ਲੁਧਿਆਣਾ : ਬਲਾਤਕਾਰ ਮਾਮਲੇ ਦੇ ਦੋਸ਼ੀ ਸਾਬਕਾ ਵਿਧਾਇਕ ਸਿਮਰਜੀਤ ਬੈਂਸ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਬਾਕੀ 4 ਦੋਸ਼ੀਆਂ ਨੂੰ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ ਜੇਲ੍ਹ ਭੇਜ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ 11 ਜੁਲਾਈ ਨੂੰ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ 4 ਸਾਥੀਆਂ ਸਮੇਤ ਅਦਾਲਤ 'ਚ ਸਿਰੰਡਰ ਕੀਤਾ ਸੀ। ਪੁਲੀਸ ਨੇ ਪਹਿਲਾਂ ਬੈਂਸ ਤੇ ਉਸ ਦੇ ਸਾਥੀਆਂ ਨੂੰ ਤਿੰਨ ਦਿਨ ਦੇ ਰਿਮਾਂਡ ’ਤੇ ਲਿਆ ਸੀ। ਹੁਣ ਪੁਲਿਸ ਨੇ ਦੂਜੀ ਵਾਰ 2 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਇਸ ਤੋਂ ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਸ਼ਾਇਦ ਅਦਾਲਤ ਬੈਂਸ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਸਕਦੀ ਹੈ। ਰਿਮਾਂਡ ਦੌਰਾਨ ਬੈਂਸ ਤੋਂ ਪੁੱਛਗਿੱਛ ਕੀਤੀ ਜਾਵੇਗੀ। ਸ਼ਨੀਵਾਰ ਨੂੰ ਬੈਂਸ ਨੇ ਅਦਾਲਤ 'ਚ ਵੀ ਆਪਣੀ ਦਲੀਲ ਪੇਸ਼ ਕੀਤੀ।
ਇੱਕ ਹੋਰ ਮਾਮਲੇ ਵਿੱਚ ਕਾਰਵਾਈ ਦੀ ਤਿਆਰੀ
ਇਸ ਦੇ ਨਾਲ ਹੀ ਬੈਂਸ ਖਿਲਾਫ ਇੱਕ ਹੋਰ ਮਾਮਲੇ ਵਿੱਚ ਵੀ ਕਾਰਵਾਈ ਕਰਨ ਦੀ ਤਿਆਰੀ ਕੀਤੀ ਜਾ ਰਹੀ ਹੈ। ਸਾਲ 2018 ਵਿੱਚ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਵੱਲੋਂ ਬੈਂਸ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਥਾਣਾ ਸਰਾਭਾ ਨਗਰ ਵਿਖੇ ਸ਼ਿਕਾਇਤ ਦਰਜ ਕਰਵਾਈ ਗਈ ਸੀ। ਦੋਸ਼ ਲਾਇਆ ਗਿਆ ਸੀ ਕਿ ਬੈਂਸ ਮਿਲਕ ਪਲਾਂਟ ਵਿੱਚ ਅਣਅਧਿਕਾਰਤ ਤੌਰ ’ਤੇ ਦਾਖ਼ਲ ਹੋਏ ਸਨ। ਬੈਂਸ ਵੱਲੋਂ ਮਾਮਲੇ ਵਿੱਚ ਅਦਾਲਤ ਦੇ ਸੰਮਨਾਂ ਨੂੰ ਨਜ਼ਰਅੰਦਾਜ਼ ਕੀਤਾ ਗਿਆ। ਇਸ ਤੋਂ ਬਾਅਦ ਬੈਂਸ ਅਤੇ ਉਸ ਦੇ ਸਾਥੀਆਂ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਸੀ।
ਚੀਫ਼ ਜੁਡੀਸ਼ੀਅਲ ਮੈਜਿਸਟ੍ਰੇਟ ਸੁਮਿਤ ਮੱਕੜ ਦੇ ਹੁਕਮਾਂ 'ਤੇ ਸਿਮਰਜੀਤ ਸਿੰਘ ਬੈਂਸ ਖ਼ਿਲਾਫ਼ ਧਾਰਾ 174ਏ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। 52 ਸਾਲਾ ਸਿਮਰਜੀਤ ਸਿੰਘ ਬੈਂਸ ਅਤੇ ਉਸ ਦੇ ਸਮਰਥਕਾਂ ਵਿਰੁੱਧ 12 ਜੂਨ, 2018 ਨੂੰ ਲੁਧਿਆਣਾ ਦੇ ਸਰਾਭਾ ਨਗਰ ਥਾਣੇ ਵਿਚ ਵੇਰਕਾ ਮਿਲਕ ਪਲਾਂਟ ਵਿਚ ਅਣਅਧਿਕਾਰਤ ਤੌਰ 'ਤੇ ਦਾਖਲ ਹੋਣ, ਕਰਮਚਾਰੀਆਂ ਨਾਲ ਦੁਰਵਿਵਹਾਰ ਕਰਨ ਆਦਿ ਦੀ ਸ਼ਿਕਾਇਤ 'ਤੇ ਕੇਸ ਦਰਜ ਕੀਤਾ ਗਿਆ ਸੀ। ਮਾਮਲੇ 'ਚ ਵੀ ਪੁਲਸ ਆਉਣ ਵਾਲੇ ਸਮੇਂ 'ਚ ਰਿਮਾਂਡ ਦੀ ਮੰਗ ਕਰੇਗੀ।