ਕਾਂਗਰਸ ਦੀ ਪੇਸ਼ਕਸ਼ ਨੂੰ ਠੁਕਰਾਉਣ ਤੋਂ ਕੁਝ ਘੰਟਿਆਂ ਬਾਅਦ PK ਨੂੰ ਮਿਲੇ ਸਿੱਧੂ, ਸ਼ੇਅਰ ਕੀਤੀ ਸੈਲਫੀ
ਪ੍ਰਸ਼ਾਂਤ ਕਿਸ਼ੋਰ ਵੱਲੋਂ ਪੁਰਾਣੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਕਾਂਗਰਸ ਦੀ ਪੇਸ਼ਕਸ਼ ਨੂੰ ਠੁਕਰਾਉਣ ਤੋਂ ਕੁਝ ਘੰਟਿਆਂ ਬਾਅਦ, ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੰਧੂ ਨੇ ਮੰਗਲਵਾਰ ਨੂੰ ਚੋਣ ਰਣਨੀਤੀਕਾਰ ਨਾਲ ਮੁਲਾਕਾਤ ਕੀਤੀ।
ਚੰਡੀਗੜ੍ਹ: ਪ੍ਰਸ਼ਾਂਤ ਕਿਸ਼ੋਰ ਵੱਲੋਂ ਪੁਰਾਣੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਕਾਂਗਰਸ ਦੀ ਪੇਸ਼ਕਸ਼ ਨੂੰ ਠੁਕਰਾਉਣ ਤੋਂ ਕੁਝ ਘੰਟਿਆਂ ਬਾਅਦ, ਸਾਬਕਾ ਪ੍ਰਦੇਸ਼ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੰਧੂ ਨੇ ਮੰਗਲਵਾਰ ਨੂੰ ਚੋਣ ਰਣਨੀਤੀਕਾਰ ਨਾਲ ਮੁਲਾਕਾਤ ਕੀਤੀ।ਟਵਿੱਟਰ 'ਤੇ ਸਿੱਧੂ ਨੇ ਕਿਸ਼ੋਰ ਨਾਲ ਇੱਕ ਸੈਲਫੀ ਸਾਂਝੀ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੀ ਆਪਣੇ 'ਪੁਰਾਣੇ ਦੋਸਤ ਪੀਕੇ' ਨਾਲ ਸ਼ਾਨਦਾਰ ਮੁਲਾਕਾਤ ਹੋਈ।
ਉਸਨੇ ਟਵੀਟ ਕੀਤਾ, "ਮੇਰੇ ਪੁਰਾਣੇ ਦੋਸਤ PK ਨਾਲ ਇੱਕ ਸ਼ਾਨਦਾਰ ਮੁਲਾਕਾਤ ਹੋਈ...ਪੁਰਾਣੀ ਵਾਈਨ, ਪੁਰਾਣਾ ਸੋਨਾ ਅਤੇ ਪੁਰਾਣੇ ਦੋਸਤ ਅਜੇ ਵੀ ਸਭ ਤੋਂ ਵਧੀਆ!"
