੇ ਰਹੀ ਹੈ। ਪੰਜਾਬ ਸਰਕਾਰ ਦੇ ਬਿਆਨ ਵਿਚ ਪਠਾਨਕੋਟ ਦੇ ਸੀਨੀਅਰ ਪੁਲਿਸ ਕਪਤਾਨ ਅਰੁਣ ਸੈਣੀ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਭਰੋਸੇਯੋਗ ਸੂਚਨਾ 'ਤੇ ਕਾਰਵਾਈ ਕਰਦਿਆਂ, ਇੱਕ ਪੁਲਿਸ ਟੀਮ 8 ਜੂਨ ਨੂੰ ਪਿੰਡ ਮੈਰਾ ਕਲਾਂ ਨੇੜੇ ਇੱਕ ਕਰੱਸ਼ਰ ਵਾਲੀ ਥਾਂ 'ਤੇ ਭੇਜੀ ਗਈ ਸੀ, ਜਿੱਥੇ ਕੁਝ ਲੋਕ ਗੈਰ-ਕਾਨੂੰਨੀ ਤੌਰ 'ਤੇ ਮਾਈਨਿੰਗ ਕਰਦੇ ਸਨ। ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਦੇ ਸਾਬਕਾ ਵਿਧਾਇਕ ਦੀ ਮਨਮਾਨੀ ਗ੍ਰਿਫਤਾਰੀ ਦੀ ਨਿਖੇਧੀ ਕਰਦਿਆਂ ਕਿਹਾ ਕਿ ਇਹ ਸਿਆਸੀ ਬਦਲਾਖੋਰੀ ਦਾ ਸਪੱਸ਼ਟ ਮਾਮਲਾ ਹੈ।


ਉਨ੍ਹਾਂ ਦੱਸਿਆ ਕਿ ਪੁਲੀਸ ਟੀਮਾਂ ਨੇ ਮੌਕੇ ਤੋਂ ਭਾਰੀ ਮਸ਼ੀਨ ਅਤੇ ਇਕ ਟਰੈਕਟਰ-ਟਰਾਲੀ ਬਰਾਮਦ ਕਰ ਲਿਆ। ਹਾਲਾਂਕਿ ਇਸ ਦਾ ਸੰਚਾਲਕ ਅਤੇ ਇਕ ਹੋਰ ਵਿਅਕਤੀ ਮੌਕੇ ਤੋਂ ਭੱਜਣ ਵਿੱਚ ਕਾਮਯਾਬ ਹੋ ਗਏ। 8 ਜੂਨ ਨੂੰ ਤਾਰਾਗੜ ਥਾਣੇ ਵਿਚ ਮਾਈਨਿੰਗ ਐਂਡ ਮਿਨਰਲਜ਼ ਐਕਟ ਦੀਆਂ ਧਾਰਾਵਾਂ ਤਹਿਤ ਐਫ. ਆਈ. ਆਰ. ਦਰਜ ਕੀਤੀ ਗਈ ਸੀ।


ਜੋਗਿੰਦਰ ਪਾਲ ਖਿਲਾਫ ਇਹ ਕਾਰਵਾਈ ਮੁੱਖ ਮੰਤਰੀ ਮਾਨ ਦੇ ਉਸ ਬਿਆਨ ਤੋਂ ਬਾਅਦ ਹੋਈ ਹੈ, ਜਿਸ 'ਚ ਉਨ੍ਹਾਂ ਕਿਹਾ ਸੀ ਕਿ ਭ੍ਰਿਸ਼ਟ ਸਾਬਕਾ ਮੰਤਰੀਆਂ ਅਤੇ ਨੇਤਾਵਾਂ ਦੀ ਸੂਚੀ ਤਿਆਰ ਕੀਤੀ ਗਈ ਹੈ। ਸਾਰਿਆਂ ਨੂੰ ਜੇਲ੍ਹ ਭੇਜ ਦਿੱਤਾ ਜਾਵੇਗਾ। ਉਨ੍ਹਾਂ 'ਤੇ ਅਜਿਹੀਆਂ ਧਾਰਾਵਾਂ ਲਗਾਈਆਂ ਜਾਣਗੀਆਂ ਕਿ ਉਨ੍ਹਾਂ ਨੂੰ ਜ਼ਮਾਨਤ ਵੀ ਨਹੀਂ ਮਿਲੇਗੀ।