ਕਾਂਗਰਸ ਨੂੰ ਲਗਾਤਾਰ ਚੋਣਾਂ ਵਿੱਚ ਮਿਲ ਰਹੀ ਹਾਰ ਤੋਂ ਬਾਅਦ ਹੁਣ 2024 ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਸ ਲਈ ਪਾਰਟੀ 'ਚ ਕਈ ਬਦਲਾਅ ਲਈ ਸੁਝਾਅ ਦਿੱਤੇ ਗਏ। ਇਸ 'ਚ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਭੂਮਿਕਾ ਨੂੰ ਸਭ ਤੋਂ ਅਹਿਮ ਮੰਨਿਆ ਜਾ ਰਿਹਾ ਹੈ ਪਰ ਹੁਣ ਕਾਂਗਰਸ ਵੱਲੋਂ ਇਹ ਬਿਆਨ ਸਾਹਮਣੇ ਆਇਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਕਾਂਗਰਸ ਕਮੇਟੀ ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ ਹੈ।
ਕਾਂਗਰਸ ਵੱਲੋਂ ਦਿੱਤਾ ਗਿਆ ਸੀ ਆਫ਼ਰ
ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਦੀ ਤਰਫੋਂ ਦੱਸਿਆ ਗਿਆ ਹੈ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਵੱਲੋਂ 2024 ਲਈ ਇੱਕ ਐਕਸ਼ਨ ਗਰੁੱਪ ਬਣਾਇਆ ਗਿਆ ਸੀ, ਪ੍ਰਸ਼ਾਂਤ ਕਿਸ਼ੋਰ ਨੂੰ ਵੀ ਇਸ ਗਰੁੱਪ ਦਾ ਹਿੱਸਾ ਬਣਨ ਤੇ ਸਾਰੀਆਂ ਜ਼ਿੰਮੇਵਾਰੀਆਂ ਸੰਭਾਲਣ ਦੀ ਪੇਸ਼ਕਸ਼ ਕੀਤੀ ਗਈ ਸੀ ਪਰ ਉਨ੍ਹਾਂ ਨੇ ਇਸ ਤੋਂ ਇਨਕਾਰ ਕਰ ਦਿੱਤਾ। ਅਸੀਂ ਉਨ੍ਹਾਂ ਦੇ ਯਤਨਾਂ ਤੇ ਪਾਰਟੀ ਨੂੰ ਦਿੱਤੇ ਸੁਝਾਵਾਂ ਦਾ ਸਨਮਾਨ ਕਰਦੇ ਹਾਂ।
ਪ੍ਰਸ਼ਾਂਤ ਕਿਸ਼ੋਰ ਨੇ ਦਿੱਤੇ ਕਈ ਸੁਝਾਅ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਕਈ ਕਾਂਗਰਸੀ ਨੇਤਾਵਾਂ ਨਾਲ ਮੁਲਾਕਾਤ ਕਰ ਚੁੱਕੇ ਹਨ ਜਿਸ ਵਿੱਚ ਪਾਰਟੀ ਪ੍ਰਧਾਨ ਸੋਨੀਆ ਗਾਂਧੀ ਨੂੰ ਆਉਣ ਵਾਲੀਆਂ ਚੋਣਾਂ ਸਬੰਧੀ ਕੁਝ ਸੁਝਾਅ ਦਿੱਤੇ ਗਏ। ਦੱਸਿਆ ਗਿਆ ਕਿ ਸਾਰੀ ਪੇਸ਼ਕਾਰੀ ਕਈ ਪੰਨਿਆਂ ਵਿੱਚ ਸੋਨੀਆ ਗਾਂਧੀ ਨੂੰ ਭੇਜੀ ਗਈ ਸੀ।
ਕਾਂਗਰਸ ਵੱਲੋਂ ਇਹ ਵੀ ਕਿਹਾ ਗਿਆ ਕਿ ਇਸ 'ਤੇ ਕੰਮ ਕੀਤਾ ਜਾਵੇਗਾ। ਸੋਨੀਆ ਗਾਂਧੀ ਨੇ ਖੁਦ ਪ੍ਰਸ਼ਾਂਤ ਕਿਸ਼ੋਰ ਨਾਲ ਕਈ ਵਾਰ ਮੁਲਾਕਾਤ ਕੀਤੀ। ਇਸ ਤੋਂ ਬਾਅਦ ਕਿਹਾ ਜਾ ਰਿਹਾ ਸੀ ਕਿ ਕਾਂਗਰਸ ਜਲਦ ਹੀ ਪ੍ਰਸ਼ਾਂਤ ਕਿਸ਼ੋਰ ਨੂੰ ਪਾਰਟੀ ਦਾ ਅਹਿਮ ਅਹੁਦਾ ਸੌਂਪ ਸਕਦੀ ਹੈ ਪਰ ਹੁਣ ਪਾਰਟੀ ਵੱਲੋਂ ਸਪੱਸ਼ਟੀਕਰਨ ਦਿੱਤਾ ਗਿਆ ਹੈ ਕਿ ਪ੍ਰਸ਼ਾਂਤ ਕਿਸ਼ੋਰ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ।